Ajnala News : ਪੰਜਾਬ ਵਿਚ ਨਸ਼ਿਆਂ ਦਾ ਕਹਿਰ ਜਾਰੀ ਹੈ। ਹਰ ਰੋਜ਼ ਕਿਸੇ ਨਾ ਕਿਸੇ ਦੀ ਨਸ਼ੇ ਨਾਲ ਮੌਤ ਹੋਣ ਦੀ ਖਬਰ ਪੜ੍ਹਨ ਸੁਣਨ ਨੂੰ ਮਿਲਦੀ ਹੈ। ਅਜਿਹਾ ਹੀ ਮਾਮਲਾ ਅਜਨਾਲਾ ਸ਼ਹਿਰ ਦੀ ਹੱਦ ਨਾਲ ਲੱਗਦੇ ਪਿੰਡ ਸਰਾਏ ਵਿਖੇ ਸਾਹਮਣੇ ਆਇਆ ਹੈ। ਇਥੇ ਇਕ ਵਿਅਕਤੀ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ ਹੈ।




ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਵਜੋਂ ਹੋਈ ਹੈ ਤੇ ਉਹ 2 ਬੱਚਿਆਂ ਦਾ ਪਿਤਾ ਸੀ। ਮ੍ਰਿਤਕ ਸਰਬਜੀਤ ਸਿੰਘ ਦੇ ਪਿਤਾ ਦਲਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਟਰੱਕ ਡਰਾਈਵਰ ਸੀ ਤੇ ਉਹ ਕੱਲ੍ਹ ਹੀ ਵਾਪਸ ਘਰ ਆਇਆ ਸੀ। ਅੱਜ ਉਸ ਨੇ ਨਸ਼ੇ ਦਾ ਟੀਕਾ ਲਗਾ ਲਿਆ ,ਜਿਸ ਕਰਕੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

 


 

ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਆਏ ਦਿਨ ਨੌਜਵਾਨਾਂ ਦੀਆਂ ਨਸ਼ੇ ਕਰ ਕੇ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਉਹਨਾਂ ਦੇ ਪਿੰਡ ਸਰਾਏ ਵਿਚ ਪਹਿਲਾਂ ਵੀ ਨਸ਼ਿਆਂ ਕਾਰਨ ਕਈ ਮੌਤਾਂ ਹੋ ਚੁੱਕੀਆਂ ਹਨ ਪਰ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਾ ਤਸਕਰਾਂ ਨੂੰ ਫੜ੍ਹਨ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

 

ਦੱਸ ਦੇਈਏ ਕਿ ਅਜਨਾਲਾ ਦੇ ਪਿੰਡ ਸਰਾਏ ਵਿਖੇ ਸਰਬਜੀਤ ਸਿੰਘ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ ਹੈ।ਉਹ 2 ਬੱਚਿਆਂ ਦਾ ਪਿਤਾ ਸੀ। ਮ੍ਰਿਤਕ ਸਰਬਜੀਤ ਸਿੰਘ ਦੇ ਪਿਤਾ ਦਲਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਟਰੱਕ ਡਰਾਈਵਰ ਸੀ ਤੇ ਉਹ ਕੱਲ੍ਹ ਹੀ ਵਾਪਸ ਘਰ ਆਇਆ ਸੀ। 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।