Amritsar News: ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲ਼ੀਆਂ, ਹਥਿਆਰਾਂ ਸਮੇਤ 2 ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ ਹੈ। ਪੁਲਿਸ ਨੇ ਜਵਾਬੀ ਗੋਲੀਬਾਰੀ ਤੋਂ ਬਾਅਦ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ।
Punjab police: ਅੰਮ੍ਰਿਤਸਰ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ ਹੈ। ਪੁਲਿਸ ਨੇ ਜਵਾਬੀ ਗੋਲੀਬਾਰੀ ਤੋਂ ਬਾਅਦ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਐਸਐਸਪੀ ਦਿਹਾਤੀ ਸਤਿੰਦਰ ਸਿੰਘ ਨੇ ਜਾਣਕਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਕੀ ਹੈ ਪੂਰਾ ਮਾਮਲਾ
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਬਾਬਾ ਬਕਾਲਾ ਸਾਹਿਬ ਅੰਮ੍ਰਿਤਸਰ ਵਿਖੇ 2 ਸ਼ੱਕੀ ਵਿਅਕਤੀਆਂ ਦੇ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਲੱਭ ਕੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਗੈਂਗਸਟਰਾਂ ਨੇ ਪੁਲਿਸ ਦੀ ਗੱਡੀ ਨੂੰ ਦੇਖ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਘੇਰ ਲਿਆ। ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ।
ਐਸਐਸਪੀ ਨੇ ਕਿਹਾ- ਦੋਵੇਂ ਹਥਿਆਰ ਗੈਰ-ਕਾਨੂੰਨੀ
ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ, ਜੋ ਬਿਨਾਂ ਲਾਇਸੈਂਸ ਦੇ ਹਨ। ਫਿਲਹਾਲ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ। ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ-Lok Sabha Election: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹੁੰਚੀਆਂ ਪੰਜਾਬ, ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਹੋਣਗੀਆਂ ਤਾਇਨਾਤ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ