ਪੜਚੋਲ ਕਰੋ

Punjab News: ਸਾਬਕਾ IG ਖੱਟੜਾ ਨੂੰ SGPC ਦੀ ਤਾੜਨਾ, ਕਿਹਾ-ਬੇਅਦਬੀ ਮਾਮਲੇ 'ਚ ਗੁਮਰਾਹਕੁੰਨ ਤੇ ਤੱਥਹੀਣ ਬਿਆਨਬਾਜ਼ੀ ਤੋਂ ਕਰੋ ਗੁਰੇਜ਼ ਨਹੀਂ ਤਾਂ.....

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਰਾ ਸਿਰਸਾ ਮੁਖੀ ਅਤੇ ਉਸ ਦੇ ਪੈਰੋਕਾਰਾਂ ਦੀ ਪੁਸ਼ਤਪਨਾਹੀ ਕਰ ਰਹੀ ਹੈ। ਪ੍ਰਤਾਪ ਸਿੰਘ ਨੇ ਕਿਹਾ ਕਿ ਬੇਅਦਬੀ ਮਾਮਲੇ ਵਿਚ ਦੋਸ਼ੀ ਪ੍ਰਦੀਪ ਕਲੇਰ ਨੂੰ ਗ੍ਰਿਫ਼ਤਾਰੀ ਤੋਂ ਕੁਝ ਸਮੇਂ ਬਾਅਦ ਹੀ ਉਸ ਦੀ ਜ਼ਮਾਨਤ ਹੋ ਜਾਣਾ ਅਤੇ ਉਸ ਨੂੰ ਸਰਕਾਰੀ ਗਵਾਹ ਬਣਾਉਣਾ ਵੀ ਸਰਕਾਰ ਦੀ ਮਨਸ਼ਾ ਨੂੰ ਦਰਸਾਉਂਦਾ ਹੈ।

Punjab News: ਸਾਲ 2015 ਵਿਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਸਬੰਧੀ ਕੇਸਾਂ ਵਿਚ ਕੇਂਦਰੀ ਜਾਂਚ ਏਜੰਸੀ ਸੀਬੀਆਈ ਵੱਲੋਂ 2019 ਵਿਚ ਅਦਾਲਤ ’ਚ ਦਰਜ ਕੀਤੀ ਗਈ ਕਲੋਜ਼ਰ ਰਿਪੋਰਟ ਨੂੰ ਲੈ ਕੇ ਸਾਬਕਾ ਆਈਜੀ ਰਣਬੀਰ ਸਿੰਘ ਖੱਟੜਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੁੱਧ ਮੀਡੀਆ ਵਿੱਚ ਕੀਤੀ ਜਾ ਰਹੀ ਗ਼ਲਤ ਬਿਆਨਬਾਜ਼ੀ ਦਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਰੜਾ ਨੋਟਿਸ ਲੈਂਦਿਆਂ ਕਿਹਾ ਕਿ ਖੱਟੜਾ ਅਜਿਹੀ ਗੁਮਰਾਹਕੁੰਨ ਤੇ ਤੱਥਹੀਣ ਬਿਆਨਬਾਜ਼ੀ ਕਰਕੇ ਸੰਗਤਾਂ ਨੂੰ ਗੁਮਰਾਹ ਕਰਨ ਤੋਂ ਗੁਰੇਜ਼ ਕਰਨ, ਨਹੀਂ ਤਾਂ ਸ਼੍ਰੋਮਣੀ ਕਮੇਟੀ ਉਨ੍ਹਾਂ ਖ਼ਿਲਾਫ਼਼ ਕਾਨੂੰਨੀ ਕਾਰਵਾਈ ਕਰੇਗੀ।

ਪ੍ਰਤਾਪ ਸਿੰਘ ਨੇ ਕਿਹਾ ਕਿ ਬਰਗਾੜੀ ਵਿਖੇ ਡੇਰਾ ਸਿਰਸਾ ਮੁਖੀ ਦੇ ਇਸ਼ਾਰੇ ’ਤੇ ਉਸ ਦੇ ਪੈਰੋਕਾਰਾਂ ਵੱਲੋਂ ਕੀਤੀਆਂ ਗਈਆਂ ਬੇਅਦਬੀਆਂ ਦੇ ਸਬੰਧ ਵਿਚ ਚੱਲ ਰਹੇ ਕੇਸਾਂ ਦੀ ਸੀਬੀਆਈ ਵੱਲੋਂ ਅਦਾਲਤ ਅੰਦਰ ਜੁਲਾਈ 2019 ਵਿਚ ਕਲੋਜ਼ਰ ਰਿਪੋਰਟ ਦਰਜ ਕੀਤੀ ਗਈ ਸੀ, ਜਿਸ ਦਾ ਸਖ਼ਤ ਇਤਰਾਜ਼ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਇਸ ਨੂੰ ਰੱਦ ਕਰ ਦਿੱਤਾ ਸੀ। 

ਸ਼੍ਰੋਮਣੀ ਕਮੇਟੀ ਨੇ 17 ਜੁਲਾਈ 2019 ਨੂੰ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਮਤਾ ਨੰ: 515 ਰਾਹੀਂ ਸੀਬੀਆਈ ਵੱਲੋਂ ਦਰਜ ਕੀਤੀ ਕਲੋਜ਼ਰ ਰਿਪੋਰਟ ਨੂੰ ਬਹੁਤ ਹੀ ਮੰਦਭਾਗਾ ਅਤੇ ਦੁਖਦਾਈ ਕਰਾਰ ਦਿੰਦਿਆਂ ਇਸ ਦੀ ਸਖ਼ਤ ਨਿਖੇਧੀ ਕੀਤੀ ਸੀ, ਜਦਕਿ  ਖੱਟੜਾ ਸਿੱਖ ਸੰਸਥਾ ਵਿਰੁੱਧ ਬੁਨਿਆਦ ਦੋਸ਼ ਲਗਾ ਕੇ ਇਹ ਸਿੱਧ ਕਰਨ ਦਾ ਕੋਝਾ ਯਤਨ ਕਰ ਰਹੇ ਹਨ ਕਿ ਸ਼੍ਰੋਮਣੀ ਕਮੇਟੀ ਨੇ ਸੀਬੀਆਈ ਕਲੋਜ਼ਰ ਰਿਪੋਰਟ ਦੇ ਪੱਖ ਵਿਚ ਹਲਫ਼ੀਆ ਬਿਆਨ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੂੰ ਰੱਦ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਮਾਹਿਰ ਵਕੀਲਾਂ ਰਾਹੀਂ ਪ੍ਰੋਟੈਸਟ ਪਟੀਸ਼ਨ ਦਾਇਰ ਕਰਕੇ ਕਾਨੂੰਨੀ ਕਾਰਵਾਈ ਤੁਰੰਤ ਪ੍ਰਭਾਵ ਨਾਲ ਵਿੱਢ ਦਿੱਤੀ ਗਈ ਸੀ, ਜੋ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਬਾਅਦ ਵਿਚ ਇਹ ਕੇਸ ਪੰਜਾਬ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਅਨੁਸਾਰ ਸੀਬੀਆਈ ਤੋਂ ਪੰਜਾਬ ਪੁਲਿਸ ਦੀ ਸਿੱਟ ਨੂੰ ਵਾਪਸ ਦੇ ਦਿੱਤੇ ਗਏ ਸਨ, ਪਰੰਤੂ ਸ਼੍ਰੋਮਣੀ ਕਮੇਟੀ ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਇਨ੍ਹਾਂ ਕੇਸਾਂ ਦੀ ਲਗਾਤਾਰ ਠੋਸ ਪੈਰਵਾਈ ਕਰ ਰਹੀ ਹੈ। ਸਮੇਂ-ਸਮੇਂ ਫਰੀਦਕੋਟ ਤੋਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਤੇ ਪੰਜਾਬ ਹਰਿਆਣਾ ਹਾਈਕੋਰਟ ਵਿਚ ਤਬਦੀਲ ਹੋਏ ਇਨ੍ਹਾਂ ਕੇਸਾਂ ਦੀ ਸੁਣਵਾਈ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਹਮੇਸ਼ਾ ਹੀ ਆਪਣੇ ਵਕੀਲਾਂ ਰਾਹੀਂ ਯੋਗ ਕਾਨੂੰਨੀ ਪੈਰਵਾਈ ਕੀਤੀ ਗਈ ਹੈ।

ਪ੍ਰਤਾਪ ਸਿੰਘ ਨੇ ਕਿਹਾ ਕਿ ਇਨ੍ਹਾਂ ਕੇਸਾਂ ਦੀ ਸੁਣਵਾਈ ਦੌਰਾਨ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਦੇ ਚੀਫ ਜ਼ੁਡੀਸ਼ੀਅਲ ਮਜਿਸਟ੍ਰੇਟ ਡਾ: ਅਮਨ ਇੰਦਰ ਸਿੰਘ ਨੇ 7 ਮਾਰਚ 2024 ਨੂੰ ਪਾਸ ਕੀਤੇ ਆਰਡਰ ’ਚ ਪੰਜਾਬ ਸਰਕਾਰ ਦੀ ਸਿੱਟ ਦੇ ਮੈਂਬਰ ਸੀਆਈਏ ਫਰੀਦਕੋਟ ਦੇ ਇੰਸ: ਹਰਬੰਸ ਸਿੰਘ ਦੇ ਹਵਾਲੇ ਨਾਲ ਇਹ ਤੱਥ ਦਰਜ ਕੀਤਾ ਹੈ ਕਿ ਸਾਲ 2015 ਵਿਚ ਹੋਈ ਬੇਅਦਬੀ ਦੇ ਤਿੰਨ ਕੇਸਾਂ ਵਿਚ ਦੋਸ਼ੀ ਡੇਰਾ ਸਿਰਸਾ ਮੁਖੀ ਅਤੇ ਉਸ ਦੇ ਪੈਰੋਕਾਰਾਂ ਦੇ ਖਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਪੰਜਾਬ ਸਰਕਾਰ ਦੇ ਗ੍ਰਹਿ ਅਤੇ ਨਿਆਂ ਮਾਮਲੇ ਵਿਭਾਗ ਪਾਸ ਲੰਬਿਤ ਪਈ ਹੈ। 

ਉਨ੍ਹਾਂ ਕਿਹਾ ਕਿ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਰਾ ਸਿਰਸਾ ਮੁਖੀ ਅਤੇ ਉਸ ਦੇ ਪੈਰੋਕਾਰਾਂ ਦੀ ਪੁਸ਼ਤਪਨਾਹੀ ਕਰ ਰਹੀ ਹੈ। ਪ੍ਰਤਾਪ ਸਿੰਘ ਨੇ ਕਿਹਾ ਕਿ ਬੇਅਦਬੀ ਮਾਮਲੇ ਵਿਚ ਦੋਸ਼ੀ ਪ੍ਰਦੀਪ ਕਲੇਰ ਨੂੰ ਗ੍ਰਿਫ਼ਤਾਰੀ ਤੋਂ ਕੁਝ ਸਮੇਂ ਬਾਅਦ ਹੀ ਉਸ ਦੀ ਜ਼ਮਾਨਤ ਹੋ ਜਾਣਾ ਅਤੇ ਉਸ ਨੂੰ ਸਰਕਾਰੀ ਗਵਾਹ ਬਣਾਉਣਾ ਵੀ ਸਰਕਾਰ ਦੀ ਮਨਸ਼ਾ ਨੂੰ ਦਰਸਾਉਂਦਾ ਹੈ। ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ਼ ਸਿਰਜੇ ਜਾ ਰਹੇ ਗਲਤ ਬਿਰਤਾਂਤ ਤੋਂ ਸੁਚੇਤ ਰਹਿਣ।

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Mad Sandhu ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਗ੍ਰਿਫ਼ਤਾਰ
Mad Sandhu ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਗ੍ਰਿਫ਼ਤਾਰ
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget