Gangwar in Jail: ਅੰਮ੍ਰਿਤਸਰ ਦੀ ਕੇਂਦਰੀ ਜੇਲ 'ਚ ਗੈਂਗਵਾਰ, ਪੁਰਾਣੀ ਰੰਜਿਸ਼ ਨੂੰ ਲੈ ਕੇ 2 ਗੁੱਟਾਂ 'ਚ ਟਕਰਾਅ, 6 ਜ਼ਖ਼ਮੀ
Amritsar News: ਇਸ ਘਟਨਾ 'ਚ ਕਰੀਬ 6 ਕੈਦੀ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਇੱਥੋਂ ਰਾਤ ਸਮੇਂ 3 ਹੋਰ ਜ਼ਖ਼ਮੀਆਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
Gangwar News: ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਦੋ ਧੜਿਆਂ ਵਿੱਚ ਆਪਸ ਵਿੱਚ ਟਕਰਾਅ ਹੋ ਗਿਆ ਹੈ। ਸ਼ੁੱਕਰਵਾਰ ਰਾਤ ਨੂੰ ਸੁਰੱਖਿਆ ਗਾਰਡਾਂ ਨੇ ਦਖਲ ਦੇ ਕੇ ਉਨ੍ਹਾਂ ਨੂੰ ਵੱਖ ਕਰ ਦਿੱਤਾ। ਇਸ ਘਟਨਾ 'ਚ ਕਰੀਬ 6 ਕੈਦੀ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਇੱਥੋਂ ਰਾਤ ਸਮੇਂ 3 ਹੋਰ ਜ਼ਖ਼ਮੀਆਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜੇਲ ਪ੍ਰਸ਼ਾਸਨ ਇਸ ਪੂਰੇ ਮਾਮਲੇ 'ਚ ਅਜੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਗੁੱਟਾਂ ਵਿੱਚ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ। ਰਾਤ ਸਮੇਂ ਦੋਵਾਂ ਨੇ ਜੇਲ੍ਹ ਵਿੱਚ ਮੌਜੂਦ ਸਮੱਗਰੀ ਤੋਂ ਹਥਿਆਰ ਤਿਆਰ ਕੀਤੇ ਅਤੇ ਇੱਕ ਦੂਜੇ ਉੱਤੇ ਹਮਲਾ ਕਰ ਦਿੱਤਾ। ਜੇਲ 'ਚ ਹੰਗਾਮਾ ਹੋਣ ਤੋਂ ਬਾਅਦ ਸੁਰੱਖਿਆ ਗਾਰਡ ਹਰਕਤ 'ਚ ਆ ਗਏ ਅਤੇ ਦੋਹਾਂ ਧੜਿਆਂ ਨੂੰ ਇੱਕ ਦੂਜੇ ਤੋਂ ਵੱਖ ਕਰ ਦਿੱਤਾ।
ਪੁਲਿਸ ਬਿਆਨਾਂ ਤੋਂ ਬਾਅਦ ਹੋਵੇਗੀ ਕਾਰਵਾਈ
ਪੁਲਿਸ ਦਾ ਕਹਿਣਾ ਹੈ ਕਿ ਜੇਲ ਪ੍ਰਸ਼ਾਸਨ ਤੋਂ ਮਿਲੀ ਸ਼ਿਕਾਇਤ ਅਤੇ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਜ਼ਖ਼ਮੀਆਂ ਦਾ ਗੁਰੂ ਨਾਨਕ ਦੇਵ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਹਾਲਤ ਸਥਿਰ ਹੋਣ 'ਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ।
ਕੁਝ ਦਿਨ ਪਹਿਲਾਂ ਕੀਤੀ ਗਈ ਸੀ ਚੈਕਿੰਗ
ਹੈਰਾਨੀ ਦੀ ਗੱਲ ਇਹ ਹੈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਕਰੀਬ ਇੱਕ ਹਫ਼ਤਾ ਪਹਿਲਾਂ ਜੇਲ੍ਹਾਂ ਅੰਦਰ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਪੁਲਿਸ ਨੂੰ ਅੰਮ੍ਰਿਤਸਰ ਤੋਂ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ ਪਰ ਇੱਕ ਹਫ਼ਤੇ ਦੇ ਅੰਦਰ ਹੀ ਜੇਲ੍ਹ ਵਿੱਚ ਗੈਂਗਵਾਰ ਦੀ ਵਾਰਦਾਤ ਵੀ ਸਾਹਮਣੇ ਆ ਗਈ।
ਇਹ ਵੀ ਪੜ੍ਹੋ: Amritsar News: ਤਰਨਤਾਰਨ 'ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਗੋਲੀਬਾਰੀ 'ਚ ਇੱਕ ਦੀ ਮੌਤ, ਦੂਜਾ ਗ੍ਰਿਫ਼ਤਾਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।