Punjab News: ਯੂਨੀਵਰਸਿਟੀ 'ਚ ਵਿਦੇਸ਼ੀ ਅਤੇ ਪੰਜਾਬੀ ਵਿਦਿਆਰਥੀਆਂ ਵਿਚਾਲੇ ਹੋਈ ਲੜਾਈ, ਜਾਣੋ ਆਪਸ 'ਚ ਕਿਉਂ ਭਿੜੇ ? ਫੈਲੀ ਦਹਿਸ਼ਤ...
Amritsar News: ਅੰਮ੍ਰਿਤਸਰ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ, ਜਦੋਂ ਵਿਦੇਸ਼ੀ ਵਿਦਿਆਰਥੀ ਅਤੇ ਪੰਜਾਬੀ ਵਿਦਿਆਰਥੀ ਆਪਸ ਵਿੱਚ ਭਿੜ ਗਏ। ਇਹ ਘਟਨਾ ਕੱਲ੍ਹ ਰਾਤ ਦੀ ਦੱਸੀ ਜਾ ਰਹੀ

Amritsar News: ਅੰਮ੍ਰਿਤਸਰ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ, ਜਦੋਂ ਵਿਦੇਸ਼ੀ ਵਿਦਿਆਰਥੀ ਅਤੇ ਪੰਜਾਬੀ ਵਿਦਿਆਰਥੀ ਆਪਸ ਵਿੱਚ ਭਿੜ ਗਏ। ਇਹ ਘਟਨਾ ਕੱਲ੍ਹ ਰਾਤ ਦੀ ਦੱਸੀ ਜਾ ਰਹੀ ਹੈ। ਛਾਉਣੀ ਪੁਲਿਸ ਸਟੇਸ਼ਨ ਦੇ ਏਐਸਆਈ ਅਮਰ ਸਿੰਘ ਨੇ ਦੱਸਿਆ ਕਿ ਲੜਾਈ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪਰ ਇਸ ਵਿੱਚ ਅਫਗਾਨਿਸਤਾਨ ਦੇ ਦੋ ਵਿਦਿਆਰਥੀ ਜ਼ਖਮੀ ਹੋਏ ਹਨ। ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਲਈ ਹਸਪਤਾਲ ਭੇਜਿਆ ਜਾ ਰਿਹਾ ਹੈ।
ਏਐਸਆਈ ਅਮਰ ਸਿੰਘ ਨੇ ਇਹ ਵੀ ਦੱਸਿਆ ਕਿ ਇਸ ਸਬੰਧੀ ਅਜੇ ਤੱਕ ਕਿਸੇ ਨੇ ਬਿਆਨ ਦਰਜ ਨਹੀਂ ਕਰਵਾਇਆ ਹੈ, ਇਸ ਲਈ ਅਜੇ ਤੱਕ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਸਲੇ ਨੂੰ ਹੱਲ ਕਰਨ ਲਈ ਵਿਦਿਆਰਥੀ ਸੰਗਠਨਾਂ ਦੇ ਆਗੂ ਅਤੇ ਅਧਿਆਪਕ ਦੇਰ ਰਾਤ ਤੱਕ ਯੂਨੀਵਰਸਿਟੀ ਵਿੱਚ ਮੌਜੂਦ ਰਹੇ ਅਤੇ ਆਪਸੀ ਸਮਝੌਤਾ ਕਰਨ ਦੀ ਕੋਸ਼ਿਸ਼ ਕੀਤੀ। ਖ਼ਬਰ ਲਿਖੇ ਜਾਣ ਤੱਕ ਇਸ ਮਾਮਲੇ ਬਾਰੇ ਗੱਲਬਾਤ ਚੱਲ ਰਹੀ ਸੀ।
ਇਸ ਦੌਰਾਨ, ਗੁਰੂ ਨਾਨਕ ਦੇਵ ਯੂਨੀਵਰਸਿਟੀ ਸਟੂਡੈਂਟ ਯੂਨੀਅਨ ਦੇ ਪ੍ਰਧਾਨ, ਜੁਗਰਾਜ ਸਿੰਘ ਨੇ ਕਿਹਾ ਕਿ ਸੰਭਵ ਹੈ ਕਿ ਵਿਦੇਸ਼ੀ ਵਿਦਿਆਰਥੀਆਂ ਨਾਲ ਕਿਸੇ ਤਰ੍ਹਾਂ ਦੀ ਕੋਈ ਛੇੜਛਾੜ ਹੋਈ ਹੋਵੇ, ਜਿਸ ਕਾਰਨ ਇਹ ਝਗੜਾ ਹੋਇਆ ਹੋਵੇ। ਨਾਲ ਹੀ, ਜੁਗਰਾਜ ਸਿੰਘ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਲੜਾਈ ਕੀਤੀ, ਉਹ ਯੂਨੀਵਰਸਿਟੀ ਦੇ ਵਿਦਿਆਰਥੀ ਨਹੀਂ ਸਨ, ਸਗੋਂ ਬਾਹਰੋਂ ਆਏ ਸੀ। ਜਦੋਂ ਕਿ ਏਐਸਆਈ ਅਮਰ ਸਿੰਘ ਨੇ ਦੱਸਿਆ ਕਿ ਲੜਾਈ ਵਿੱਚ ਸ਼ਾਮਲ ਸਾਰੇ ਵਿਦਿਆਰਥੀ ਯੂਨੀਵਰਸਿਟੀ ਦੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read MOre: Punjab News: ਪੰਜਾਬ ਦੇ ਦੁਕਾਨਦਾਰਾਂ ਨੂੰ ਸਖ਼ਤ ਚੇਤਾਵਨੀ, ਲੱਗੀਆਂ ਇਹ ਪਾਬੰਦੀਆਂ; ਗਲਤੀ ਕਰਨ 'ਤੇ ਮਿਲੇਗੀ ਸਜ਼ਾ...
Read MOre: Punjab News: ਪੰਜਾਬ ਦੇ ਵਾਹਨ ਚਾਲਕਾਂ ਲਈ ਖਤਰੇ ਦੀ ਘੰਟੀ! ਸਵੇਰੇ 8 ਤੋਂ 10 ਵਜੇ ਤੱਕ ਲੱਗੀ ਇਹ ਪਾਬੰਦੀ ? ਜ਼ਰੂਰ ਜਾਣ ਲਓ...






















