Amritsar news: ਪੰਜਾਬ-ਹਰਿਆਣਾ ਦੀ ਸਰਹੱਦ 'ਤੇ ਕਿਸਾਨਾਂ 'ਤੇ ਹਰਿਆਣਾ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਤੋਂ ਕਿਸਾਨ ਕਾਫ਼ੀ ਨਾਰਾਜ਼ ਆ ਰਹੇ ਹਨ।
ਇਸ ਤਹਿਤ ਕਿਸਾਨਾਂ ਨੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕੇ ਧਰਨੇ ਲਗਾ ਦਿੱਤੇ ਹਨ, ਉੱਥੇ ਹੀ ਪੰਜਾਬ ਦੇ 22 ਟੋਲ ਪਲਾਜ਼ਿਆਂ ਨੂੰ ਵੀ ਆਮ ਲੋਕਾਂ ਲਈ ਮੁਫ਼ਤ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Patiala News: ਕਿਸਾਨਾਂ ਦੇ ਹੱਕ ਵਿੱਚ ਨਿੱਤਰੇ ਨਵਜੋਤ ਸਿੱਧੂ, ਬੋਲੇ...ਅਮੀਰਾਂ ਦੇ 16 ਲੱਖ ਕਰੋੜ ਮੁਆਫ਼ ਪਰ ਕਿਸਾਨਾਂ ਦੇ....
ਅੰਮ੍ਰਿਤਸਰ ਦਿੱਲੀ ਹਾਈਵੇਅ 'ਤੇ ਸਥਿਤ ਮਾਨਾਵਾਲਾ ਟੋਲ ਪਲਾਜ਼ਾ 'ਤੇ ਵੀ ਵੱਡੀ ਗਿਣਤੀ 'ਚ ਕਿਸਾਨ ਧਰਨਾ ਦੇ ਰਹੇ ਹਨ ਅਤੇ ਟੋਲ ਪਲਾਜ਼ਾ ਤੋਂ ਆਉਣ-ਜਾਣ ਵਾਲੇ ਵਾਹਨਾਂ ਨੂੰ ਬਿਨਾਂ ਫੀਸ ਵਸੂਲਿਆਂ ਹੀ ਭੇਜਿਆ ਜਾ ਰਿਹਾ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਪੰਜਾਬ ਹਰਿਆਣਾ 'ਤੇ ਕਿਸਾਨਾਂ 'ਤੇ ਤਸ਼ੱਦਦ ਕੀਤਾ ਗਿਆ ਹੈ, ਇਸ ਦੇ ਵਿਰੋਧ 'ਚ ਬੀਕੇਯੂ ਉਗਰਾਹਾਂ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕੇ ਧਰਨੇ ਦਿੱਤੇ ਗਏ ਹਨ ਅਤੇ ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਆਮ ਲੋਕਾਂ ਲਈ ਫ੍ਰੀ ਕਰ ਦਿੱਤਾ ਗਿਆ ਹੈ।
ਅੱਜ ਕਿਸਾਨਾਂ ਨਾਲ ਕੇਂਦਰੀ ਮੰਤਰੀਆਂ ਦੀ ਮੀਟਿੰਗ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਵੱਲੋਂ ਕੋਈ ਐਲਾਨ ਨਾ ਕੀਤਾ ਗਿਆ ਤਾਂ ਫਿਰ ਕਿਸਾਨ ਆਗੂਆਂ ਵੱਲੋਂ ਲਏ ਫੈਸਲੇ ਅਨੁਸਾਰ ਭਵਿੱਖ ਦੀ ਰਣਨੀਤੀ ਬਣਾਈ ਜਾਵੇਗੀ।
ਇਹ ਵੀ ਪੜ੍ਹੋ: Punjab News: ਬੀਜੇਪੀ ਪ੍ਰਧਾਨ ਜਾਖੜ ਨੇ ਕਿਸਾਨਾਂ ਨੂੰ ਕੀਤਾ ਖ਼ਬਰਦਾਰ! ਤੁਹਾਨੂੰ ਵਰਤ ਕੇ ਕੋਈ ਨੁਕਸਾਨ ਨਾ ਕਰਵਾ ਜਾਏ...