ਪੜਚੋਲ ਕਰੋ

Amritsar News: ਵਿਆਹ 'ਚ DJ 'ਤੇ ਭੰਗੜਾ ਪਾਉਣ ਨੂੰ ਲੈ ਕੇ ਰਿਸ਼ਤੇਦਾਰਾਂ 'ਚ ਹੋਇਆ ਝਗੜਾ, ਚੱਲੀਆਂ ਗੋਲੀਆਂ

Amritsar News : ਅੰਮ੍ਰਿਤਸਰ ਦੇ ਪਿੰਡ ਘਰਿੰਡਾ ਵਿਖੇ ਇੱਕ ਵਿਆਹ ਸਮਾਗਮ 'ਚ ਰਾਤ ਨੂੰ ਚੱਲ ਰਹੇ ਡੀਜੇ 'ਤੇ ਭੰਗੜਾ ਪਾਉਣ ਨੂੰ ਰਿਸ਼ਤੇਦਾਰ ਆਪਸ ਵਿੱਚ ਲੜ ਪਏ ਅਤੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।

Amritsar News : ਅੰਮ੍ਰਿਤਸਰ ਦੇ ਪਿੰਡ ਘਰਿੰਡਾ ਵਿਖੇ ਇੱਕ ਵਿਆਹ ਸਮਾਗਮ 'ਚ ਰਾਤ ਨੂੰ ਚੱਲ ਰਹੇ ਡੀਜੇ 'ਤੇ ਭੰਗੜਾ ਪਾਉਣ ਨੂੰ ਰਿਸ਼ਤੇਦਾਰ ਆਪਸ ਵਿੱਚ ਲੜ ਪਏ ਅਤੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਨਰਾਇਣ ਸਿੰਘ ਨਾਮਕ ਨੌਜਵਾਨ ਨੇ ਦੱਸਿਆ ਕਿ ਉਹਨਾਂ ਦੇ ਗੁਆਂਢ ਵਿੱਚ ਵਿਆਹ ਸੀ ਅਤੇ ਉਹ ਹਮੇਸ਼ਾ ਪਰਿਵਾਰਿਕ ਮੈਂਬਰਾਂ ਦੀ ਤਰ੍ਹਾਂ ਮਿਲਦੇ ਵਰਤਦੇ ਸਨ ਅਤੇ ਵਿਆਹ ਵਾਲੇ ਦਿਨ ਉਨ੍ਹਾਂ ਦੇ ਕਾਫੀ ਰਿਸ਼ਤੇਦਾਰ ਆਏ ਸਨ ਅਤੇ ਰਾਤ ਸਮੇਂ ਡੀਜੇ 'ਤੇ ਭੰਗੜਾ ਪਾਉਣ ਨੂੰ ਲੈ ਕੇ ਆਪਸ ਵਿੱਚ ਹੀ ਰਿਸ਼ਤੇਦਾਰਾਂ ਦਾ ਝਗੜਾ ਹੋ ਗਿਆ। 

ਨਾਰਾਇਣ ਸਿੰਘ ਨੇ ਅੱਗੇ ਬੋਲਦੇ ਹੋਏ ਦੱਸਿਆ ਕਿ ਜਿਸ ਘਰ ਵਿਚ ਵਿਆਹ ਸੀ ,ਉਹਨਾਂ ਦੇ ਚਾਚਾ ਨੇ ਉਹਨਾਂ ਨੂੰ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੇ ਸਾਡੇ ਘਰ ਆ ਕੇ ਪਥਰਾਅ ਵੀ ਕੀਤਾ ਅਤੇ ਗੋਲੀ ਵੀ ਚਲਾਈ।  ਬਾਅਦ ਵਿੱਚ ਖ਼ੁਦ ਨੂੰ ਸੱਟ ਲਗਾ ਕੇ ਖੁਦ ਜ਼ਖਮੀ ਹੋ ਕੇ ਪੁਲਿਸ ਨੂੰ ਦਰਖਾਸਤ ਦੇ ਕੇ ਸਾਡੇ 'ਤੇ ਹੀ ਮਾਮਲਾ ਦਰਜ ਕਰਵਾਇਆ ਜਾ ਰਿਹਾ, ਜਿਸ ਤੋਂ ਬਾਅਦ ਹੁਣ ਨਰਾਇਣ ਸਿੰਘ ਇਨਸਾਫ਼ ਦੀ ਗੁਹਾਰ ਲਗਾ ਰਿਹਾ ਹੈ। 
 
 ਇਹ ਵੀ ਪੜ੍ਹੋ : ਪੰਜਾਬ ਲਈ ਮਾਣ ਦੀ ਗੱਲ! ਪਹਿਲੀ ਵਾਰ ਦੋ ਔਰਤਾਂ ਬਣੀਆਂ ਡੀਜੀਪੀ

ਦੂਜੇ ਪਾਸੇ ਜਿਸ ਘਰ ਵਿੱਚ ਵਿਆਹ ਸੀ ਅਤੇ ਉਸ ਵਿਆਹ ਵਾਲੇ ਲੜਕੇ ਦੇ ਭਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਡੇ ਰਿਸ਼ਤੇਦਾਰਾਂ ਅਤੇ ਗੁਆਂਢੀਆਂ ਦਾ ਡੀਜੇ 'ਤੇ ਭੰਗੜਾ ਪਾਉਣ ਨੂੰ ਲੈ ਕੇ ਝਗੜਾ ਹੋਇਆ ਅਤੇ ਸਾਡੇ ਰਿਸ਼ਤੇਦਾਰ ਤੇ ਚਾਚੇ ਨੇ ਗੋਲੀ ਚਲਾਈ ਅਤੇ ਸਾਡੇ ਗੁਆਂਢੀ ਨਰਾਇਣ ਸਿੰਘ ਦੇ ਘਰ ਪਥਰਾਅ ਕੀਤਾ। 
 
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਾਨੂੰਨ ਮੁਤਾਬਕ ਕਾਰਵਾਈ ਹੋਵੇ ਕਿਉਂਕਿ ਸਾਡੇ ਪਿੰਡ ਵਿੱਚ ਪਹਿਲੀ ਵਾਰ ਗੋਲੀ ਚੱਲੀ ਹੈ ਅਤੇ ਗੋਲੀ ਚੱਲਣ ਤੋਂ ਬਾਅਦ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਹਨਾਂ ਕਿਹਾ ਕਿ ਅਸੀਂ ਆਪਣੇ ਗੁਆਂਢੀ ਨਰਾਇਣ ਸਿੰਘ ਨੂੰ ਹਮੇਸ਼ਾ ਪਰਿਵਾਰਿਕ ਮੈਂਬਰਾਂ ਦੀ ਤਰ੍ਹਾਂ ਮਿਲਦੇ ਵਰਤਦੇ ਆਏ ਹਾਂ ਪਰ ਸਾਡੇ ਰਿਸ਼ਤੇਦਾਰਾਂ ਨੇ ਲੜਾਈ ਕਰਕੇ ਬਹੁਤ ਗਲਤ ਕੀਤਾ ਹੈ ਅਤੇ ਕਾਨੂੰਨ ਮੁਤਾਬਕ ਉਨ੍ਹਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ

ਦੂਜੇ ਪਾਸੇ ਇਸ ਮਾਮਲੇ ਵਿਚ ਥਾਣਾ ਘਰਿੰਡਾ ਦੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਵਿਆਹ ਸਮਾਗਮ ਦੌਰਾਨ ਚੱਲਦੇ ਡੀਜੇ 'ਤੇ ਭੰਗੜਾ ਪਾਉਣ ਨੂੰ ਲੈ ਕੇ ਆਪਸ ਵਿਚ ਹੀ ਰਿਸ਼ਤੇਦਾਰਾਂ ਦਾ ਝਗੜਾ ਹੋਇਆ ਹੈ ਅਤੇ ਦੋਵੇਂ ਧਿਰਾਂ ਦੀ ਦਰਖ਼ਾਸਤ ਉਨ੍ਹਾਂ ਕੋਲ ਆਈ ਹੈ ਅਤੇ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਜਾਂਚ ਤੋਂ ਬਾਅਦ ਜੋ ਵੀ ਬਣਦੀ ਕਾਰਵਾਈ ਹੋਵੇਗੀ, ਉਹ ਕੀਤੀ ਜਾਵੇਗੀ। 

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget