Amritsar News: ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਭਾਜਪਾ ਆਗੂ ਅਤੇ ਸੁਨਿਆਰੇ ਦਾ ਕੰਮ ਕਰਨ ਵਾਲੇ ਵਿਸ਼ਾਲ ਸੂਰ 'ਤੇ ਦੁਕਾਨ ਖੋਲ੍ਹਣ ਵੇਲੇ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਕੈਮਰੇ ਵਿਚ ਸਾਫ਼ ਨਜ਼ਰ ਆ ਰਿਹਾ ਹੈ ਕਿ ਇਕ ਨੌਜਵਾਨ ਭਾਜਪਾ ਨੇਤਾ 'ਤੇ ਗੋਲ਼ੀ ਚਲਾ ਰਿਹਾ ਹੈ।

ਇਸ ਮੌਕੇ ਜਾਣਕਾਰੀ ਦਿੰਦਿਆਂ ਹੋਇਆਂ ਭਾਜਪਾ ਨੇਤਾ ਅਤੇ ਸੁਨਿਆਰਾ ਵਿਸ਼ਾਲ ਸੂਰ ਨੇ ਦੱਸਿਆ ਕਿ ਉਹ ਸਵੇਰੇ ਸਾਢੇ 10 ਵਜੇ ਦੇ ਕਰੀਬ ਆਪਣੀ ਜਿਊਲਰ ਦੀ ਦੁਕਾਨ ਨੂੰ ਖੋਲ੍ਹ ਰਹੇ ਸਨ ਅਤੇ ਇਕ ਨੌਜਵਾਨ ਮੋਟਰਸਾਈਕਲ 'ਤੇ ਆਇਆ ਅਤੇ ਉਸ ਦੇ ਨਾਲ ਦੋ ਹੋਰ ਸਾਥੀ ਸਨ। ਉਨ੍ਹਾਂ ਵੱਲੋਂ ਮੇਰੇ 'ਤੇ ਗੋਲ਼ੀ ਚਲਾਈ ਗਈ ਪਰ ਗੋਲ਼ੀ ਮੈਨੂੰ ਨਹੀਂ ਲੱਗੀ। ਜਦੋਂ ਮੈਂ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਦੋ ਹੋਰ ਫਾਇਰ ਕੀਤੇ, ਮੈਂ ਭੱਜ ਕੇ ਆਪਣੀ ਜਾਨ ਬਚਾਈ। ਜਿਸ ਤੋਂ ਬਾਅਦ ਉਹ ਨੌਜਵਾਨ ਤਿੰਨੋਂ ਮੋਟਰਸਾਈਕਲ 'ਤੇ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਕੱਲ੍ਹ ਵੀ ਮੇਰੀ ਦੁਕਾਨ 'ਤੇ ਆਏ ਸਨ ਅਤੇ ਗਹਿਣਿਆਂ ਦੇ ਰੇਟ ਪੁੱਛ ਰਹੇ ਸਨ। ਅੱਜ ਉਹੀ ਨੌਜਵਾਨ ਮੈਨੂੰ ਵਿਖਾਈ ਦਿੱਤੇ ਅਤੇ ਉਨ੍ਹਾਂ ਨੇ ਮੇਰੇ 'ਤੇ ਗੋਲੀ ਚਲਾਈ।

ਉੱਥੇ ਹੀ ਉਨ੍ਹਾਂ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ ਕਿ ਸਾਡੀ ਜਾਨ-ਮਾਲ ਦੀ ਰੱਖਿਆ ਕੀਤੀ ਜਾਵੇ । ਇਸ ਮੌਕੇ ਥਾਣਾ ਮਜੀਠਾ ਰੋਡ ਦੇ ਪੁਲਿਸ ਅਧਿਕਾਰੀ ਰਣਜੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਵਿਸ਼ਾਲ ਸੂਰ ਜੋਕਿ ਭਾਜਪਾ ਨੇਤਾ ਹਨ ਅਤੇ ਉਨ੍ਹਾਂ ਦੀ ਵਿਸ਼ਾਲ ਜਿਊਲਰ ਦੇ ਨਾਂ 'ਤੇ ਸੁਨਿਆਰੇ ਦੀ ਦੁਕਾਨ ਹੈ। ਉੱਥੇ ਕੁਝ ਅਨਪਛਾਤੇ ਨੌਜਵਾਨਾਂ ਨੂੰ ਗੋਲ਼ੀਆਂ ਚਲਾਈਆਂ ਗਈਆਂ ਸਨ। ਸਾਨੂੰ ਇੱਕ ਗੋਲ਼ੀ ਦਾ ਖੋਲ੍ਹ ਬਰਾਮਦ ਹੋਇਆ ਹੈ। ਅਸੀਂ ਮੌਕੇ 'ਤੇ ਪੁੱਜੇ ਹਾਂ ਅਤੇ ਘਟਨਾ ਦੀ ਜਾਂਚ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਦੇ ਸੀ. ਸੀ. ਟੀ. ਵੀ. ਕੈਮਰੇ ਖੰਗਾਲ ਕੇ ਜਲਦੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।