Amritsar News: ਦੀਵਾਲੀ ਵਾਲੀ ਰਾਤ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਸਥਿਤ ਰਾਂਝੇ ਦੀ ਹਵੇਲੀ ਨੇੜੇ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਉੱਥੇ ਗੋਲੀਆਂ ਚੱਲ ਗਈਆਂ। ਇਸ ਘਟਨਾ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ। ਇਸ ਗੋਲੀਬਾਰੀ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਗੋਲੀਆਂ ਲੱਗਣ ਕਾਰਣ ਥਾਣਾ ਬੀ ਡਵੀਜ਼ਨ ਦੇ ASI ਹਰਨੇਕ ਸਿੰਘ ਗੰਭੀਰ ਜ਼ਖਮੀ ਹੋਏ ਹਨ।

Continues below advertisement

ਸੂਤਰਾਂ ਮੁਤਾਬਕ ਦੋ ਧਿਰਾਂ ਵਿਚ ਸੋਨੇ ਦੇ ਲੈਣ ਦੇਣ ਨੂੰ ਲੈ ਕੇ ਝਗੜਾ ਹੋਇਆ ਸੀ, ਇਹ ਝਗੜਾ ਇੰਨਾ ਵੱਧ ਗਿਆ ਕਿ ਨੌਜਵਾਨਾਂ ਨੇ ਮੌਕੇ 'ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਥਾਣਾ ਬੀ ਡਵੀਜ਼ਨ ਦੇ ਏਐੱਸਆਈ ਹਰਨੇਕ ਸਿੰਘ ਮੌਕੇ 'ਤੇ ਮੌਜੂਦ ਸਨ। ਏਐਸਆਈ ਹਰਨੇਕ ਸਿੰਘ ਦੇ ਪੱਟ ਵਿਚ ਦੋ ਗੋਲੀਆਂ ਲੱਗੀਆਂ ਹਨ।

Continues below advertisement

ਫਿਲਹਾਲ ਇਸ ਵਾਰਦਾਕ ਵਿਚ ਪ੍ਰਤਾਪ ਸਿੰਘ ਨਾਮ ਦੇ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਥਾਣਾ ਬੀ ਡਵੀਜ਼ਨ ਦੀ ਪੁਲਿਸ ਵੱਲੋਂ ਮੌਕੇ 'ਤੇ ਪਹੁੰਚੇ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਫੋਰੈਂਸਿਕ ਟੀਮਾਂ ਨੂੰ ਮੌਕੇ 'ਤੇ ਬੁਲਾ ਕੇ ਜਾਂਚ ਕੀਤੀ ਜਾ ਰਹੀ ਹੈ।