Amritsar news: ਵਿਸ਼ਵ ਕੱਪ ਦੇ ਫਾਈਨਲ 'ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ, ਸਮਾਜ ਸੇਵੀ ਸੰਸ਼ਥਾ ਨੇ ਭਾਰਤ ਦੀ ਜਿੱਤ ਲਈ ਕਰਵਾਇਆ ਹਵਨ
Amritsar news:ਅੱਜ ਅੰਮ੍ਰਿਤਸਰ ਦੇ ਝਬਾਲ ਰੋਡ ਸਥਿਤ ਸਿਧਪੀਠ ਮਾਂ ਬੰਗਲਾ ਮੁਖੀ ਮੰਦਿਰ ਵਿਖੇ ਇੰਟਰਨੈਸ਼ਨਲ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਵਲੋਂ ਹਵਨ ਕਰਵਾਇਆ ਗਿਆ। ਇਸ ਦੌਰਾਨ ਵਿਸ਼ਵ ਕੱਪ ਵਿੱਚ ਭਾਰਤ ਦੀ ਜਿੱਤ ਦੀ ਕਾਮਨਾ ਕੀਤੀ ਗਈ।
Amritsar news: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਐਤਵਾਰ ਨੂੰ ਹੌਣ ਜਾ ਰਹੇ ਕ੍ਰਿਕਟ ਦੇ ਫਾਈਨਲ ਮੈਚ ਵਿਚ ਭਾਰਤ ਦੀ ਜਿੱਤ ਦੀ ਕਾਮਨਾ ਕਰਦਿਆਂ ਅੱਜ ਅੰਮ੍ਰਿਤਸਰ ਦੇ ਝਬਾਲ ਰੋਡ ਸਥਿਤ ਸਿਧਪੀਠ ਮਾਂ ਬੰਗਲਾ ਮੁਖੀ ਮੰਦਿਰ ਵਿਖੇ ਇੰਟਰਨੈਸ਼ਨਲ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਵਲੋਂ ਹਵਨ ਕਰਵਾਇਆ ਗਿਆ। ਇਸ ਦੌਰਾਨ ਵਿਸ਼ਵ ਕੱਪ ਵਿੱਚ ਭਾਰਤ ਦੀ ਜਿੱਤ ਦੀ ਕਾਮਨਾ ਕੀਤੀ ਗਈ।
ਇਹ ਵੀ ਪੜ੍ਹੋ: Khanna news: ਖੰਨਾ ਰੇਲਵੇ ਸਟੇਸ਼ਨ 'ਤੇ ਵਾਪਰਿਆ ਹਾਦਸਾ, ਰੇਲਗੱਡੀ ਅਤੇ ਪਲੇਟਫਾਰਮ 'ਤੇ ਫਸਿਆ ਯਾਤਰੀ, ਇੱਕ ਦੀ ਮੌਤ
ਇਸ ਮੌਕੇ ਗੱਲਬਾਤ ਕਰਦਿਆਂ ਸਮਾਜ ਸੇਵੀ ਸੰਸਥਾ ਆਗੂ ਲਕੀ ਕਾਨਪੁਰੀਆ ਅਤੇ ਸਾਥੀਆਂ ਨੇ ਦੱਸਿਆ ਕਿ ਕ੍ਰਿਕਟ ਦੀ ਭਾਰਤੀ ਟੀਮ ਦਾ ਪ੍ਰਦਰਸ਼ਨ ਹੁਣ ਤੱਕ ਕਾਫੀ ਜ਼ਬਰਦਸਤ ਰਿਹਾ ਹੈ ਅਤੇ ਅੱਜ ਮਾਂ ਬੰਗਲਾ ਅੱਗੇ ਹਵਨ ਪੂਜਾ ਕਰਕੇ ਭਾਰਤੀ ਟੀਮ ਦੀ ਜਿੱਤ ਸੰਬਧੀ ਅਰਦਾਸ ਬੇਨਤੀ ਕੀਤੀ ਗਈ ਹੈ।
ਦੱਸ ਦਈਏ ਕਿ ਭਲਕੇ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਫਾਈਨਲ ਮੈਚ ਹੋਵੇਗਾ ਜਿਸ ਦੇ ਲਈ ਪੂਰੇ ਦੇਸ਼ ਵਿੱਚ ਅਰਦਾਸਾਂ ਬੇਨਤੀਆਂ ਕੀਤੀਆਂ ਜਾ ਰਹੀਆਂ ਹਨ। ਇੱਥੇ ਤੁਹਾਨੂੰ ਦੱਸ ਦਈਏ ਕਿ ਵਿਸ਼ਵ ਕੱਪ ਵਿੱਚ ਭਾਰਤ ਨੇ ਹੁਣ ਤੱਕ ਜਿੰਨੇ ਵੀ ਮੈਚ ਖੇਡੇ ਗਏ, ਉਨ੍ਹਾਂ ਵਿੱਚ ਭਾਰਤੀ ਟੀਮ ਨੇ ਜਿੱਤ ਹਾਸਲ ਕੀਤੀ ਹੈ। ਹੁਣ ਭਲਕੇ ਆਸਟ੍ਰੇਲੀਆ ਅਤੇ ਭਾਰਤ ਵਿਚਾਲੇ ਮੈਚ ਹੋਣਾ ਹੈ ਜਿਸ ਨੂੰ ਲੈ ਕੇ ਕਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਹਰ ਪਾਸੇ ਮੈਚ ਨੂੰ ਲੈ ਕੇ ਪ੍ਰਸ਼ੰਸ਼ਕਾਂ ਵਿੱਚ ਕਾਫੀ ਉਤਸ਼ਾਹ ਹੈ। ਹੁਣ ਕੱਲ੍ਹ ਪਤਾ ਲੱਗੇਗਾ ਕਿ ਭਾਰਤੀ ਟੀਮ ਭਾਰਤੀਆਂ ਦੀਆਂ ਉਮੀਦਾਂ 'ਤੇ ਖਰੀ ਉਤਰਦੀ ਹੈ ਜਾਂ ਨਹੀਂ ਇਹ ਤਾਂ ਭਲਕੇ ਹੀ ਮੈਚ ਦੌਰਾਨ ਪਤਾ ਲੱਗੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।