ਅੰਮ੍ਰਿਤਸਰ ਸਥਿਤ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਹੋਈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹ ਤਖ਼ਤਾਂ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਇਕੱਠੇ ਹੋਏ ਜਿੱਥੇ ਧਰਮ ਦੇ ਨਿਯਮਾਂ ਦੇ ਉਲਟ ਜਾਣ ਵਾਲੇ ਦੋਸ਼ੀਆਂ ਨੂੰ ਧਾਰਮਿਕ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ।


ਇਸ ਦੌਰਾਨ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਬਾਲ ਸਿੰਘ ਨੂੰ ਧਾਰਮਿਕ ਸਜ਼ਾ ਦਿੱਤੀ ਗਈ। ਉਸ ਨੂੰ 11 ਦਿਨਾਂ ਤੱਕ ਹਰ ਰੋਜ਼ ਝੂਠੇ ਭਾਂਡਿਆਂ ਦੀ ਸੇਵਾ ਕਰਨ, ਪਾਠ ਸੁਣਨ ਅਤੇ ਕੜਾਹ ਪ੍ਰਸ਼ਾਦ ਚੜ੍ਹਾਉਣ ਦੀ ਸਜ਼ਾ ਦਿੱਤੀ ਗਈ ਸੀ। ਇਸ ਤੋਂ ਇਲਾਵਾ ਦਰਸ਼ਨ ਸਿੰਘ ਨੂੰ ਵੀ ਪੰਜ ਪਿਆਰਿਆਂ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। 


ਇਸ ਮੀਟਿੰਗ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਦੋ ਨਵ-ਨਿਯੁਕਤ ਗ੍ਰੰਥੀਆਂ ਦੀ ਸੇਵਾ ਸੰਭਾਲ ਦਾ ਪ੍ਰੋਗਰਾਮ ਸੰਪੰਨ ਹੋਇਆ। ਜਿਸ ਵਿਚ ਸ਼੍ਰੀ ਦਮਦਮਾ ਸਾਹਿਬ ਵਿਖੇ ਪੰਜ ਪਿਆਰਿਆਂ ਦੀ ਸੇਵਾ ਕਰ ਰਹੇ ਭਾਈ ਕੇਵਲ ਸਿੰਘ ਅਤੇ ਬਟਾਲਾ ਨਿਵਾਸੀ ਕਥਾਵਾਚਕ ਭਾਈ ਪਰਵਿੰਦਰਪਾਲ ਸਿੰਘ ਗ੍ਰੰਥੀ ਨੇ ਸੇਵਾ ਨਿਭਾਈ। ਇਸ ਦੌਰਾਨ ਪੰਜ ਤਖ਼ਤਾਂ ਦੇ ਜਥੇਦਾਰ ਵੀ ਹਾਜ਼ਰ ਸਨ।