Amritsar News: ਚੋਣਾਂ ਦੀ ਬੀਤੀ ਰਾਤ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ, AAP ਦੇ ਵਰਕਰ ਦਾ ਕਤਲ, 4 ਜ਼ਖ਼ਮੀ
Punjab News: ਅੰਮ੍ਰਿਤਸਰ 'ਚ ਸ਼ੁੱਕਰਵਾਰ ਰਾਤ ਨੂੰ ਦੋ ਮੋਟਰਸਾਈਕਲਾਂ 'ਤੇ ਆਏ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੇ ਵਰਕਰ ਤੇ ਸਾਥੀਆਂ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ 'ਚ ਇਕ ਦੀ ਮੌਤ ਹੋ ਗਈ ਹੈ, ਜਦਕਿ 4 ਜ਼ਖਮੀ ਹਨ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
Punjab News: ਅੰਮ੍ਰਿਤਸਰ 'ਚ ਸ਼ੁੱਕਰਵਾਰ ਰਾਤ ਨੂੰ ਦੋ ਮੋਟਰਸਾਈਕਲਾਂ 'ਤੇ ਆਏ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੇ ਵਰਕਰ ਤੇ ਸਾਥੀਆਂ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ 'ਚ ਇਕ ਦੀ ਮੌਤ ਹੋ ਗਈ ਹੈ, ਜਦਕਿ 4 ਜ਼ਖਮੀ ਹਨ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਐਸਐਸਪੀ ਅੰਮ੍ਰਿਤਸਰ ਦਿਹਾਤੀ ਖੁਦ ਮੌਕੇ ’ਤੇ ਪੁੱਜੇ ਅਤੇ ਜਾਂਚ ਦੇ ਹੁਕਮ ਦਿੱਤੇ।
ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਅਜਨਾਲਾ ਅਧੀਨ ਪੈਂਦੇ ਪਿੰਡ ਲੱਖੂਵਾਲ ਦੀ ਹੈ। ਆਮ ਆਦਮੀ ਪਾਰਟੀ ਦਾ ਨੌਜਵਾਨ ਦੀਪਇੰਦਰ ਸਿੰਘ ਦੀਪੂ ਸਰਕਾਰੀਆ ਆਪਣੇ ਦੋਸਤਾਂ ਨਾਲ ਘਰ ਦੇ ਬਾਹਰ ਬੈਠਾ ਸੀ। ਰਾਤ ਕਰੀਬ 8.30 ਵਜੇ ਦੋ ਅਣਪਛਾਤੇ ਨੌਜਵਾਨ ਬਾਈਕ 'ਤੇ ਆਏ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਦੋਵਾਂ ਕੋਲ ਪਿਸਤੌਲ ਜਾਂ ਰਿਵਾਲਵਰ ਸਨ।
ਇਹ ਵੀ ਪੜ੍ਹੋ: Punjab News: ਗਰਮੀ ਤੋਂ ਰਾਹਤ ਲਈ ਪੰਜਾਬ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਲਈ ਸ਼ਰਬਤ ਦਾ ਪ੍ਰਬੰਧ, ਸਿਬਿਨ ਸੀ ਨੇ ਦਿੱਤੀ ਜਾਣਕਾਰੀ
ਘਟਨਾ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਘਟਨਾ ਵਿੱਚ ਦੀਪਿੰਦਰ ਸਿੰਘ ਦੀ ਮੌਤ ਹੋ ਗਈ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ ਚਾਰ ਜ਼ਖ਼ਮੀਆਂ ਨੂੰ ਇਲਾਜ ਲਈ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਐਸਐਸਪੀ ਸਤਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮਗਰੋਂ ਉਸ ਨੇ ਸਥਾਨਕ ਪੁਲੀਸ ਨੂੰ ਹਦਾਇਤਾਂ ਦਿੱਤੀਆਂ। ਫਿਲਹਾਲ ਪੁਲਿਸ ਨੇ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਤਾਂ ਜੋ ਮੁਲਜ਼ਮਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।