(Source: ECI/ABP News)
Finance Minister ਹਰਪਾਲ ਚੀਮਾ ਅੰਮ੍ਰਿਤਸਰ 'ਚ ਲਹਿਰਾਉਣਗੇ ਤਿਰੰਗਾ, ਪ੍ਰਸ਼ਾਸਨ ਨੇ ਤਿਆਰੀਆਂ ਕੀਤੀਆਂ ਸ਼ੁਰੂ
Harpal Cheema will hoist the tricolor in Amritsar -ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼
![Finance Minister ਹਰਪਾਲ ਚੀਮਾ ਅੰਮ੍ਰਿਤਸਰ 'ਚ ਲਹਿਰਾਉਣਗੇ ਤਿਰੰਗਾ, ਪ੍ਰਸ਼ਾਸਨ ਨੇ ਤਿਆਰੀਆਂ ਕੀਤੀਆਂ ਸ਼ੁਰੂ Finance Minister Harpal Cheema will hoist the tricolor in Amritsar Finance Minister ਹਰਪਾਲ ਚੀਮਾ ਅੰਮ੍ਰਿਤਸਰ 'ਚ ਲਹਿਰਾਉਣਗੇ ਤਿਰੰਗਾ, ਪ੍ਰਸ਼ਾਸਨ ਨੇ ਤਿਆਰੀਆਂ ਕੀਤੀਆਂ ਸ਼ੁਰੂ](https://feeds.abplive.com/onecms/images/uploaded-images/2023/08/05/cb68807b2e17977fe849164cde7f55681691202505138785_original.jpg?impolicy=abp_cdn&imwidth=1200&height=675)
Amritsar : ਜਿਲ੍ਹਾ ਅੰਮ੍ਰਿਤਸਰ ਅੰਦਰ ਮਨਾਏ ਜਾ ਰਹੇ ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਮਿਤ ਤਲਵਾੜ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਮਾਗਮ ਨੂੰ ਉਤਸ਼ਾਹ ਨਾਲ ਨੇਪਰੇ ਚਾੜ੍ਹਣ ਲਈ ਉਚੇਚੇ ਪ੍ਰਬੰਧ ਕੀਤੇ ਜਾਣ।
ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਲਈ ਪਾਣੀ, ਮੈਡੀਕਲ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਜਿਲ੍ਹਾ ਪੱਧਰੀ ਸਮਾਗਮ ਵਿੱਚ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਬਤੌਰ ਮੁੱਖ ਮਹਿਮਾਨ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ।
ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸਪਸ਼ਟ ਕੀਤਾ ਕਿ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਤਲਵਾੜ ਨੇ ਦੱਸਿਆ ਕਿ ਆਜਾਦੀ ਦਿਵਸ ਦੇ ਸਮਾਗਮਾਂ ਵਿੱਚ ਵੱਖ-ਵੱਖ ਸਕੂਲੀ ਬੱਚਿਆਂ ਵਲੋਂ ਕੋਰਿਓਗ੍ਰਾਫੀ, ਪੀ.ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ।
ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਸੰਦੀਪ ਰਿਸ਼ੀ, ਹਰਪ੍ਰੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ ਜਨਰਲ, ਵਧੀਕ ਡਿਪਟੀ ਕਮਿਸ਼ਨਰ ਪਰਮਜੀਤ ਕੌਰ, ਐਸ.ਪੀ. ਪ੍ਰਭਜੋਤ ਸਿੰਘ ਵਿਰਕ, ਐਸ.ਪੀ. ਜਸਵੰਤ ਕੌਰ, ਡਾ. ਹਰਨੂਰ ਕੌਰ ਢਿੱਲੋਂ ਸਹਾਇਕ ਕਮਿਸ਼ਨਰ ਜਨਰਲ, ਐਸ:ਡੀ:ਐਮ ਅੰਮ੍ਰਿਤਸਰ ਮਨਕੰਵਲ ਸਿੰਘ ਚਾਹਲ ਅਤੇ ਦਮਨਦੀਪ ਕੌਰ, ਸਕੱਤਰ ਟਰਾਂਸਪੋਰਟ ਅਥਾਰਿਟੀ ਅਰਸ਼ਦੀਪ ਸਿੰਘ, ਡਾਇਰੈਕਟਰ ਲੋਕ ਸੰਪਰਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਪਰਵੀਨ ਪੂਰੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)