Amritsar News: ਸਖ਼ਤ ਸੁਰੱਖਿਆ ਹੇਠ ਸੁਧੀਰ ਸੂਰੀ ਦਾ ਸਸਕਾਰ
ਸਸਕਾਰ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਕਈ ਮਹਾਨ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ 'ਚ ਸਮਰਥਕ ਮੌਜੂਦ ਰਹੇ। ਇਸ ਮੌਕੇ ਪੁਲਿਸ ਨੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸੀ।
Amritsar News: ਅੰਮ੍ਰਿਤਸਰ ਵਿੱਚ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਸ਼ਿਵ ਸੈਨਾ ਦੇ ਲੀਡਰ ਸੁਧੀਰ ਸੂਰੀ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸਸਕਾਰ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਕਈ ਮਹਾਨ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ 'ਚ ਸਮਰਥਕ ਮੌਜੂਦ ਰਹੇ। ਇਸ ਮੌਕੇ ਪੁਲਿਸ ਨੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸੀ।
ਦੱਸ ਦਈਏ ਕਿ ਸ਼ਨੀਵਾਰ ਨੂੰ ਪੋਸਟਮਾਰਟਮ ਕਰਕੇ ਉਸ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਸੀ। ਅੱਜ ਸਵੇਰੇ ਇੱਕ ਵਾਰ ਸੂਰੀ ਦੇ ਪਰਿਵਾਰ ਨੇ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਪਰਿਵਾਰ ਨੇ ਮੰਗ ਕੀਤੀ ਕਿ ਜਿੰਨੇ ਵੀ ਹਿੰਦੂ ਸੰਗਠਨਾਂ ਦੇ ਆਗੂਆਂ ਨੂੰ ਪੁਲਿਸ ਨੇ ਨਜ਼ਰਬੰਦ ਕੀਤਾ ਹੈ, ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਪੁਲਿਸ ਨੇ ਮੰਗ ਮੰਨ ਲਈ ਤੇ ਪਰਿਵਾਰ ਸਸਕਾਰ ਲਈ ਰਾਜੀ ਹੋ ਗਿਆ।
ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਸ਼ਨੀਵਾਰ ਨੂੰ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤੇ ਜਾਣ ਮਗਰੋਂ ਪਰਿਵਾਰ ਨੇ ਸੁਧੀਰ ਸੂਰੀ ਦਾ ਸਸਕਾਰ ਕਰਨ ਦਾ ਐਲਾਨ ਕੀਤਾ ਸੀ। ਪਰਿਵਾਰ ਤੇ ਹਿੰਦੂ ਸੰਗਠਨਾਂ ਵੱਲੋਂ ਮੰਗ ਕੀਤੀ ਗਈ ਸੀ ਕਿ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਵੀ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ।
ਸੁਧੀਰ ਸੂਰੀ ਇਥੇ ਮਜੀਠਾ ਰੋਡ ਨੇੜੇ ਗੋਪਾਲ ਮੰਦਿਰ ਦੇ ਬਾਹਰ ਬੇਅਦਬੀ ਮਾਮਲੇ ਨੂੰ ਲੈ ਕੇ ਧਰਨੇ ’ਤੇ ਬੈਠੇ ਹੋਏ ਸਨ ਤਾਂ ਸੁਰੱਖਿਆ ਮੁਲਾਜ਼ਮਾਂ ਤੇ ਪੁਲਿਸ ਦੀ ਹਾਜ਼ਰੀ ’ਚ ਗੋਲੀਆਂ ਮਾਰ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਵੇਰਵਿਆਂ ਮੁਤਾਬਕ ਸੁਧੀਰ ਸੂਰੀ ਨੂੰ ਚਾਰ ਗੋਲੀਆਂ ਲੱਗੀਆਂ ਸਨ, ਜਿਨ੍ਹਾਂ ਵਿੱਚੋਂ ਤਿੰਨ ਗੋਲੀਆਂ ਉਸ ਦੇ ਸ਼ਰੀਰ ਵਿੱਚ ਸਨ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।