Amritsar News : ਅੰਮ੍ਰਿਤਸਰ ਦੇ ਸਠਿਆਲਾ 'ਚ ਗੈਂਗਸਟਰ ਜਰਨੈਲ ਸਿੰਘ ( Gangster Jarnail Singh Shot Dead) ਦਾ ਤਿੰਨ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਿਨ ਦਿਹਾੜੇ ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਹ ਘਟਨਾ CCTV ਦੇ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਕਿਹਾ ਕਿ ਇਹ ਗੈਂਗ ਵਾਰ ਹੈ। ਗੈਂਗਸਟਰ ਨੂੰ 24-25 ਗੋਲੀਆਂ ਮਾਰੀਆਂ ਗਈਆਂ।
ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਜਰਨੈਲ ਸਿੰਘ ਦਾ 24-25 ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਜਰਨੈਲ ਸਿੰਘ ਗੋਪੀ ਘਨਸ਼ਯਮਪੁਰੀਆ ਨਾਲ ਸੰਬੰਧਤ ਸੀ। ਦੱਸਿਆ ਜਾ ਰਿਹਾ ਕਿ ਅਣਪਛਾਤੇ ਵਿਅਕਤੀ ਸਵਿਫਟ ਕਾਰ ਵਿੱਚ ਸਵਾਰ ਹੋ ਕੇ ਆਏ ਸਨ। 15 ਮਿੰਟ ਤੱਕ ਲਗਾਤਾਰ ਹਮਲਾਵਰਾਂ ਵਲੋਂ ਫਾਈਰਿੰਗ ਕੀਤੀ ਗਈ ਹੈ।
ਸੂਤਰਾਂ ਮੁਤਾਬਕ ਸਵਿਫਟ ਕਾਰ ਵਿੱਚ ਆਏ ਤਿੰਨ ਨੌਜਵਾਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਘਟਨਾ ਸਮੇਂ ਜਰਨੈਲ ਸਿੰਘ ਆਪਣੇ ਪਿੰਡ ਆਪਣੇ ਘਰ ਹੀ ਸੀ ,ਜਦੋਂ ਹਮਲਾਵਰਾਂ ਨੇ 20 ਤੋਂ ਵੱਧ ਗੋਲੀਆਂ ਚਲਾਈਆਂ। ਹਮਲਾਵਰਾਂ ਨੇ ਆਪਣੇ ਮੂੰਹ ਢਕੇ ਹੋਏ ਸਨ। ਗੈਂਗਸਟਰ ਜਰਨੈਲ ਸਿੰਘ ਖਿਲਾਫ ਕਈ ਕੇਸ ਦਰਜ ਹਨ।
ਇਹ ਵੀ ਪੜ੍ਹੋ : ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ ਦਾ ਹੱਥ ਵੱਢ ਸੁੱਟਿਆ, ਅੱਖਾਂ ਨੋਚੀਆਂ
ਏਬੀਪੀ ਨਿਊਜ਼ ਨਾਲ ਗੱਲਬਾਤ ਕਰਦਿਆਂ ਸਤਿੰਦਰ ਸਿੰਘ ਐਸਐਸਪੀ ਦੇਹਟੀ ਅੰਮ੍ਰਿਤਸਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਐਸਐਸਪੀ ਨੇ ਦੱਸਿਆ ਕਿ ਇਹ ਘਟਨਾ ਪਿੰਡ ਸਠਿਆਲਾ ਵਿੱਚ ਵਾਪਰੀ ਹੈ, ਵਿਰੋਧੀ ਗੈਂਗ ਨੇ ਕਤਲ ਨੂੰ ਅੰਜਾਮ ਦਿੱਤਾ ਹੈ। ਜਰਨੈਲ ਸਿੰਘ ਦਾ ਸਵੇਰੇ 11.30 ਵਜੇ ਕਤਲ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਜਰਨੈਲ ਸਿੰਘ ਦੇ ਕਤਲ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ, ਜਿਸ 'ਚ ਕੁਝ ਲੋਕਾਂ ਨੂੰ ਗੈਂਗ ਵਾਰ 'ਚ ਸ਼ਾਮਲ ਦੇਖਿਆ ਜਾ ਸਕਦਾ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।