Amritsar News: ਪਿੰਡ ਕੱਥੂਨੰਗਲ ਦੇ ਗੁਰਦੁਆਰੇ ’ਚ ਬੇਅਦਬੀ ਕਰਨ ਦੇ ਯਤਨ ਦੇ ਮਾਮਲੇ ਵਿੱਚ ਪੁਲਿਸ ਨੇ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਜ਼ਿਲ੍ਹਾ ਦਿਹਾਤੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਜਿਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ, ਧੀਰ ਸਿੰਘ, ਸੁਰਜੀਤ ਸਿੰਘ, ਸੁਖਦੇਵ ਸਿੰਘ ਤੇ ਜਸਮੀਨ ਕੌਰ ਵਜੋਂ ਹੋਈ ਹੈ। ਗੁਰਪ੍ਰੀਤ ਸਿੰਘ ਤੇ ਧੀਰ ਸਿੰਘ ਦੋਵੇਂ ਇਸ ਗੁਰਦੁਆਰੇ ਦੇ ਮੁਲਾਜ਼ਮ ਹਨ। 


ਭਗਵੰਤ ਮਾਨ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਪਰਾਲੀ ਸਾੜਨ ਦੇ ਮੁੱਦੇ ਨੂੰ ਧਾਰਮਿਕ ਰੰਗਤ ਦੇ ਰਹੀ: ਬਾਜਵਾ


ਦੱਸ ਦਈਏ ਕਿ ਇਹ ਸਾਰੀ ਘਟਨਾ ਇੱਥੇ ਗੁਰਦੁਆਰਾ ਕੈਂਪਸ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਸੀ। ਗੁਰਦੁਆਰਾ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਗੁਰਦੇਵ ਸਿੰਘ ਵੱਲੋਂ ਪੁਲਿਸ ਕੋਲ ਦਰਜ ਕਰਾਈ ਗਈ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੂੰ ਮਿਲੀ ਜਾਣਕਾਰੀ ਮੁਤਾਬਕ ਜਸਮੀਨ ਕੌਰ ਨੇ ਪਾਵਨ ਸਰੂਪ ਤੋਂ ਰੁਮਾਲਾ ਖਿੱਚਿਆ ਸੀ ਤੇ ਸਰੂਪ ਨੂੰ ਹੇਠਾਂ ਸੁੱਟਣ ਦਾ ਯਤਨ ਕੀਤਾ ਸੀ। 


Farmer Protest: ਮੋਦੀ ਸਰਕਾਰ ਵਾਂਗ ਹੀ ਭਗਵੰਤ ਮਾਨ ਸਰਕਾਰ ਖਿਲਾਫ਼ ਡਟੇ ਕਿਸਾਨ, CM ਦੀ ਕੋਠੀ ਸਾਹਮਣੇ ਹਜ਼ਾਰਾਂ ਕਿਸਾਨਾਂ ਵੱਲੋਂ ਪੱਕਾ ਡੇਰਾ


ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਗੁਰਪ੍ਰੀਤ ਸਿੰਘ ਤੇ ਧੀਰ ਸਿੰਘ ਮੌਕੇ ’ਤੇ ਹਾਜ਼ਰ ਸਨ ਪਰ ਉਨ੍ਹਾਂ ਨੇ ਜਸਮੀਨ ਤੇ ਉਸ ਦੇ ਪਿਤਾ ਨੂੰ ਕਾਬੂ ਕਰਨ ਲਈ ਯਤਨ ਨਹੀਂ ਕੀਤਾ ਤੇ ਉਹ ਮੌਕੇ ਤੋਂ ਫ਼ਰਾਰ ਹੋ ਗਏ। ਬਾਕੀ ਰਹਿੰਦੇ ਮੁਲਜ਼ਮਾਂ ਨੂੰ ਵੀ ਇਨ੍ਹਾਂ ਦੀ ਮਦਦ ਕਰਨ ਦੇ ਦੋਸ਼ ਹੇਠ ਨਾਮਜ਼ਦ ਕੀਤਾ ਗਿਆ ਹੈ। ਡੀਐਸਪੀ ਮਨਮੋਹਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੇਸ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।