ਪੜਚੋਲ ਕਰੋ

Jathedar on Badal: ਪੰਜ ਸਿੰਘ ਸਾਹਿਬਾਨ ਦਾ ਸੁਖਬੀਰ ਬਾਦਲ ਖਿਲਾਫ਼ ਵੱਡਾ ਐਲਾਨ, ਅਕਾਲੀ ਦਲ ਦੇ ਪ੍ਰਧਾਨ ਨੂੰ 15 ਦਿਨ ਦਾ ਦਿੱਤਾ ਸਮਾਂ

Jathedar on Badal: ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਹੋਈ ਜਿਸ ਵਿਚ ਹੇਠ ਲਿਖੇ ਅਨੁਸਾਰ ਫੈਸਲੇ ਕੀਤੇ ਗਏ:- 

Jathedar on Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਪੰਜ ਤਖ਼ਤਾਂ ਦੇ ਜਥੇਦਾਰਾਂ ਨੇ ਸੁਖਬੀਰ ਬਾਦਲ ਨੂੰ ਤਲਬ ਕਰ ਲਿਆ ਹੈ। ਸੁਖਬੀਰ ਬਾਦਲ ਨੂੰ ਅਕਾਲੀ ਦਲ ਦੇ ਬਾਗੀ ਧੜੇ ਦੇ ਮੁਆਫ਼ੀਨਾਮੇ 'ਤੇ 15 ਦਿਨਾਂ ਵਿੱਚ ਆਪਣਾ ਪੱਖ ਪੇਸ਼ ਕਰਨਾ ਹੋਵੇਗਾ। ਬਾਗੀ ਧੜੇ ਨੇ ਇਸ ਮੁਆਫੀਨਾਮੇ ਵਿੱਚ ਸੁਖਬੀਰ ਬਾਦਲ ਉਪਰ ਵੱਡੇ ਸਵਾਲ ਉਠਾਏ ਹਨ।

ਦਰਅਸਲ ਅੱਜ ਯਾਨੀ ਸੋਮਵਾਰ ਨੂੰ ਅੰਮ੍ਰਿਤਸਰ ਸਥਿਤ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਹੋਈ ਹੈ। ਪੰਜ ਤਖ਼ਤਾਂ ਦੇ ਜਥੇਦਾਰਾਂ ਨੇ ਅਕਾਲੀ ਦਲ ਦੇ ਬਾਗੀ ਧੜੇ ਦੇ ਮੁਆਫ਼ੀਨਾਮੇ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਜਵਾਬ ਮੰਗਿਆ ਹੈ। ਉਨ੍ਹਾਂ ਨੂੰ 15 ਦਿਨਾਂ ਵਿੱਚ ਆਪਣਾ ਪੱਖ ਪੇਸ਼ ਕਰਨਾ ਹੋਵੇਗਾ।

ਹਾਸਲ ਜਾਣਕਾਰੀ ਅਨੁਸਾਰ ਗਿਆਨੀ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਤਖ਼ਤਾਂ ਦੇ ਸਮੂਹ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਫੈਸਲਾ ਲਿਆ ਕਿ ਸੁਖਬੀਰ ਬਾਦਲ ’ਤੇ ਗੰਭੀਰ ਦੋਸ਼ ਲੱਗੇ ਹਨ। ਇਨ੍ਹਾਂ ਵਿੱਚ ਡੇਰਾ ਮੁਖੀ ਦਾ ਪੱਖ ਪੂਰਨਾ, ਸ਼੍ਰੋਮਣੀ ਕਮੇਟੀ ਦੇ ਖਾਤੇ ਵਿੱਚੋਂ 90 ਲੱਖ ਰੁਪਏ ਦੇ ਇਸ਼ਤਿਹਾਰ ਜਾਰੀ ਕਰਨਾ ਤੇ ਬੇਅਦਬੀ ਦੇ ਮਾਮਲੇ ਪ੍ਰਮੁੱਖ ਹਨ। ਉਨ੍ਹਾਂ ਉਪਰ ਸੁਖਬੀਰ ਬਾਦਲ ਨੂੰ ਆਪਣਾ ਪੱਖ ਪੇਸ਼ ਕਰਨਾ ਹੋਏਗਾ।

ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਹੋਈ ਜਿਸ ਵਿਚ ਹੇਠ ਲਿਖੇ ਅਨੁਸਾਰ ਫੈਸਲੇ ਕੀਤੇ ਗਏ:- 

1. ਗੁਰਦੁਆਰਾ ਸਾਹਿਬਾਨ ਵਿਚ ਦਿਨੋਂ-ਦਿਨ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਬਸੰਮਤੀ ਨਾਲ ਫੈਸਲਾ ਹੋਇਆ ਕਿ ਹਰੇਕ ਗੁਰਦੁਆਰਾ ਸਾਹਿਬ ਵਿਚ ਚੌਵੀ ਘੰਟੇ ਲਈ ਪੱਕੇ ਤੌਰ ’ਤੇ ਸੇਵਾਦਾਰਾਂ ਦੀ ਡਿਊਟੀ ਯਕੀਨੀ ਬਣਾਈ ਜਾਵੇ। ਇਸ ਵਿਚ ਕੁਤਾਹੀ ਪਾਈ ਜਾਣ ’ਤੇ ਜਾਂ ਬੇਅਦਬੀ ਹੋਣ ਦੀ ਸੂਰਤ ਵਿਚ ਸਬੰਧਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿੰਮੇਵਾਰ ਹੋਵੇਗੀ ਅਤੇ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 

2. ਬਾਬਾ ਦਯਾ ਸਿੰਘ ਜੀ ਮੁਖੀ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ, ਚਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ, ਹੈੱਡ ਕੁਆਟਰਟਰ ਸੁਰਸਿੰਘ, ਜ਼ਿਲ੍ਹਾ ਸ੍ਰੀ ਤਰਨ ਤਾਰਨ ਸਾਹਿਬ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਪੰਥ ਸੇਵਕ’ ਦਾ ਵਿਸ਼ੇਸ਼ ਸਨਮਾਨ ਦੇਣ ਦਾ ਐਲਾਨ ਕੀਤਾ ਗਿਆ।

3. ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀ ਸ਼ਿਕਾਇਤ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ। ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦੋਸ਼ਾਂ ਦਾ ਸਪੱਸ਼ਟੀਕਰਨ ਪੰਦਰਾਂ ਦਿਨ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ ਵਿਚ ਦੇਣ ਲਈ ਕਿਹਾ ਗਿਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਵੱਲੋਂ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ।

4. ਆਲਮੀ ਤਪਸ਼ (Global Warming) ਅਤੇ ਜਲਵਾਯੂ ਵਿਚ ਵਿਸ਼ਵ ਪੱਧਰ ‘ਤੇ ਆ ਰਹੀਆਂ ਖ਼ਤਰਨਾਕ ਤਬਦੀਲੀਆਂ ਦੇ ਮੱਦੇਨਜ਼ਰ ਵਾਤਾਵਰਣ ਅਤੇ ਪਾਣੀ ਦੀ ਸਾਂਭ-ਸੰਭਾਲ, ਪੰਛੀਆਂ ਦੀਆਂ ਖ਼ਤਮ ਹੋ ਰਹੀਆਂ ਨਸਲਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਆਦੇਸ਼ ਕੀਤਾ ਜਾਂਦਾ ਹੈ ਕਿ ਹਰੇਕ ਸਿੱਖ ਆਪਣੇ ਜੀਵਨ ਵਿਚ ਘੱਟੋ-ਘੱਟ ਇੱਕ ਪੌਦਾ ਜ਼ਰੂਰ ਲਾਵੇ, ਪਾਣੀ ਦੀ ਸਾਂਭ-ਸੰਭਾਲ ਕੀਤੀ ਜਾਵੇ ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। 

ਟਾਪ ਹੈਡਲਾਈਨ

SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget