Amritsar News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਸੁਧਾਰ ਟਰੱਸਟ, ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ ਮਜੀਠੀਆ ਖ਼ਿਲਾਫ਼ ਐਕੁਆਇਰ ਕੀਤੀ 20 ਵਿੱਘੇ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਕੀਲ ਖ਼ਿਲਾਫ਼ ਇਹ ਕੇਸ ਜਤਿੰਦਰ ਸਿੰਘ ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਤਿੰਦਰ ਸਿੰਘ ਨੇ 18 ਮਈ, 2023 ਨੂੰ ਐਂਟੀ ਕੁਰੱਪਸ਼ਨ ਪੋਰਟਲ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਵੱਲੋਂ 25 ਮਾਰਚ, 2022 ਨੂੰ ਗ੍ਰਹਿਣ ਕੀਤੀ ਗਈ 20 ਵਿੱਘੇ ਜ਼ਮੀਨ ਦਾ ਵਾਧੂ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਐਡਵੋਕੇਟ ਗੌਤਮ ਮਜੀਠੀਆ ਨੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਉਕਤ ਵਕੀਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਐਫ.ਆਈ.ਆਰ. ਨੰ. 19 ਮਿਤੀ 04-07-2023 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਐਡਵੋਕੇਟ ਗੌਤਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਮਾਣਹਾਨੀ ਮਾਮਲੇ 'ਚ ਰਾਹੁਲ ਗਾਂਧੀ ਨੂੰ ਮਿਲੇਗੀ ਰਾਹਤ ਜਾਂ ਬਰਕਰਾਰ ਰਹੇਗੀ ਸਜ਼ਾ ? ਗੁਜਰਾਤ ਹਾਈ ਕੋਰਟ ਦਾ ਫੈਸਲਾ ਕੱਲ੍ਹ
ਇਹ ਵੀ ਪੜ੍ਹੋ : ਮਹਿਲਾ ਅਧਿਆਪਕ ਨੂੰ ਕਲਾਸ ‘ਚ ਵਿਦਿਆਰਥੀਆਂ ਤੋਂ ‘ਪੰਜਾਬ ਸਰਕਾਰ ਖਿਲਾਫ਼ ਨਾਅਰੇ ਲਗਵਾਉਣੇ ਪਏ ਮਹਿੰਗੇ ,ਭੇਜਿਆ ਕਾਰਨ ਦੱਸੋ ਨੋਟਿਸ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ