Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar Murder : ਅੰਮ੍ਰਿਤਸਰ ਦੇ ਦਿਹਾਤੀ ਇਲਾਕੇ ਤੋਂ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਥਾਣਾ ਕੰਬੋਹ ਅਧੀਨ ਆਉਂਦੇ ਪਿੰਡ ਬੱਲ ਕਲਾਂ ਵਿੱਚ ਬੀਤੀ ਰਾਤ ਇੱਕ ਦੋਸਤ ਨੇ ਹੀ ਆਪਣੇ ਦੋਸਤ ਦਾ ਕਤਲ ਕਰ
Amritsar Murder : ਅੰਮ੍ਰਿਤਸਰ ਦੇ ਦਿਹਾਤੀ ਇਲਾਕੇ ਤੋਂ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਥਾਣਾ ਕੰਬੋਹ ਅਧੀਨ ਆਉਂਦੇ ਪਿੰਡ ਬੱਲ ਕਲਾਂ ਵਿੱਚ ਬੀਤੀ ਰਾਤ ਇੱਕ ਦੋਸਤ ਨੇ ਹੀ ਆਪਣੇ ਦੋਸਤ ਦਾ ਕਤਲ ਕਰ ਦਿੱਤਾ। ਮੁੱਢਲੀ ਜਾਣਕਾਰੀ ਅਨੁਸਾਰ ਦੋਵਾਂ ਵਿਚਾਲੇ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਇਹ ਖ਼ੂਨੀ ਵਾਰਦਾਤ ਵਾਪਰੀ।
ਮ੍ਰਿਤਕ ਦੀ ਪਛਾਣ ਬਿਕਰਮਜੀਤ ਸਿੰਘ ਉਰਫ਼ ਬਿੱਲਾ ਵਜੋਂ ਹੋਈ ਹੈ। ਉਸ ਦੀ ਉਮਰ ਕਰੀਬ 26 ਸਾਲ ਦੱਸੀ ਜਾ ਰਹੀ ਹੈ। ਉਹ ਵਿਆਹਿਆ ਹੋਇਆ ਸੀ ਅਤੇ ਉਸ ਦੀਆਂ ਦੋ ਛੋਟੀਆਂ ਧੀਆਂ ਹਨ। ਇਸ ਘਟਨਾ ਤੋਂ ਬਾਅਦ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਦੋ ਮਾਸੂਮ ਧੀਆਂ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ ਹੈ।
ਦੋਸਤਾਂ ਵਿਚਾਲੇ ਵਿਵਾਦ ਤੋਂ ਬਾਅਦ ਹੋਇਆ ਹਮਲਾ
ਮੁੱਢਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਕਿਸੇ ਗੱਲ ਨੂੰ ਲੈ ਕੇ ਦੋਸਤਾਂ ਵਿਚਾਲੇ ਤਕਰਾਰ ਹੋ ਗਈ ਸੀ। ਇਸ ਦੌਰਾਨ ਇੱਕ ਦੋਸਤ ਨੇ ਕਥਿਤ ਤੌਰ 'ਤੇ ਬਿਕਰਮਜੀਤ ਸਿੰਘ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਹਾਲਾਂਕਿ, ਦੋਵਾਂ ਵਿਚਾਲੇ ਵਿਵਾਦ ਕਿਸ ਗੱਲ ਨੂੰ ਲੈ ਕੇ ਹੋਇਆ ਸੀ ਅਤੇ ਕਤਲ ਪਿੱਛੇ ਅਸਲ ਕਾਰਨ ਕੀ ਸੀ, ਇਸ ਬਾਰੇ ਅਜੇ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਜੁੜੇ ਸਾਰੇ ਪਹਿਲੂਆਂ ਦੀ ਪੜਤਾਲ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















