Farmer Protest: ਦੇਸ਼ ਵਿੱਚ ਕਈ ਥਾਵਾਂ ਉੱਤੇ ਅੱਜ ਕਿਸਾਨਾਂ ਵੱਲੋਂ ਰੇਲਾਂ ਰੋਕਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਜੰਡਿਆਲਾ ਦੇ ਦੇਵੀਦਾਸਪੁਰਾ ਜਦਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਅੰਮ੍ਰਿਤਸਰ ਦੇ ਮਾਨਾਂਵਾਲਾ ਰੇਲਵੇ ਸਟੇਸ਼ਨ 'ਤੇ ਚੱਕਾ ਜਾਮ ਕੀਤਾ ਗਿਆ। ਕਿਸਾਨ ਲੀਡਰਾਂ ਨੇ ਕਿਹਾ ਕਿ ਅੱਜ ਲਖੀਮਪੁਰ ਖੀਰੀ ਵਿੱਚ ਹੋਈ ਕਿਸਾਨਾਂ ਦੀ ਮੌਤ ਦੀ ਵਰ੍ਹੇਗੰਢ ਨੂੰ ਲੈ ਕੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ।


ਕਿਸਾਨ ਆਗੂ ਦਾ ਕਹਿਣਾ ਹੈ ਕਿ ਅਜੇ ਮਿਸ਼ਰਾ ਟੈਣੀ ਨੂੰ ਜ਼ਮਾਨਤ 'ਤੇ ਬਾਹਰ ਲਿਆਂਦਾ ਗਿਆ ਹੈ ਤੇ ਉਹਦੇ ਬਾਕੀ ਸਾਥੀਆਂ ਨੂੰ ਵੀ ਜ਼ਮਾਨਤ ਮਿਲ ਗਈ ਹੈ ਜਿਸਦੇ ਚਲਦੇ ਅਸੀਂ ਇਨਸਾਫ਼ ਲੈਣ ਦੇ ਲਈ ਕੇਂਦਰ ਦੀ ਸੁੱਤੀ ਸਰਕਾਰ ਨੂੰ ਜਗਾਉਣ ਦੇ ਲਈ ਇਹ ਧਰਨੇ ਪ੍ਰਦਰਸ਼ਨ ਕਰ ਰਹੇ ਹਾਂ।



ਕਿਸਾਨ ਲੀਡਰਾਂ ਨੇ ਕਿਹਾ ਕਿ ਕੰਗਨਾ ਰਣੌਤ ਤੇ ਰਵਨੀਤ ਸਿੰਘ ਬਿੱਟੂ ਦੋਵੇਂ ਭਾਜਪਾ ਦੇ ਚਹੇਤੇ ਬਣੇ ਹੋਏ ਹਨ ਤੇ ਕਿਸਾਨਾਂ ਦੇ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਅੱਗੇ ਨਾਲੋਂ ਨਸ਼ਾ ਜਿਆਦਾ ਵੱਧ ਚੁੱਕਾ ਹੈ ਤੇ ਨੌਜਵਾਨ ਨਸ਼ਿਆਂ ਦਾ ਸੇਵਨ ਕਰਕੇ ਮਰ ਰਹੇ ਹਨ ਤੇ ਕਈ ਨੌਜਵਾਨ ਵਿਦੇਸ਼ਾਂ ਨੂੰ ਭੱਜ ਰਹੇ ਹਨ। ਪੰਜਾਬ ਸਰਕਾਰ ਇਸ 'ਤੇ ਕਾਬੂ ਨਹੀਂ ਪਾ ਸਕੀ


ਇਸ ਮੌਕੇ ਲੀਡਰਾਂ ਨੇ ਕੰਗਨਾ ਰਣੌਤ ਤੇ ਰਵਨੀਤ ਸਿੰਘ ਬਿੱਟੂ 'ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਦੋਵੇਂ ਭਾਜਪਾ ਦੇ ਇਸ ਵੇਲੇ ਚਹੇਤੇ ਬਣੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਵਨੀਤ ਸਿੰਘ ਬਿੱਟੂ ਨਰਿੰਦਰ ਮੋਦੀ ਨੂੰ ਗਾਲ੍ਹਾਂ ਕੱਢਦਾ ਸੀ ਤੇ ਅੱਜ ਉਹਦੇ ਕਹੇ 'ਤੇ ਕਿਸਾਨਾਂ ਦੇ ਖ਼ਿਲਾਫ਼ ਤੇ ਸਿੱਖਾਂ ਦੇ ਖ਼ਿਲਾਫ਼ ਬਿਆਨਬਾਜ਼ੀ ਕਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਨੇਤਾ ਰਵਨੀਤ ਬਿੱਟੂ ਤੇ ਹੁਣ ਕੰਗਨਾ ਰਣੌਤ ਵੱਲੋਂ ਜਾਣ ਬੁਝ ਕੇ ਕਿਸਾਨਾਂ ਪ੍ਰਤੀ ਗ਼ਲਤ ਬਿਆਨਬਾਜੀਆਂ ਕੀਤੀਆਂ ਜਾ ਰਹੀਆਂ ਹਨ ਤੇ ਭਾਜਪਾ ਦੇ ਵੱਡੇ ਲੀਡਰਾਂ ਨੂੰ ਚਾਹੀਦਾ ਹੈ ਕਿ ਆਪਣੇ ਅਜਿਹੇ ਨੇਤਾਵਾਂ ਦੇ ਬਿਆਨਬਾਜ਼ੀਆਂ ਤੇ ਨਕੇਲ ਕੱਸਣ। ਉਨ੍ਹਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਕੰਗਨਾ ਰਣੌਤ ਜੋ ਆਏ ਦਿਨ ਹੀ ਗ਼ਲਤ ਬਿਆਨਬਾਜ਼ੀਆਂ ਕਰਦੀ ਹੈ ਇਸ ਦੇ ਲਈ ਕੰਗਨਾ ਰਣੌਤ ਦਾ ਡੋਪ ਟੈਸਟ ਹੋਣਾ ਚਾਹੀਦਾ ਹੈ  



ਇਸ ਮੌਕੇ ਕਿਸਾਨਾਂ ਨੇ ਪਰਾਲੀ ਸਾੜੇ ਜਾਣ ਦੇ ਮੁੱਦੇ ਬਾਬਤ ਕਿਹਾ ਕਿ, ਵਿਗਿਆਨਿਕ ਢੰਗ ਨਾਲ ਦੇਖੀਏ ਤਾਂ 2% ਪ੍ਰਦੂਸ਼ਣ ਹੀ ਕਿਸਾਨਾਂ ਦੀ ਪਰਾਲੀ ਨਾਲ ਬਣਦਾ ਹੈ ਅਤੇ 98% ਪ੍ਰਦੂਸ਼ਣ ਕਿੱਥੋਂ ਆਉਂਦਾ ਹੈ ਉਸ ਬਾਰੇ ਸਰਕਾਰ ਬੋਲਣ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਨਾਲ ਧੱਕਾ ਕੀਤਾ ਜਾ ਰਿਹਾ ਹੈ। ਜਿਹੜੀਆਂ ਹਾਈਵੇ ਲਈ ਜ਼ਮੀਨਾਂ ਅਕਵਾਇਰ ਕੀਤੀਆਂ ਜਾਣੀਆਂ ਸਨ ਉਹ ਕਿਸਾਨਾਂ ਤੋਂ ਧੱਕੇ ਨਾਲ ਖੋਹੀਆਂ ਜਾ ਰਹੀਆਂ ਹਨ।