Fire in godown: ਅੰਮ੍ਰਿਤਸਰ 'ਚ ਦੁਰਗਿਆਣਾ ਕਮੇਟੀ ਦੇ ਗੋਦਾਮ 'ਚ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਨੇੜਲੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਅੱਗ ਲੱਗਣ ਦੀ ਜਾਣਕਾਰੀ ਦਿੱਤੀ। ਹੁਣ 2 ਘੰਟਿਆਂ ਤੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਅੱਗ ਕਿਸ ਕਾਰਨ ਲੱਗੀ।


ਬੰਦ ਪਏ ਪੁਰਾਏ ਗੋਦਾਮ 'ਚ ਲੱਗੀ ਅੱਗ


ਇਹ ਘਟਨਾ ਅੰਦਰਲੇ ਸ਼ਹਿਰ ਵਿੱਚ ਸਥਿਤ ਹਵੇਲੀ ਜ਼ਮੀਂਦਾਰਾਂ ਦੀ ਹੈ। ਜਾਣਕਾਰੀ ਮੁਤਾਬਕ 4 ਵਜੇ ਅਚਾਨਕ ਬੰਦ ਪਏ ਪੁਰਾਣੇ ਗੋਦਾਮ ਵਿੱਚੋਂ ਧੂੰਆਂ ਉੱਠਦਾ ਦੇਖਿਆ ਗਿਆ। ਜਿਸ ਤੋਂ ਬਾਅਦ ਲੋਕਾਂ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਕੁਝ ਹੀ ਦੇਰ ਵਿੱਚ ਫਾਇਰ ਬ੍ਰਿਗੇਡ ਅਤੇ ਸੇਵਾ ਕਮੇਟੀ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ।


ਇਹ ਵੀ ਪੜ੍ਹੋ: ਮਹਾਨ ਮੁੱਕੇਬਾਜ਼ ਪਦਮ ਸ਼੍ਰੀ ਕੌਰ ਸਿੰਘ ਨੂੰ ਸ਼ਰਧਾਂਜਲੀ ਦੇਣ ਵੱਡੀ ਗਿਣਤੀ ਪਹੁੰਚੇ ਲੋਕ, ਸਕੂਲ ਦਾ ਨਾਂ ਸੂਬੇਦਾਰ ਕੌਰ ਸਿੰਘ ਦੇ ਨਾਂ 'ਤੇ ਰੱਖਣ ਦਾ ਐਲਾਨ


ਜਦੋਂ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਅੰਦਰ ਅੱਗ ਫੈਲ ਚੁੱਕੀ ਸੀ। ਫਾਇਰ ਬ੍ਰਿਗੇਡ ਨੂੰ ਅੰਦਰ ਜਾਣ ਲਈ ਹੋਰ ਕੋਈ ਰਸਤਾ ਨਾ ਹੋਣ ਕਾਰਨ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਦੱਸ ਦਈਏ ਕਿ ਇਹ ਬੰਦ ਗੋਦਾਮ ਦੁਰਗਿਆਣਾ ਕਮੇਟੀ ਦਾ ਹੈ। ਦੁਰਗਿਆਣਾ ਕਮੇਟੀ ਇਸ ਥਾਂ ਆਪਣਾ ਪੁਰਾਣਾ ਸਮਾਨ ਰੱਖਦੀ ਹੈ। ਫਾਇਰ ਬ੍ਰਿਗੇਡ ਕਰਮਚਾਰੀਆਂ ਦਾ ਕਹਿਣਾ ਹੈ ਕਿ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਲੱਕੜ ਦੇ ਸਾਮਾਨ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਅੱਗ 'ਤੇ ਕੁਝ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ, ਜਲਦ ਹੀ ਇਸ 'ਤੇ ਕਾਬੂ ਪਾ ਲਿਆ ਜਾਵੇਗਾ।


ਇਹ ਵੀ ਪੜ੍ਹੋ: ਰਾਜਪਾਲ ਵੱਲੋਂ ਜਾਂਚ ਮੁਕੰਮਲ ਹੋਣ ਉਪਰੰਤ ਵੀ CM ਭਗਵੰਤ ਮਾਨ ਆਪਣੇ ਮੰਤਰੀ ਨੂੰ ਬਰਖ਼ਾਸਤ ਕਿਉਂ ਨਹੀਂ ਕਰ ਰਹੇ: ਮਜੀਠੀਆ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।