ਹੜ੍ਹ ਪ੍ਰਭਾਵਿਤ ਕਿਸਾਨਾਂ-ਮਜ਼ਦੂਰਾਂ ਨੂੰ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਅੰਮ੍ਰਿਤਸਰ ਦਿੱਲੀ ਹਾਈਵੇਅ ’ਤੇ ਮਾਨਵਾਲਾ ਟੋਲ ਪਲਾਜ਼ਾ ’ਤੇ ਕਿਸਾਨਾਂ ਨੇ ਧਰਨਾ ਲਾ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਦੋਵੇਂ ਪਾਸੇ ਲੰਬਾ ਜਾਮ ਲੱਗਿਆ। ਇਸ ਮੌਕੇ ਬਿਨਾਂ ਟੋਲ ਦਿੱਤੇ ਹੀ ਵਾਹਨ ਲੰਘਾਏ ਗਏ। ਕਿਸਾਨਾਂ ਦਾ ਕਹਿਣਾ ਹੈ ਕਿ ਜੇ ਸਰਕਾਰ ਨੇ ਜਲਦੀ ਮੁਆਵਜ਼ਾ ਨਾ ਦਿੱਤਾ ਤਾਂ ਲੰਮੇ ਸਮੇਂ ਲਈ ਲੋਕਾਂ ਨੂੰ ਟੋਲ ਮੁਕਤ ਕੀਤਾ ਜਾਵੇਗਾ।