ਪੜਚੋਲ ਕਰੋ
Advertisement
Amritsar News : ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਨਗਰ ਸੁਧਾਰ ਟਰੱਸਟ ਦੇ ਸਰਕਾਰੀ ਵਕੀਲ ਖ਼ਿਲਾਫ਼ ਕੇਸ ਦਰਜ
Amritsar News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਸੁਧਾਰ ਟਰੱਸਟ, ਅੰਮ੍ਰਿਤਸਰ ਦੇ ਸਰਕਾਰੀ ਵਕੀਲ
Amritsar News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਸੁਧਾਰ ਟਰੱਸਟ, ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ ਮਜੀਠੀਆ ਖ਼ਿਲਾਫ਼ ਐਕੁਆਇਰ ਕੀਤੀ 20 ਵਿੱਘੇ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਕੀਲ ਖ਼ਿਲਾਫ਼ ਇਹ ਕੇਸ ਜਤਿੰਦਰ ਸਿੰਘ ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਤਿੰਦਰ ਸਿੰਘ ਨੇ 18 ਮਈ, 2023 ਨੂੰ ਐਂਟੀ ਕੁਰੱਪਸ਼ਨ ਪੋਰਟਲ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਵੱਲੋਂ 25 ਮਾਰਚ, 2022 ਨੂੰ ਗ੍ਰਹਿਣ ਕੀਤੀ ਗਈ 20 ਵਿੱਘੇ ਜ਼ਮੀਨ ਦਾ ਵਾਧੂ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਐਡਵੋਕੇਟ ਗੌਤਮ ਮਜੀਠੀਆ ਨੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ।
ਅਦਾਲਤ ਨੇ ਉਕਤ 20 ਵਿੱਘੇ ਜ਼ਮੀਨ ਦਾ 20 ਫੀਸਦੀ ਵਾਧੂ ਮੁਆਵਜ਼ਾ ਜਤਿੰਦਰ ਸਿੰਘ ਨੂੰ ਜਾਰੀ ਕਰਨ ਦੇ ਹੁਕਮ ਕੀਤੇ ਸਨ ਅਤੇ ਜਦੋਂ ਸ਼ਿਕਾਇਤਕਰਤਾ ਨੇ ਵਾਧੂ ਮੁਆਵਜ਼ੇ ਲਈ ਉਕਤ ਐਡਵੋਕੇਟ ਕੋਲ ਪਹੁੰਚ ਕੀਤੀ ਤਾਂ ਉਸਨੇ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ, ਜਿਸ ਵਿੱਚੋਂ 8 ਲੱਖ ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਉਕਤ ਵਕੀਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਐਫ.ਆਈ.ਆਰ. ਨੰ. 19 ਮਿਤੀ 04-07-2023 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਐਡਵੋਕੇਟ ਗੌਤਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਮਾਣਹਾਨੀ ਮਾਮਲੇ 'ਚ ਰਾਹੁਲ ਗਾਂਧੀ ਨੂੰ ਮਿਲੇਗੀ ਰਾਹਤ ਜਾਂ ਬਰਕਰਾਰ ਰਹੇਗੀ ਸਜ਼ਾ ? ਗੁਜਰਾਤ ਹਾਈ ਕੋਰਟ ਦਾ ਫੈਸਲਾ ਕੱਲ੍ਹ
ਇਹ ਵੀ ਪੜ੍ਹੋ : ਮਹਿਲਾ ਅਧਿਆਪਕ ਨੂੰ ਕਲਾਸ ‘ਚ ਵਿਦਿਆਰਥੀਆਂ ਤੋਂ ‘ਪੰਜਾਬ ਸਰਕਾਰ ਖਿਲਾਫ਼ ਨਾਅਰੇ ਲਗਵਾਉਣੇ ਪਏ ਮਹਿੰਗੇ ,ਭੇਜਿਆ ਕਾਰਨ ਦੱਸੋ ਨੋਟਿਸ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਵਿਸ਼ਵ
ਜਲੰਧਰ
Advertisement