Punjab News: ਅੰਮ੍ਰਿਤਸਰ ਵਿੱਚ ਨਗਰ ਨਿਗਮ ਦੇ ਨਵੇਂ ਚੁਣੇ ਗਏ ਕੌਂਸਲਰਾਂ ਵਿਰੁੱਧ FIR ਦਰਜ ਕੀਤੀ ਗਈ ਹੈ। ਇਹ ਮਾਮਲਾ ਅਣਪਛਾਤੇ ਕੌਂਸਲਰਾਂ ਵਿਰੁੱਧ ਦਰਜ ਕੀਤਾ ਗਿਆ ਹੈ। ਇਹ ਦੋਸ਼ ਲਗਾਇਆ ਗਿਆ ਹੈ ਕਿ ਮੇਅਰ ਚੋਣਾਂ ਦੌਰਾਨ ਕੈਮਰਿਆਂ ਦੀ ਭੰਨਤੋੜ ਕੀਤੀ ਗਈ ਸੀ। ਪੁਲਿਸ ਥਾਣਾ ਮਜੀਠਾ ਰੋਡ ਨੇ ਨਗਰ ਨਿਗਮ ਕਮਿਸ਼ਨਰ ਦੀ ਸ਼ਿਕਾਇਤ ਦੇ ਆਧਾਰ 'ਤੇ ਐਫਆਈਆਰ ਦਰਜ ਕਰ ਲਈ ਹੈ। 


ਨਗਰ ਨਿਗਮ ਕਮਿਸ਼ਨਰ ਅੰਮ੍ਰਿਤਸਰ ਦੀ ਸ਼ਿਕਾਇਤ ਅਨੁਸਾਰ ਸੋਮਵਾਰ ਨੂੰ ਸਰਕਾਰੀ ਮੈਡੀਕਲ ਕਾਲਜ ਦੇ ਆਡੀਟੋਰੀਅਮ ਹਾਲ ਵਿੱਚ ਹੋਏ ਸਹੁੰ ਚੁੱਕ ਸਮਾਗਮ ਦੌਰਾਨ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦੌਰਾਨ ਹੰਗਾਮਾ ਹੋ ਗਿਆ। ਕੁਝ ਅਣਪਛਾਤੇ ਵਿਅਕਤੀਆਂ ਨੇ ਆਡੀਟੋਰੀਅਮ ਵਿੱਚ ਲੱਗੇ ਕੈਮਰੇ ਤੋੜ ਦਿੱਤੇ ਅਤੇ ਕੈਮਰਾ ਕਰਮਚਾਰੀਆਂ ਨਾਲ ਧੱਕਾ-ਮੁੱਕੀ ਕੀਤੀ।