ਪੜਚੋਲ ਕਰੋ
Advertisement
G-20 ਸੰਮੇਲਨ ਮਿਥੇ ਸਮੇਂ 'ਤੇ ਹੀ ਅੰਮ੍ਰਿਤਸਰ 'ਚ ਹੀ ਹੋਵੋਗਾ : ਮਲਵਿੰਦਰ ਕੰਗ
ਆਮ ਆਦਮੀ ਪਾਰਟੀ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀਆਂ ਸਾਜ਼ਿਸਾਂ ਕਰ ਰਹੀਆਂ ਹਨ। ਕੰਗ ਨੇ ਸੋਸ਼ਲ ਮੀਡੀਆ ਅਫਵਾਹਾਂ ਦਾ ਖੰਡਨ ਕਰਦੇ ਹੋਏ ਕਿਹਾ ਕਿ ਜੀ-20 ਸੰਮੇਲਨ ਮਿਥੇ ਸਮੇਂ ਉਪਰ ਅੰਮ੍ਰਿਤਸਰ ਵਿਖੇ ਹੀ ਹੋਵੇਗਾ।
Amritsar News : ਆਮ ਆਦਮੀ ਪਾਰਟੀ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀਆਂ ਸਾਜ਼ਿਸਾਂ ਕਰ ਰਹੀਆਂ ਹਨ। ਕੰਗ ਨੇ ਸੋਸ਼ਲ ਮੀਡੀਆ ਅਫਵਾਹਾਂ ਦਾ ਖੰਡਨ ਕਰਦੇ ਹੋਏ ਕਿਹਾ ਕਿ ਜੀ-20 ਸੰਮੇਲਨ ਮਿਥੇ ਸਮੇਂ ਉਪਰ ਅੰਮ੍ਰਿਤਸਰ ਵਿਖੇ ਹੀ ਹੋਵੇਗਾ।
तय शेड्यूल के मुताबिक ही होगा सम्मेलन
— Malvinder Singh Kang (@KangMalvinder) March 5, 2023
कांग्रेसी आजकल बीजेपी के इशारों पर काम कर रही है ,पंजाब को बदनाम करने की कोशिश की गई है। इस बात के लिए उनको पंजाब के लोगों से माफी मांगनी चाहिए
जी-20 सम्मेलन अमृतसर साहिब में होने जा रहा है उसमें किसी तरह का कोई बदलाव नहीं है pic.twitter.com/gjvsbu1lpU
ਦੱਸ ਦੇਈਏ ਕਿ ਅੰਮ੍ਰਿਤਸਰ ‘ਚ 15 ਮਾਰਚ ਤੋਂ ਸ਼ੁਰੂ ਹੋ ਰਹੇ ਜੀ-20 ਸੰਮੇਲਨ ਨੂੰ ਲੈ ਕੇ ਸ਼ੋਸ਼ਲ ਮੀਡੀਆ ‘ਤੇ ਅਫਵਾਹਾਂ ਫੈਲ ਰਹੀਆਂ ਸਨ ਕਿ ਅਜਨਾਲਾ ਘਟਨਾ ਨੂੰ ਮੁੱਖ ਰੱਖਦਿਆਂ ਪੰਜਾਬ ਵਿੱਚ ਹੋ ਰਿਹਾ ਜੀ-20 ਸੰਮੇਲਨ ਰੱਦ ਕਰ ਦਿੱਤਾ ਗਿਆ ਹੈ। ਇਸ ਬਾਰੇ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਟਵੀਟ ਕਰਕੇ ਪੰਜਾਬ ਸਰਕਾਰ ‘ਤੇ ਤੰਜ ਕਸੇ ਜਾ ਰਹੇ ਸਨ।
ਇਹ ਵੀ ਪੜ੍ਹੋ : ਕੰਵਰਦੀਪ ਕੌਰ ਚੰਡੀਗੜ੍ਹ ਦੀ ਨਵੀਂ SSP ਨਿਯੁਕਤ , ਗ੍ਰਹਿ ਮੰਤਰਾਲੇ ਵੱਲੋਂ ਹੁਕਮ ਜਾਰੀ , ਬਣੀ ਚੰਡੀਗੜ੍ਹ ਦੀ ਦੂਜੀ ਮਹਿਲਾ ਐਸਐਸਪੀ
ਇਸ ਤੋਂ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਪੰਜਾਬ ਵਿੱਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਹੁਣ ਅੰਮ੍ਰਿਤਸਰ ਵਿੱਚ 15 ਤੋਂ 17 ਮਾਰਚ ਤੇ 19-20 ਮਾਰਚ ਨੂੰ ਹੋਣ ਵਾਲੀ ਜੀ-20 ਕਾਨਫਰੰਸ ਰੱਦ ਹੋਣ ਦਾ ਖਤਰਾ ਮੰਡਰਾ ਰਿਹਾ ਹੈ। ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਇਸ ਦੇ ਰੱਦ ਹੋਣ ਦੀ ਸੰਭਾਵਨਾ ਜਤਾਈ ਸੀ।
ਇਹ ਵੀ ਪੜ੍ਹੋ : ਭਗਵੰਤ ਮਾਨ ਦਾ ਵਿਰੋਧੀਆਂ ਨੂੰ ਸਖ਼ਤ ਜਵਾਬ, ਅੱਗ ਦੇ ਨਾਲ ਨਾ ਖੇਡੋ ਨਹੀਂ ਤਾਂ...
ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਜੇਕਰ ਅੰਮ੍ਰਿਤਸਰ ਵਿੱਚ G-20 ਸਿਖਰ ਸੰਮੇਲਨ ਨੂੰ ਰੱਦ ਕਰਨ ਦੀ ਖ਼ਬਰ ਸੱਚ ਹੈ ਤਾਂ ਇਹ ਪੰਜਾਬ ਲਈ ਵੱਡਾ ਝਟਕਾ ਹੈ ਕਿਉਂਕਿ ਨਿਵੇਸ਼ ਲਈ ਸੁਰੱਖਿਅਤ ਪਨਾਹਗਾਹ ਵਜੋਂ ਸਾਡੀ ਸਾਖ ਰਾਸ਼ਟਰੀ ਤੇ ਅੰਤਰਰਾਸ਼ਟਰੀ ਸਾਖ ਨੂੰ ਗੁਆਉਣ ਤੋਂ ਇਲਾਵਾ ਰੱਦੀ ਵਿੱਚ ਜਾਵੇਗੀ! ਉਨ੍ਹਾਂ ਤੰਜ ਕਸਦਿਆਂ ਕਿਹਾ ਕਿ ਭਗਵੰਤ ਮਾਨ ਜੀ ਆਪਣੇ ਘਰ ਨੂੰ ਕ੍ਰਮਬੱਧ ਕਰਨ ਦੀ ਲੋੜ ਹੈ ਨਾ ਕਿ ਦਿੱਲੀ ਤੋਂ ਆਰਡਰ ਲੈਣ ਦੀ।
ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਜੇਕਰ ਅੰਮ੍ਰਿਤਸਰ ਵਿੱਚ G-20 ਸਿਖਰ ਸੰਮੇਲਨ ਨੂੰ ਰੱਦ ਕਰਨ ਦੀ ਖ਼ਬਰ ਸੱਚ ਹੈ ਤਾਂ ਇਹ ਪੰਜਾਬ ਲਈ ਵੱਡਾ ਝਟਕਾ ਹੈ ਕਿਉਂਕਿ ਨਿਵੇਸ਼ ਲਈ ਸੁਰੱਖਿਅਤ ਪਨਾਹਗਾਹ ਵਜੋਂ ਸਾਡੀ ਸਾਖ ਰਾਸ਼ਟਰੀ ਤੇ ਅੰਤਰਰਾਸ਼ਟਰੀ ਸਾਖ ਨੂੰ ਗੁਆਉਣ ਤੋਂ ਇਲਾਵਾ ਰੱਦੀ ਵਿੱਚ ਜਾਵੇਗੀ! ਉਨ੍ਹਾਂ ਤੰਜ ਕਸਦਿਆਂ ਕਿਹਾ ਕਿ ਭਗਵੰਤ ਮਾਨ ਜੀ ਆਪਣੇ ਘਰ ਨੂੰ ਕ੍ਰਮਬੱਧ ਕਰਨ ਦੀ ਲੋੜ ਹੈ ਨਾ ਕਿ ਦਿੱਲੀ ਤੋਂ ਆਰਡਰ ਲੈਣ ਦੀ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿਹਤ
ਕ੍ਰਿਕਟ
ਵਿਸ਼ਵ
ਪੰਜਾਬ
Advertisement