ਪੜਚੋਲ ਕਰੋ

SGPC Election: ਚੋਣਾਂ ਲਈ ਫਾਰਮ 29 ਫਰਵਰੀ ਤੱਕ ਹੋਣਗੇ ਜਮ੍ਹਾ, ਸਾਰੀਆਂ ਵੋਟਾਂ ਨਵੇਂ ਸਿਰੇ ਤੋਂ ਬਣਨਗੀਆਂ

SGPC Election: ਆਮ ਚੋਣਾਂ ਲਈ 19 ਲੱਖ ਦੇ ਕਰੀਬ ਦੇ ਵੋਟਰ ਹਨ ਅਤੇ 2011 ਦੀਆਂ ਸ੍ਰੋਮਣੀ ਕਮੇਟੀ ਚੋਣਾਂ ਵਿਚ ਵੋਟਰਾਂ ਦੀ ਗਿਣਤੀ ਵੀ ਛੇ ਲੱਖ ਦੇ ਨੇੜੇ ਸੀ, ਜਦਕਿ ਹੁਣ ਤੱਕ ਸਾਡੇ ਕੋਲ 68849 ਵੋਟਰਾਂ ਨੇ ਹੀ ਸ੍ਰੋਮਣੀ ਗੁਰਦੁਆਰਾ ਕਮੇਟੀ ਲਈ

SGPC Election:  ਅੰਮ੍ਰਿਤਸਰ ਜ਼ਿਲਾ ਚੋਣ ਅਫ਼ਸਰ ਘਨਸ਼ਾਮ ਥੋਰੀ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਐਸ ਡੀ ਐਮ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦੇ ਕਿਹਾ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਨੀ ਤਹਿਤ ਵੋਟਰ ਸੂਚੀ ਵਿਚ ਰਜਿਸਟਰੇਸ਼ਨ ਕੇਵਲ 29 ਫਰਵਰੀ 2024 ਤੱਕ ਕੀਤੀ ਜਾਣੀ ਹੈ, ਜਦਕਿ ਅਜੇ ਤੱਕ ਵੋਟਰਾਂ ਨੇ ਬਹੁਤ ਘੱਟ ਫਾਰਮ ਜਮਾ ਕਰਵਾਏ ਹਨ। 

ਉਨਾਂ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਕਿਹਾ ਕਿ ਸਾਡੇ ਕੋਲ ਆਮ ਚੋਣਾਂ ਲਈ 19 ਲੱਖ ਦੇ ਕਰੀਬ ਦੇ ਵੋਟਰ ਹਨ ਅਤੇ 2011 ਦੀਆਂ ਸ੍ਰੋਮਣੀ ਕਮੇਟੀ ਚੋਣਾਂ ਵਿਚ ਵੋਟਰਾਂ ਦੀ ਗਿਣਤੀ ਵੀ ਛੇ ਲੱਖ ਦੇ ਨੇੜੇ ਸੀ, ਜਦਕਿ ਹੁਣ ਤੱਕ ਸਾਡੇ ਕੋਲ 68849 ਵੋਟਰਾਂ ਨੇ ਹੀ ਸ੍ਰੋਮਣੀ ਗੁਰਦੁਆਰਾ ਕਮੇਟੀ ਲਈ ਆਪਣੇ ਫਾਰਮ ਜਮਾ ਕਰਵਾਏ ਹਨ, ਜੋ ਕਿ ਕਿਸੇ ਤਰਾਂ ਵੀ ਤਰਕ ਸੰਗਤ ਨਹੀਂ। 

ਉਨਾਂ ਪਟਵਾਰੀਆਂ ਦੇ ਨਾਲ-ਨਾਲ ਆਮ ਚੋਣਾਂ ਲਈ ਕੰਮ ਕਰਨ ਵਾਲੇ ਬੀ ਐਲ ਓ ਅਤੇ ਸੈਕਟਰ ਅਫਸਰ ਦੀ ਸਹਾਇਤਾ ਵੀ ਲੈਣ ਦੀ ਹਦਾਇਤ ਕਰਦੇ ਕਿਹਾ ਕਿ ਵੱਧ ਤੋਂ ਵੱਧ ਯੋਗ ਲੋਕਾਂ ਦੇ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇ ਅਤੇ ਇਸ ਲਈ ਹਰੇਕ ਘਰ ਤੱਕ ਪਹੁੰਚ ਕਰੋ। 

ਉਨਾਂ ਕਿਹਾ ਕਿ ਅੰਮ੍ਰਿਤਸਰ ਵਿਚ ਸਿੱਖ ਅਬਾਦੀ ਵੱਡੀ ਗਿਣਤੀ ਵਿਚ ਹੈ, ਇਸ ਲਈ ਵੱਧ ਤੋਂ ਵੱਧ ਵੋਟਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟ ਦੀ ਚੋਣਾਂ ਲਈ ਦਰਜ ਕਰਨੇ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਲੈਣ ਤੇ ਹਰੇਕ ਯੋਗ ਵੋਟਰ ਆਪਣੇ ਫਾਰਮ ਹਲਕਾ ਪਟਵਾਰੀ ਜਾਂ ਬੀ ਐਲ ਓ ਨੂੰ ਦੇਵੇ।

ਉਨ੍ਹਾਂ ਨੇ ਦੱਸਿਆ ਕਿ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਤੇ ਦਾਅਵੇ/ਇਤਰਾਜ਼ 11 ਅਪ੍ਰੈਲ ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 3 ਮਈ 2024 ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਯੋਗ ਵੋਟਰ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ (ਬੋਰਡ) ਲਈ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣਾ ਚਾਹੁੰਦਾ ਹੈ।

 ਉਹ ਫਾਰਮ ਨੰਬਰ 1 ਭਰਕੇ ਪੇਂਡੂ ਖੇਤਰਾ ਵਿੱਚ ਸਬੰਧਤ ਹਲਕਾ ਪਟਵਾਰੀ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਨਿਗਮ/ਨਗਰ ਕੌਸਲ ਜਾਂ ਲੋਕਲ ਅਥਾਰਟੀ ਦੇ ਕਰਮਚਾਰੀ ਜਿੰਨਾਂ ਨੂੰ ਰਿਵਾਇਜ਼ ਅਥਾਰਟੀ ਵਜੋਂ ਨਿਯੁਕਤ ਕੀਤਾ ਗਿਆ ਹੈ, ਪਾਸ ਜਮਾਂ ਕਰਵਾ ਸਕਦਾ ਹੈ। ਉਨਾਂ ਕਿਹਾ ਕਿ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਉਹ ਵਿਅਕਤੀ ਹੀ ਫਾਰਮ ਨੰਬਰ 1 ਭਰ ਸਕਦੇ ਹਨ।


ਕਿਹੜੇ ਦਸਤਾਵੇਜ਼ ਚਾਹੀਦੇ 

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਿਨੈਕਾਰ ਮਿਤੀ 21 ਅਕਤੂਬਰ 2023 ਨੂੰ 21 ਸਾਲ ਜਾਂ ਉਸਤੋਂ ਵੱਧ ਉਮਰ ਪੂਰੀ ਕਰਦਾ ਹੋਵੇ, ਬਿਨੈਕਾਰ ਆਪਣੀ ਤਾਜ਼ਾ ਸਵੈ-ਤਸਦੀਕਸ਼ੁਦਾ ਫੋਟੋ ਨਾਲ ਨੱਥੀ ਕਰੇਗਾ, ਫਾਰਮ ਨੰਬਰ 1 ਵਿੱਚ ਦਰਜ਼ ਸਵੈ ਘੋਸ਼ਣਾ ਭਰਨੀ ਲਾਜ਼ਮੀ ਹੈ ਅਤੇ ਆਧਾਰ ਕਾਰਡ, ਵੋਟਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੰਸ, ਸਰਵਿਸ ਪਹਿਚਾਣ ਪੱਤਰ ਸਮੇਤ ਫੋਟੋਗ੍ਰਾਫ, ਬੈਂਕ ਜਾਂ ਡਾਕਘਰ ਦੀ ਪਾਸਬੁੱਕ ਸਮੇਤ ਫੋਟੋਗ੍ਰਾਫ, ਪੈਨ ਕਾਰਡ, ਸਮਾਰਟ ਕਾਰਡ, ਨੈਸ਼ਨਲ ਪਾਪੂਲੇਸ਼ਨ ਰਜਿਸਟਰਡ ਦਾ ਆਰ.ਜੀ.ਆਈ. ਕਾਰਡ, ਮਗਨਰੇਗਾ ਜਾਬ ਕਾਰਡ, ਸਿਹਤ ਬੀਮਾ ਸਮਾਰਟ ਕਾਰਡ, ਪੈਨਸ਼ਨ ਦਸਤਾਵੇਜ਼ ਸਮੇਤ ਫੋਟੋਗ੍ਰਾਫ, ਐੱਮ.ਪੀ., ਐੱਮ.ਐੱਲ.ਏ. ਮੈਂਬਰ ਵਿਧਾਨ ਪ੍ਰੀਸ਼ਦ ਨੂੰ ਜਾਰੀ ਦਫ਼ਤਰੀ ਪਹਿਚਾਣ ਪੱਤਰ ਆਦਿ ਦਸਤਾਵੇਜਾਂ ਵਿੱਚੋਂ ਕੋਈ ਵੀ ਇੱਕ ਦਸਤਾਵੇਜ਼ ਨਾਲ ਨੱਥੀ ਕਰੇਗਾ।

 

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਡਿਊਟੀ ਤੋਂ ਘਰ ਪਰਤਣ ਵੇਲੇ ਹਮਲਾ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਡਿਊਟੀ ਤੋਂ ਘਰ ਪਰਤਣ ਵੇਲੇ ਹਮਲਾ; ਜਾਣੋ ਪੂਰਾ ਮਾਮਲਾ
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
ਅੰਮ੍ਰਿਤਸਰ ਦੇ 3 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਚੀਫ ਖਾਲਸਾ ਦੀਵਾਨ ਨਾਲ ਜੁੜਿਆ ਸਕੂਲ ਵੀ ਸ਼ਾਮਲ; ਮੱਚਿਆ ਹੜਕੰਪ
ਅੰਮ੍ਰਿਤਸਰ ਦੇ 3 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਚੀਫ ਖਾਲਸਾ ਦੀਵਾਨ ਨਾਲ ਜੁੜਿਆ ਸਕੂਲ ਵੀ ਸ਼ਾਮਲ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Rajya Sabha Candidate List: ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
Punjab News: ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget