ਪੜਚੋਲ ਕਰੋ
Amritsar News : ਕਿਸਾਨਾਂ ਨੇ ਘੇਰਿਆ ਡੀਸੀ ਦਫ਼ਤਰ, ਨਜਾਇਜ਼ ਤੌਰ 'ਤੇ ਗ੍ਰਿਫਤਾਰ ਕੀਤੇ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਕੀਤੀ ਮੰਗ
Amritsar News : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਅੰਮ੍ਰਿਤਸਰ ਦੇ ਡੀਸੀ ਦਫ਼ਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ
Amritsar News : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਅੰਮ੍ਰਿਤਸਰ ਦੇ ਡੀਸੀ ਦਫ਼ਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਜਾਇਜ਼ ਤੌਰ 'ਤੇ NSA ਲਗਾ ਕੇ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਿ ਸਿਰੇ ਤੋਂ ਗਲਤ ਹੈ।
ਇਹ ਵੀ ਪੜ੍ਹੋ : ਸੁਰੱਖਿਆ ਏਜੰਸੀਆਂ ਦਾ ਇੱਕ ਹੋਰ ਦਾਅਵਾ! ਹੁਣ ਅੰਮ੍ਰਿਤਪਾਲ ਦੇ ਯੂਪੀ 'ਚ ਹੋਣ ਦਾ ਸ਼ੱਕ! ਪੰਜਾਬ ਪੁਲਿਸ ਨੇ ਮੇਰਠ 'ਚ ਲਾਏ ਡੇਰੇ
ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਕਿਸਾਨ ਯੁਨੀਅਨ ਦੇ ਆਗੂ ਬਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਵਿੱਚ ਬੇਵਜ੍ਹਾ ਇੰਟਰਨੈਟ ਬੰਦ ਕਰਕੇ ਦਹਿਸ਼ਤ ਦਾ ਮਾਹੌਲ ਸਿਰਜਿਆ ਗਿਆ ਹੈ। ਉਨ੍ਹਾਂ ਅਖੀਰ ਵਿਚ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦੇਵੇ।
ਇਸ ਤੋਂ ਇਲਾਵਾ ਕਿਸਾਨਾਂ ਨੇ ਬਟਾਲਾ ਰੇਲਵੇ ਸਟੇਸ਼ਨ ਦੀ ਪਟੜੀ ’ਤੇ ਆਪਣੇ ਟਰੈਕਟਰ ਖੜ੍ਹੇ ਕਰਕੇ ਸੰਘਰਸ਼ ਤੇਜ਼ ਕਰ ਦਿੱਤਾ ਹੈ। ਕਿਸਾਨ ਸੰਘਰਸ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨਾਲ ਡੀਸੀ ਗੁਰਦਾਸਪੁਰ ਦੇ ਐਸਐਸਪੀ ਬਟਾਲਾ ਅਤੇ ਜੀਆਰਪੀ ਦੇ ਡੀਐਸਪੀ ਵੱਲੋਂ ਦੋ ਵਾਰ ਮੀਟਿੰਗਾਂ ਕੀਤੀਆਂ ਗਈਆਂ ਪਰ ਇਸ ਦੇ ਬਾਵਜੂਦ ਕੋਈ ਨਤੀਜਾ ਨਹੀਂ ਨਿਕਲਿਆ।
ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣੇ ਸੰਘਰਸ਼ ਨੂੰ ਤੇਜ਼ ਕਰਨ ਦੀ ਚੇਤਾਵਨੀ ਦਿੰਦੇ ਹੋਏ ਆਪਣੇ ਟਰੈਕਟਰ ਰੇਲਵੇ ਟਰੈਕ ਉਤੇ ਖੜੇ ਕਰ ਦਿੱਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮੀਟਿੰਗ ਵਿੱਚ ਪ੍ਰਸਾਸ਼ਨ ਨੇ ਮੰਗਾਂ ਨੂੰ ਲੈਕੇ ਆਪਣਾ ਪ੍ਰਪੋਜਲ ਕਿਸਾਨਾਂ ਸਾਹਮਣੇ ਰੱਖਿਆ ਹੈ ਹੁਣ ਊਸ ਪ੍ਰਪੋਜਲ ਤੇ ਕਿਸਾਨ ਵਿਚਾਰ ਕਰਨਗੇ ਅਤੇ ਅਗਲਾ ਫੈਂਸਲਾ ਲੈਣਗੇ ਫਿਲਹਾਲ ਧਰਨਾ ਜਾਰੀ ਰਹੇਗਾ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਲੁਧਿਆਣਾ
ਪੰਜਾਬ
ਸਿਹਤ
Advertisement