Farmer Protest: ਪੰਜਾਬ ਭਰ ਵਿੱਚ ਅੱਜ ਕਿਸਾਨਾਂ ਤੇ ਨੌਜਵਾਨਾਂ ਨੇ ਭਾਨਾ ਸਿੱਧੂ ਦੇ ਹੱਕ ਵਿੱਚ ਤੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ। ਕਿਸਾਨ ਆਗੂਆਂ ਉੱਤੇ ਪੁਲਿਸ ਦੀ ਕਾਰਵਾਈ ਤੋਂ ਬਾਅਦ ਕਿਸਾਨਾਂ ਨੇ ਅੱਜ ਪੰਜਾਬ ਵਿੱਚ ਕਈ ਥਾਵਾਂ ਉੱਤੇ ਟੋਲ ਪਲਾਜ਼ੇ ਜਾਮ ਕਰਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨਾਂ ਨੇ ਅੰਮ੍ਰਿਤਸਰ ਤੋਂ ਜੰਮੂ ਹਾਈਵੇ 'ਤੇ ਸਥਿਤ ਕੱਥੂਨੰਗਲ ਟੋਲ ਪਲਾਜ਼ਾ ਨੂੰ ਆਮ ਲੋਕਾਂ ਲਈ ਮੁਫਤ ਕਰ ਦਿੱਤਾ


ਦਰਅਸਲ ਭਾਨਾ ਸਿੱਧੂ ਦੀ ਗ੍ਰਿਫਤਾਰੀ ਤੋਂ ਬਾਅਦ ਕਈ ਸਿਆਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਨੇ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ ਪਰ ਪੰਜਾਬ ਪੁਲੀਸ ਨੇ ਕੁਝ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ ਤੇ ਕੁਝ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਇਸ ਤੋਂ ਦੇ ਵਿਰੋਧ ਵਿੱਚ ਅੱਜ ਪੰਜਾਬ ਦੇ ਕਈ ਟੋਲ ਪਲਾਜ਼ਿਆਂ ਨੂੰ ਲੋਕਾਂ ਲਈ ਮੁਫਤ ਕਰ ਦਿੱਤਾ ਗਿਆ ਹੈ। ਇਸ ਦੇ ਚਲਦਿਆਂ ਅੰਮ੍ਰਿਤਸਰ ਜੰਮੂ ਹਾਈਵੇਅ 'ਤੇ ਸਥਿਤ ਕੱਥੂਨੰਗਲ ਟੋਲ ਪਲਾਜ਼ਾ ਨੂੰ ਵੀ ਹਰ ਕਿਸੇ ਲਈ ਮੁਫਤ ਕਰ ਦਿੱਤਾ ਗਿਆ ਹੈ ਅਤੇ ਲੋਕ ਵਾਹਨ ਬਿਨਾਂ ਟੋਲ ਪਲਾਜ਼ਾ ਦੇ ਉਥੋਂ ਆਪਣੇ ਵਾਹਨ ਲਿਜਾ ਰਹੇ ਹਨ।


ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਕ ਸਮਾਜ ਸੇਵੀ ਨੂੰ ਗ੍ਰਿਫਤਾਰ ਕੀਤੇ ਜਾਣਾ ਗ਼ਲਤ ਹੈ, ਸਰਕਾਰ ਵੱਲੋਂ ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਕਾਰਨ ਮੁੱਖ ਮੰਤਰੀ ਦੀ ਨਿਰਾਸ਼ਾ ਸਾਫ਼ ਦਿਖਾਈ ਦੇ ਰਹੀ ਹੈ ਅਤੇ ਜਦੋਂ ਤੱਕ ਸਾਡੇ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸਰਕਾਰ ਦਾ ਵਿਰੋਧ ਇਸੇ ਤਰਾਂ ਜਾਰੀ ਰਹੇਗਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ