Amritsar News: ਅੰਮ੍ਰਿਤਸਰ ਦੇ ਰਾਮਬਲੀ ਚੌਕ ਨੇੜੇ ਸ਼ਿਵਰਾਤਰੀ ਵਾਲੇ ਦਿਨ ਕੁਝ ਬਦਮਾਸ਼ਾਂ ਨੇ ਗੋਲੀਬਾਰੀ ਕੀਤੀ। ਜਿਸ ਵਿੱਚ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਗਨੀਮਤ ਰਹੀ ਕਿ ਗੋਲੀਆਂ ਕਿਸੇ ਹੋਰ ਵਿਅਕਤੀ ਨੂੰ ਨਹੀਂ ਲੱਗੀਆਂ। ਇਹ ਘਟਨਾ ਰਾਮਬਲੀ ਚੌਕ 'ਤੇ ਵਾਪਰੀ, ਜੋ ਕਿ ਸ਼ਹਿਰ ਦਾ ਇੱਕ ਵਿਅਸਤ ਚੌਕ ਹੈ। ਉੱਥੇ ਹੀ ਘਟਨਾ ਵਿੱਚ ਜ਼ਖਮੀ ਹੋਏ ਨੌਜਵਾਨਾਂ ਨੂੰ ਨੇੜਲੇ ਲੋਕਾਂ ਦੀ ਮਦਦ ਨਾਲ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।

ਤਿਲਕ ਰਾਜ ਨੇ ਕਿਹਾ- ਜ਼ਖਮੀ ਅਤੇ ਦੋਸ਼ੀ ਦੋਵੇਂ ਅਣਜਾਣ ਸਨ

ਇਸ ਸਬੰਧੀ ਇਲਾਕੇ ਦੇ ਵਸਨੀਕ ਤਿਲਕ ਰਾਜ ਨੇ ਦੱਸਿਆ ਕਿ ਉਨ੍ਹਾਂ ਨੇ ਉੱਚੀ ਆਵਾਜ਼ ਸੁਣੀ ਅਤੇ ਬਾਅਦ ਵਿੱਚ ਪਤਾ ਲੱਗਿਆ ਕਿ ਗੋਲੀ ਚੱਲੀ ਹੈ। ਗੋਲੀਬਾਰੀ ਵਿੱਚ ਦੋ ਨੌਜਵਾਨ ਵੀ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਪੁਲਿਸ ਦੀ ਮਦਦ ਨਾਲ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਗੋਲੀਬਾਰੀ ਕਰਨ ਵਾਲਿਆਂ ਅਤੇ ਜਿਨ੍ਹਾਂ ਨੂੰ ਗੋਲੀ ਲੱਗੀ ਹੈ, ਉਨ੍ਹਾਂ ਦੀ ਹਾਲੇ ਪਛਾਣ ਨਹੀਂ ਹੋ ਸਕੀ ਹੈ। ਹਾਲਾਂਕਿ, ਇੱਕ ਦਾ ਨਾਮ ਅਮਰ ਦੱਸਿਆ ਜਾ ਰਿਹਾ ਹੈ। ਇੱਕ ਨੌਜਵਾਨ ਦੇ ਹੱਥ 'ਤੇ ਅਤੇ ਦੂਜੇ ਦੇ ਪੇਟ 'ਚ ਗੋਲੀ ਲੱਗੀ ਸੀ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਇਸ ਦੇ ਨਾਲ ਹੀ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਰਾਮਬਲੀ ਚੌਕ 'ਤੇ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉਹ ਆਪਣੀ ਟੀਮ ਨਾਲ ਜਾਂਚ ਲਈ ਉੱਥੇ ਪਹੁੰਚ ਗਏ ਫਿਲਹਾਲ ਮੌਕੇ 'ਤੇ ਗੋਲੀ ਦਾ ਇੱਕ ਨਿਸ਼ਾਨ ਮਿਲਿਆ ਹੈ। ਇਲਾਜ ਅਧੀਨ ਨੌਜਵਾਨਾਂ ਤੋਂ ਹਸਪਤਾਲ ਜਾ ਕੇ ਪੁੱਛਗਿੱਛ ਕੀਤੀ ਜਾਵੇਗੀ। ਜਿਸ ਨਾਲ ਇਹ ਪਤਾ ਲਗਾਇਆ ਜਾਵੇਗਾ ਕਿ ਉਕਤ ਅਪਰਾਧ ਕਿਸ ਨੇ ਕੀਤਾ ਹੈ। ਜਲਦੀ ਹੀ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।