Amritsar News: ਕਿਸਾਨਾਂ ਨੇ ਭਗਵੰਤ ਮਾਨ ਸਰਕਾਰ ਖਿਲਾਫ ਵਿੱਢੀ ਆਰ-ਪਾਰ ਦੀ ਲੜਾਈ, 'ਮੰਗਾਂ ਪੂਰੀਆਂ ਨਹੀਂ ਤਾਂ ਘਰ ਵਾਪਸੀ ਨਹੀਂ' ਦਾ ਐਲਾਨ
Amritsar News: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਸਰਕਾਰ ਖਿਲਾਫ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ। ਕਿਸਾਨਾਂ ਲੀਡਰਾਂ ਨੇ ਐਲਾਨ ਕੀਤਾ ਹੈ ਕਿ ਜਿੰਨਾ ਚਿਰ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਅੰਦੋਲਨ ਜਾਰੀ ਰਹੇਗਾ।
Amritsar News: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਸਰਕਾਰ ਖਿਲਾਫ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ। ਕਿਸਾਨਾਂ ਲੀਡਰਾਂ ਨੇ ਐਲਾਨ ਕੀਤਾ ਹੈ ਕਿ ਜਿੰਨਾ ਚਿਰ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਅੰਦੋਲਨ ਜਾਰੀ ਰਹੇਗਾ। ਕਿਸਾਨ ਤੇ ਮਜ਼ਦੂਰ ਲੀਡਰਾਂ ਨੇ ਐਲਾਨ ਕੀਤਾ ਕਿ ਲੋਕਾਂ ਦੇ ਫੈਸਲੇ ਵੀ ਦਿੱਲੀ ਮੋਰਚੇ ਵਾਲੇ ਹੀ ਹਨ, ‘‘ਜੇਕਰ ਮੰਗਾਂ ਪੂਰੀਆਂ ਨਹੀਂ ਤਾਂ ਘਰ ਵਾਪਸੀ ਨਹੀਂ।’’
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਦਾ ਕਹਿਣਾ ਕਿ ‘‘ਮੁਸ਼ਤਰਕਾ ਜ਼ਮੀਨ ਨੂੰ ਲੈ ਕੇ ਕਿਸਾਨਾਂ ਦੇ ਮਨਾਂ ਵਿੱਚ ਸ਼ੰਕੇ ਹਨ’’ ਬਿਲਕੁਲ ਉਸੇ ਤਰ੍ਹਾਂ ਦਾ ਬਿਆਨ ਹੈ ਜਿਵੇਂ ਦੇ ਬਿਆਨ ਤਿੰਨ ਖੇਤੀ ਕਾਨੂੰਨਾਂ ਵੇਲੇ ਕੇਂਦਰ ਦੇ ਕੁਝ ਮੰਤਰੀ ਅਤੇ ਕੁਝ ਸਿਆਸਤਦਾਨ ਦਿੰਦੇ ਰਹੇ ਸਨ। ਆਗੂਆਂ ਨੇ ਐਲਾਨ ਕੀਤਾ ਕਿ ਲੋਕਾਂ ਦੇ ਫੈਸਲੇ ਵੀ ਦਿੱਲੀ ਮੋਰਚੇ ਵਾਲੇ ਹੀ ਹਨ, ‘‘ਜੇਕਰ ਮੰਗਾਂ ਪੂਰੀਆਂ ਨਹੀਂ ਤਾਂ ਘਰ ਵਾਪਸੀ ਨਹੀਂ।’’
ਸੂਬਾ ਆਗੂ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਆਲਮ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਮੰਤਰੀਆਂ ਵੱਲੋਂ ਉਨ੍ਹਾਂ ਨੂੰ ਸਵਾਲ ਕਰਨ ਵਾਲਿਆਂ ਨੂੰ ਕਥਿਤ ਧਮਕੀਆਂ ਦਿੱਤੀਆਂ ਜਾਂਦੀਆਂ ਹਨ ਤੇ ਮੰਤਰੀਆਂ ਦਾ ਮੁੱਖ ਕੰਮ ਸਿਰਫ ਪਾਰਟੀ ਦਾ ਚੋਣ ਲਈ ਪ੍ਰਚਾਰ ਕਰਨ ਦਾ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਤਕ ਦੀਆਂ ਸਾਰੀਆਂ ਸਰਕਾਰਾਂ ਨੇ ਕਿਸਾਨ-ਮਜ਼ਦੂਰ ਵਰਗ ਦੇ ਲੋਕਾਂ ਦੇ ਉਥਾਨ ਲਈ ਯੂਨੀਵਰਿਟੀਆਂ ਦੀ ਖੋਜ ਦੇ ਨਤੀਜਿਆਂ ਦੇ ਬਾਅਦ ਵੀ ਕੁਝ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਅੱਜ ਵੀ ਰੋਜ਼ਾਨਾ 3-4 ਕਿਸਾਨ-ਮਜ਼ਦੂਰ ਆਰਥਿਕ ਕਾਰਨਾਂ ਕਰਕੇ ਖ਼ੁਦਕੁਸ਼ੀਆਂ ਕਰ ਰਹੇ ਹਨ ਤੇ ਲੋਕਾਂ ਨਾਲ ਬਦਲਾਅ ਦੇ ਨਾਅਰੇ ਹੇਠ ਵਾਅਦੇ ਕਰਨ ਵਾਲੀ ਪਾਰਟੀ ਨੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਨ ਦਾ ਸਿਲਸਿਲਾ ਜਾਰੀ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੰਨੀਆ ਹੋਈਆਂ ਮੰਗਾਂ ਤੁਰੰਤ ਲਾਗੂ ਕਰਨੀਆਂ ਪੈਣਗੀਆਂ ਅਤੇ ਜਿੰਨੀ ਦੇਰ ਪੂਰੀਆਂ ਨਹੀਂ ਹੁੰਦੀਆਂ ਓਨੀ ਦੇਰ ਮੋਰਚੇ ਜਾਰੀ ਰਹਿਣਗੇ ਕਿਉਂਕਿ ਲੋਕ ਲੰਬੇ ਸਮੇਂ ਤੱਕ ਲੜਨ ਦਾ ਮਨ ਬਣਾ ਚੁੱਕੇ ਹਨ।
ਇਹ ਵੀ ਪੜ੍ਹੋ: Shocking: ਇੱਕ ਹੀ ਝਟਕੇ 'ਚ ਬੱਚੇ ਨੂੰ ਪਾਣੀ 'ਚ ਲੈ ਗਿਆ ਮਗਰਮੱਛ, ਕਿਸ਼ਤੀ 'ਤੇ ਬੈਠਾ ਰਹਿ ਗਿਆ ਪਿਤਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।