ਪੜਚੋਲ ਕਰੋ

Amritsar: ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ, ਮੱਚਿਆ ਹੜਕੰਪ, ਸਟਾਫ ਨੇ ਤੋੜੇ ਸ਼ੀਸ਼ੇ, ਸਾਰਿਆਂ ਨੂੰ ਸੁਰੱਖਿਅਤ ਕੱਢਿਆ ਬਾਹਰ

ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਸਰਕਾਰੀ ਹਸਪਤਾਲ 'ਚ ਅੱਜ ਸਵੇਰੇ ਲਗਭਗ ਸਵਾ ਸੱਤ ਵਜੇ ਅਚਾਨਕ ਅੱਗ ਲੱਗ ਗਈ। ਅੱਗ ਬਲੱਡ ਬੈਂਕ ‘ਚ ਪਏ ਫਰਿਜ਼ ‘ਚ ਭੜਕ ਉੱਠੀ। ਬਲੱਡ ਬੈਂਕ ਦੇ ਕੋਲ ਹੀ ਬੱਚਿਆਂ ਦਾ ਵਾਰਡ ਹੋਣ ਕਾਰਨ ਹੜਕੰਪ..

ਪੰਜਾਬ ਦੇ ਅੰਮ੍ਰਿਤਸਰ ਦੇ ਸਿਵਲ ਹਸਪਤਾਲ ‘ਚ ਅੱਜ ਸਵੇਰੇ ਲਗਭਗ ਸਵਾ ਸੱਤ ਵਜੇ ਅਚਾਨਕ ਅੱਗ ਲੱਗ ਗਈ। ਅੱਗ ਬਲੱਡ ਬੈਂਕ ‘ਚ ਪਏ ਫਰਿਜ਼ ‘ਚ ਭੜਕ ਉੱਠੀ। ਬਲੱਡ ਬੈਂਕ ਦੇ ਕੋਲ ਹੀ ਬੱਚਿਆਂ ਦਾ ਵਾਰਡ ਹੋਣ ਕਾਰਨ ਹੜਕੰਪ ਮਚ ਗਿਆ।

ਸੂਚਨਾ ਮਿਲਦਿਆਂ ਹੀ ਸਟਾਫ ਮੌਕੇ ‘ਤੇ ਪਹੁੰਚਿਆ ਅਤੇ ਸ਼ੀਸ਼ੇ ਤੋੜ ਦਿੱਤੇ, ਤਾਂ ਜੋ ਹਸਪਤਾਲ ਅੰਦਰ ਧੂੰਆ ਨਾ ਫੈਲ ਸਕੇ। ਇਸ ਤੋਂ ਬਾਅਦ ਸਾਰੇ ਬੱਚਿਆਂ ਨੂੰ ਦੂਜੀ ਥਾਂ ਸ਼ਿਫਟ ਕੀਤਾ ਗਿਆ। ਵਾਰਡ ਵਿੱਚ ਕਰੀਬ 15 ਬੱਚੇ ਸਨ। ਸਟਾਫ ਨੇ ਫਾਇਰ ਕੰਟਰੋਲ ਕਰਨ ਵਾਲੇ ਸਿਲੰਡਰ ਨਾਲ ਅੱਗ ‘ਤੇ ਕਾਬੂ ਪਾਇਆ। ਇਸ ਦੌਰਾਨ ਸਿਵਲ ਸਰਜਨ ਡਾ. ਧਵਨ ਨੇ ਅੱਗ ਬੁਝਾਉਣ ਵਾਲੇ ਕਰਮਚਾਰੀ ਮਨਜਿੰਦਰ ਨੂੰ ਗਲੇ ਲਾ ਕੇ ਸ਼ਾਬਾਸ਼ੀ ਦਿੱਤੀ।

ਬਲੱਡ ਬੈਂਕ ਦੇ ਫ੍ਰਿਜ਼ ‘ਚ ਭੜਕੀ ਅੱਗ

ਡਾਕਟਰ ਧਵਨ ਨੇ ਦੱਸਿਆ ਕਿ ਅੱਗ ਇਕ ਫ੍ਰਿਜ਼ ਵਿੱਚ ਲੱਗੀ, ਜੋ ਬਲੱਡ ਬੈਂਕ ਅੰਦਰ ਰੱਖਿਆ ਹੋਇਆ ਸੀ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਹ ਆਪ ਹੀ ਗਰਮ ਹੋ ਗਿਆ ਅਤੇ ਅੱਗ ਲੱਗ ਗਈ। ਇਸ ਅੱਗ ਕਾਰਨ ਨੇੜੇ ਰੱਖੇ ਹੋਰ ਫ੍ਰਿਜ਼ਾਂ ਨੂੰ ਵੀ ਥੋੜ੍ਹਾ ਨੁਕਸਾਨ ਹੋਇਆ। ਸਟਾਫ ਨੇ ਜਦੋਂ ਇਹ ਦੇਖਿਆ ਤਾਂ ਤੁਰੰਤ ਸਭ ਨੂੰ ਜਾਣਕਾਰੀ ਦਿੱਤੀ।

ਸਟਾਫ ਨੇ ਸ਼ੀਸ਼ੇ ਤੋੜੇ, ਬੱਚਿਆਂ ਨੂੰ ਬਾਹਰ ਕੱਢਿਆ: ਡਾਕਟਰ ਨੇ ਦੱਸਿਆ ਕਿ ਸੁਰੱਖਿਆ ਗਾਰਡ ਨੇ ਬਲੱਡ ਬੈਂਕ ਦੇ ਸ਼ੀਸ਼ੇ ਤੋੜ ਦਿੱਤੇ, ਤਾਂ ਜੋ ਅੰਦਰ ਗੈਸ ਇਕੱਠੀ ਨਾ ਹੋਵੇ। ਇਸ ਤੋਂ ਬਾਅਦ ਪੂਰਾ ਸਟਾਫ ਮੌਕੇ ‘ਤੇ ਪਹੁੰਚਿਆ ਅਤੇ ਫਾਇਰ ਸਿਲੰਡਰ ਨਾਲ ਅੱਗ ‘ਤੇ ਕਾਬੂ ਪਾ ਲਿਆ। ਬਲੱਡ ਬੈਂਕ ਦੇ ਕੋਲ ਹੀ ਬੱਚਿਆਂ ਦਾ ਵਾਰਡ ਸੀ। ਸਟਾਫ ਨੇ ਉਸਨੂੰ ਤੁਰੰਤ ਖਾਲੀ ਕਰਵਾ ਕੇ ਬੱਚਿਆਂ ਨੂੰ ਸੁਰੱਖਿਅਤ ਥਾਂ ‘ਤੇ ਪਹੁੰਚਾਇਆ।

ਮੁਸ਼ਕਲ ਨਾਲ ਮਰੀਜ਼ਾਂ ਦੀਆਂ ਜਾਨਾਂ ਬਚਾਈਆਂ

ਸਫਾਈ ਕਰਮਚਾਰੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਬਲੱਡ ਬੈਂਕ ਅੰਦਰ ਲੱਗੇ ਫ੍ਰਿਜ਼ ਦੇ ਨੇੜੇ ਅੱਗ ਲੱਗੀ। ਜਿਸ ਤੋਂ ਬਾਅਦ ਅੱਗ ਫੈਲ ਗਈ। ਇਸ ਕਾਰਨ ਬੱਚਿਆਂ ਦੀ ਜ਼ਿੰਦਗੀ ਨੂੰ ਵੀ ਖਤਰਾ ਹੋ ਗਿਆ ਸੀ। ਅੱਗ ਬਹੁਤ ਤੇਜ਼ ਸੀ। ਅੱਗ ਲੱਗਣ ਤੋਂ ਬਾਅਦ ਸਾਰੇ ਕਰਮਚਾਰੀਆਂ ਨੇ ਬਚਾਅ ਕੰਮ ਸ਼ੁਰੂ ਕੀਤਾ ਅਤੇ ਮੁਸ਼ਕਲ ਨਾਲ ਮਰੀਜ਼ਾਂ ਦੀਆਂ ਜਾਨਾਂ ਬਚਾਈਆਂ।

ਇੱਕ ਘੰਟੇ ਤੱਕ ਮੋਰਚਾ ਸੰਭਾਲਿਆ: ਮਨਜਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਅਸੀਂ 15 ਮਿੰਟ ਵਿੱਚ ਮੌਕੇ ‘ਤੇ ਪਹੁੰਚ ਗਏ ਸੀ। ਇੱਕ ਘੰਟੇ ਤੱਕ ਅਸੀਂ ਮੋਰਚਾ ਸੰਭਾਲਿਆ। ਸਾਰੀਆਂ ਮੰਜ਼ਲਾਂ ਤੋਂ ਫਾਇਰ ਕੰਟਰੋਲ ਵਾਲੇ ਸਿਲੰਡਰ ਇਕੱਠੇ ਕੀਤੇ ਅਤੇ ਫਿਰ ਸ਼ੀਸ਼ੇ ਤੋੜ ਕੇ ਕਿਸੇ ਤਰ੍ਹਾਂ ਅੱਗ ਨੂੰ ਬੁਝਾਇਆ।

ਸੂਚਨਾ ਮਿਲਦੇ ਹੀ ਅੱਗ ਬੁਝਾਉਣ ਦੌੜੇ: ਸਫਾਈ ਕਰਮਚਾਰੀ ਵੰਦਨਾ ਨੇ ਦੱਸਿਆ ਕਿ ਅਸੀਂ ਹੇਠਾਂ ਖੜ੍ਹੇ ਸੀ, ਹੁਣੇ ਹੀ ਡਿਊਟੀ ‘ਤੇ ਆਏ ਸੀ। ਹੇਠਾਂ ਆਏ ਇਕ ਵਿਅਕਤੀ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਅੱਗ ਲੱਗੀ ਹੈ। ਇਸ ਤੋਂ ਬਾਅਦ ਅਸੀਂ ਤੁਰੰਤ ਉੱਪਰ ਭੱਜੇ। ਸਾਡੇ ਦਿਲ ਜਾਣਦੇ ਹਨ ਕਿ ਅਸੀਂ ਅੱਗ ਬੁਝਾਉਣ ਲਈ ਕਿਵੇਂ ਕੋਸ਼ਿਸ਼ ਕੀਤੀ। ਅਸੀਂ ਸਭ ਕਰਮਚਾਰੀ ਇਕੱਠੇ ਹੋ ਕੇ ਅੱਗ ਬੁਝਾਉਣ ਲੱਗ ਪਏ ਅਤੇ ਸ਼ੀਸ਼ੇ ਤੋੜ ਕੇ ਬਚਾਅ ਕੰਮ ਸ਼ੁਰੂ ਕੀਤਾ।

ਅੱਗ ਨੂੰ ਫੈਲਣ ਤੋਂ ਰੋਕਿਆ: ਵੰਦਨਾ ਨੇ ਅੱਗੇ ਕਿਹਾ ਕਿ ਅਸੀਂ ਹੇਠਾਂ ਵਾਲੇ ਫਲੋਰ ਨੂੰ ਪੂਰੀ ਤਰ੍ਹਾਂ ਬਚਾ ਲਿਆ। ਅੱਗ ਬੁਝਾਉਣ ਵਿੱਚ ਲਗਭਗ 2 ਘੰਟੇ ਲੱਗੇ। ਸਾਡੀ ਕੋਸ਼ਿਸ਼ ਸੀ ਕਿ ਅੱਗ ਕਿਸੇ ਤਰ੍ਹਾਂ ਬਾਹਰ ਨਾ ਫੈਲੇ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget