Amritsar News : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਅੰਮ੍ਰਿਤਸਰ ਦੇ ਡੀਸੀ ਦਫ਼ਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਜਾਇਜ਼ ਤੌਰ 'ਤੇ NSA ਲਗਾ ਕੇ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਿ ਸਿਰੇ ਤੋਂ ਗਲਤ ਹੈ। 



 

ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਕਿਸਾਨ ਯੁਨੀਅਨ ਦੇ ਆਗੂ ਬਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਵਿੱਚ ਬੇਵਜ੍ਹਾ ਇੰਟਰਨੈਟ ਬੰਦ ਕਰਕੇ ਦਹਿਸ਼ਤ ਦਾ ਮਾਹੌਲ ਸਿਰਜਿਆ ਗਿਆ ਹੈ। ਉਨ੍ਹਾਂ ਅਖੀਰ ਵਿਚ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦੇਵੇ।

 


 


 ਇਸ ਤੋਂ ਇਲਾਵਾ ਕਿਸਾਨਾਂ ਨੇ ਬਟਾਲਾ ਰੇਲਵੇ ਸਟੇਸ਼ਨ ਦੀ ਪਟੜੀ ’ਤੇ ਆਪਣੇ ਟਰੈਕਟਰ ਖੜ੍ਹੇ ਕਰਕੇ ਸੰਘਰਸ਼ ਤੇਜ਼ ਕਰ ਦਿੱਤਾ ਹੈ।  ਕਿਸਾਨ ਸੰਘਰਸ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨਾਲ ਡੀਸੀ ਗੁਰਦਾਸਪੁਰ ਦੇ ਐਸਐਸਪੀ ਬਟਾਲਾ ਅਤੇ ਜੀਆਰਪੀ ਦੇ ਡੀਐਸਪੀ ਵੱਲੋਂ ਦੋ ਵਾਰ ਮੀਟਿੰਗਾਂ ਕੀਤੀਆਂ ਗਈਆਂ ਪਰ ਇਸ ਦੇ ਬਾਵਜੂਦ ਕੋਈ ਨਤੀਜਾ ਨਹੀਂ ਨਿਕਲਿਆ।

 

ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣੇ ਸੰਘਰਸ਼ ਨੂੰ ਤੇਜ਼ ਕਰਨ ਦੀ ਚੇਤਾਵਨੀ ਦਿੰਦੇ ਹੋਏ ਆਪਣੇ ਟਰੈਕਟਰ ਰੇਲਵੇ ਟਰੈਕ ਉਤੇ ਖੜੇ ਕਰ ਦਿੱਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮੀਟਿੰਗ ਵਿੱਚ ਪ੍ਰਸਾਸ਼ਨ ਨੇ ਮੰਗਾਂ ਨੂੰ ਲੈਕੇ ਆਪਣਾ ਪ੍ਰਪੋਜਲ ਕਿਸਾਨਾਂ ਸਾਹਮਣੇ ਰੱਖਿਆ ਹੈ ਹੁਣ ਊਸ ਪ੍ਰਪੋਜਲ ਤੇ ਕਿਸਾਨ ਵਿਚਾਰ ਕਰਨਗੇ ਅਤੇ ਅਗਲਾ ਫੈਂਸਲਾ ਲੈਣਗੇ ਫਿਲਹਾਲ ਧਰਨਾ ਜਾਰੀ ਰਹੇਗਾ


 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।