ਪੜਚੋਲ ਕਰੋ

Amritsar News: ਸ੍ਰੀ ਦਰਬਾਰ ਸਾਹਿਬ 'ਚ ਯੋਗਾ ਕਰਨ ਵਾਲੀ ਕੁੜੀ 'ਤੇ ਲੱਗੀ 295-A, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ

ਅਰਚਨਾ ਮਕਵਾਨਾ ਨੇ ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਦੇ ਸਮੇਂ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕੀਤੀਆਂ ਸਨ ਜਿਸ ਤੋਂ ਬਾਅਦ ਇਹ ਤਸਵੀਰਾਂ ਵਾਇਰਲ ਹੋ ਗਈਆਂ। ਇਸ ਗੱਲ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।

Amritsar News: ਅੰਤਰਰਾਸ਼ਟਰੀ ਯੋਗਾ ਦਿਵਸ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ 'ਸਟਾਰ' ਅਰਚਨਾ ਮਕਵਾਨਾ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਇਹ ਸ਼ਿਕਾਇਤ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਅਰਚਨਾ ਵਿਰੁੱਧ ਧਾਰਾ 295-ਏ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਅਰਚਨਾ ਮਕਵਾਨਾ ਨੇ ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਦੇ ਸਮੇਂ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕੀਤੀਆਂ ਸਨ ਜਿਸ ਤੋਂ ਬਾਅਦ ਇਹ ਤਸਵੀਰਾਂ ਵਾਇਰਲ ਹੋ ਗਈਆਂ। ਇਸ ਗੱਲ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਨੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਡਿਊਟੀ 'ਤੇ ਤਾਇਨਾਤ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰਕੇ ਜਾਂਚ ਦੇ ਹੁਕਮ ਦਿੱਤੇ ਹਨ। ਅਰਚਨਾ ਖ਼ਿਲਾਫ਼ ਕਾਰਵਾਈ ਲਈ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਗਈ ਸੀ। ਹਾਲਾਂਕਿ ਉਸ ਨੇ ਨਾਰਾਜ਼ਗੀ ਦਾ ਪਤਾ ਲੱਗਣ 'ਤੇ ਮੁਆਫੀ ਮੰਗ ਲਈ ਸੀ, ਪਰ ਹਰਿਮੰਦਰ ਸਾਹਿਬ ਦੇ ਮੈਨੇਜਰ ਦੀ ਸ਼ਿਕਾਇਤ ਮਿਲਣ 'ਤੇ ਪੁਲਸ ਨੇ ਕਾਰਵਾਈ ਕੀਤੀ

ਜ਼ਿਕਰ ਕਰ ਦਈਏ ਕਿ ਐਫਆਈਆਰ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤੀ ਗਈ ਹੈ। ਭਗਵੰਤ ਸਿੰਘ ਨੇ ਪੁਲਿਸ ਨੂੰ ਭੇਜੀ ਸ਼ਿਕਾਇਤ 'ਚ ਲਿਖਿਆ- 22 ਜੂਨ 2024 ਨੂੰ ਅਸੀਂ ਆਪਣੀ ਡਿਊਟੀ 'ਤੇ ਮੌਜੂਦ ਸੀ ਤਾਂ ਯੂਟਿਊਬ ਅਤੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਵਾਇਰਲ ਹੋਈ। ਜਿਸ ਵਿੱਚ ਅਰਚਨਾ ਮਕਵਾਨਾ ਨੇ ਸ਼੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਜੀ ਸ਼ਾਹਰਦੀ ਦੇ ਸਥਾਨ ਦੇ ਨੇੜੇ ਇੱਕ ਥਾਂ ਤੇ ਇੱਕ ਇਤਰਾਜ਼ ਯੋਗ ਫੋਟੋ ਖਿੱਚੀ ਹੈ ਤੇ ਇਸਨੂੰ ਜਾਣਬੁੱਝ ਕੇ ਵਾਇਰਲ ਕੀਤਾ ਜਿਸ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ।

SGPC ਵੱਲੋਂ ਕਾਰਵਾਈ ਕੀਤੇ ਜਾਣ ਤੋਂ ਬਾਅਦ ਅਰਚਨਾ ਮਕਵਾਨਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਸਟੋਰੀ ਪੋਸਟ ਕਰਕੇ ਮੁਆਫੀ ਮੰਗ ਲਈ ਹੈ। ਅਰਚਨਾ ਨੇ ਕਿਹਾ ਕਿ ਉਸ ਨੇ ਸੋਸ਼ਲ ਮੀਡੀਆ 'ਤੇ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਕੁਝ ਵੀ ਪੋਸਟ ਨਹੀਂ ਕੀਤਾ ਹੈ। ਉਸ ਨੂੰ ਪਤਾ ਨਹੀਂ ਸੀ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਯੋਗਾ ਕਰਨਾ ਗ਼ਲਤ ਹੈ। ਉਹ ਸਿਰਫ਼ ਸਨਮਾਨ ਦੇ ਰਹੀ ਸੀ ਤੇ ਕਿਸੇ ਨੂੰ ਠੇਸ ਨਹੀਂ ਪਹੁੰਚਾਉਣਾ ਚਾਹੁੰਦੀ ਸੀ। ਮੈਂ ਇਸ ਗ਼ਲਤੀ ਲਈ ਮੁਆਫੀ ਮੰਗਦੀ ਹਾਂ। ਮੈਂ ਵਾਅਦਾ ਕਰਦੀ ਹਾਂ ਕਿ ਮੈਂ ਭਵਿੱਖ ਵਿੱਚ ਅਜਿਹਾ ਕਦੇ ਨਹੀਂ ਕਰਾਂਗੀ। ਕਿਰਪਾ ਕਰਕੇ ਮੇਰੀ ਮੁਆਫ਼ੀ ਸਵੀਕਾਰ ਕਰੋ

ਟਾਪ ਹੈਡਲਾਈਨ

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget