Farmet Protest: ਕਿਸਾਨ ਰੋਕਣਗੇ ਭਾਜਪਾ ਦਾ ਜੇਤੂ ਰੱਥ ? ਮੋਦੀ ਸਰਕਾਰ ਦਾ ਸਾੜਿਆ ਪੁਤਲਾ, 9 ਤੋਂ ਰੇਲਾਂ ਦਾ ਚੱਕਾ ਜਾਮ
ਕਿਸਾਨ ਆਗੂਆਂ ਨੇ ਕਿਹਾ ਕਿ ਜੇ 9 ਅਪ੍ਰੈਲ ਤੱਕ ਸਰਕਾਰ ਨੇ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਨਾ ਕੀਤਾ ਤਾਂ ਉਨ੍ਹਾਂ ਵੱਲੋਂ ਪੱਕੇ ਤੱਰ ਉੱਤੇ ਰੇਲ ਰੋਕੋ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਲਈ ਸਰਕਾਰ ਸਿੱਧੇ ਤੌਰ ਉੱਤੇ ਜ਼ਿੰਮੇਵਾਰ ਹੋਵੇਗੀ।
Farmer Protest: ਕਿਸਾਨ ਅੰਦੋਲਨ ਦੇ 56ਵੇਂ ਦਿਨ ਕਿਸਾਨ ਵੱਡੀ ਗਿਣਤੀ ਵਿੱਚ ਅੰਮ੍ਰਿਤਸਰ ਦੇ ਡੀਸੀ ਦਫਤਰ ਸਾਹਮਣੇ ਇਕੱਠੇ ਹੋਏ। ਇਸ ਮੌਕੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਤੇ ਮੋਟਰਸਾਇਕਲ ਰੈਲੀ ਕੱਢੀ। ਕਿਸਾਨਾਂ ਨੇ ਕਿਹਾ ਮੰਗਾਂ ਨਾ ਪੂਰੀਆਂ ਹੋਈਆਂ ਤਾਂ 9 ਅਪ੍ਰੈਲ ਤੋਂ ਪੱਕੇ ਤੌਰ ਉੱਤੇ ਸ਼ੰਭੂ ਬਾਰਡਰ ਤੋਂ ਰੇਲ ਰੋਕੂ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਕਿਸਾਨਾਂ ਨੇ ਦੱਸਿਆ ਕਿਉਂ ਕੀਤਾ ਜਾ ਰਿਹਾ ਹੈ ਪ੍ਰਦਰਸ਼ਨ ?
ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ। ਇਸ ਮੌਕੇ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਉੱਤੇ ਜਾਅਲੀ ਮੁਕੱਦਮੇ ਦਰਜ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਦੇ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਅਰਥੀ ਫੂਕ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਵੀ ਜੇ ਕਿਸਾਨਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ 9 ਤਾਰੀਕ ਤੋਂ ਸ਼ੰਭੂ ਬਾਰਡਰ ਤੇ ਖਨੌਰੀ ਬਾਰਡਰ ਉੱਤੇ ਪੱਕੇ ਤੌਰ ਉੱਤੇ ਰੇਲਾਂ ਰੋਕ ਕੇ ਪ੍ਰਦਰਸ਼ਨ ਕੀਤਾ ਜਾਵੇਗਾ।
ਜੇ ਅਜੇ ਵੀ ਸਰਕਾਰ ਨਾ ਮੰਨੀ ਤਾਂ ਖ਼ੁਦ ਹੋਵੇਗੀ ਜ਼ਿੰਮੇਵਾਰ
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜੇ 9 ਅਪ੍ਰੈਲ ਤੱਕ ਸਰਕਾਰ ਨੇ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਨਾ ਕੀਤਾ ਤਾਂ ਉਨ੍ਹਾਂ ਵੱਲੋਂ ਪੱਕੇ ਤੱਰ ਉੱਤੇ ਰੇਲ ਰੋਕੋ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਲਈ ਸਰਕਾਰ ਸਿੱਧੇ ਤੌਰ ਉੱਤੇ ਜ਼ਿੰਮੇਵਾਰ ਹੋਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ