Amritsar News: ਅੰਮ੍ਰਿਤਸਰ 'ਚ ਵੱਡੀ ਘਟਨਾ, BJP SC ਮੋਰਚਾ ਦੇ ਜਨਰਲ ਸਕੱਤਰ ਨੂੰ ਮਾਰੀ ਗੋਲੀ, ਜਬਾੜੇ 'ਚੋਂ ਲੰਘੀ ਗੋਲੀ
Amritsar News: ਭਾਜਪਾ ਆਗੂ ਨੂੰ ਪਹਿਲਾਂ ਨੇੜਲੇ ਹਸਪਤਾਲ ਅਤੇ ਉਥੋਂ ਅੰਮ੍ਰਿਤਸਰ ਦੇ ਇੱਕ ਹੋਰ ਨਿੱਜੀ ਹਸਪਤਾਲ ਲਿਜਾਇਆ ਗਿਆ। ਪੁਲਿਸ ਘਟਨਾ ਸਥਾਨ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰਨ ਵਿੱਚ ਲੱਗੀ ਹੋਈ ਹੈ।
Amritsar News: ਪੰਜਾਬ ਦੇ ਅੰਮ੍ਰਿਤਸਰ (Amritsar) ਵਿੱਚ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇੱਥੇ ਬੀ.ਜੇ.ਪੀ.ਐਸ.ਸੀ. ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਨੂੰ ਐਤਵਾਰ (Sunday) ਦੇਰ ਰਾਤ ਕੁਝ ਲੋਕਾਂ ਨੇ ਗੋਲੀ ਮਾਰ ਦਿੱਤੀ। ਉਸ ਨੂੰ ਪਹਿਲਾਂ ਨੇੜੇ ਦੇ ਹਸਪਤਾਲ (Hospital) 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ (Amritsar) ਦੇ ਇੱਕ ਹੋਰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਪੀ ਜੁਗਰਾਜ ਸਿੰਘ ਮੌਕੇ ’ਤੇ ਪੁੱਜੇ।
ਪੁਲਿਸ (Punjab Police) ਅਨੁਸਾਰ ਬਲਵਿੰਦਰ ਗਿੱਲ ਐਤਵਾਰ ਰਾਤ ਨੂੰ ਆਪਣੇ ਘਰ ਆਰਾਮ ਕਰ ਰਿਹਾ ਸੀ। ਇਸ ਦੌਰਾਨ ਦੋ ਨੌਜਵਾਨ ਬਾਈਕ 'ਤੇ ਸਵਾਰ ਹੋ ਕੇ ਉਨ੍ਹਾਂ ਦੇ ਘਰ ਦੇ ਬਾਹਰ ਪਹੁੰਚੇ। ਮੁਲਜ਼ਮਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਘੰਟੀ ਵਜਾਈ ਅਤੇ ਜਿਵੇਂ ਹੀ ਭਾਜਪਾ ਆਗੂ ਬਲਵਿੰਦਰ ਗਿੱਲ ਨੇ ਦਰਵਾਜ਼ਾ ਖੋਲ੍ਹਿਆ ਤਾਂ ਇੱਕ ਨੌਜਵਾਨ ਨੇ ਉਨ੍ਹਾਂ ਦੇ ਮੂੰਹ ’ਤੇ ਗੋਲੀ ਮਾਰ ਦਿੱਤੀ। ਪਤਾ ਲੱਗਾ ਹੈ ਕਿ ਗੋਲੀ ਜਬਾੜੇ 'ਚੋਂ ਲੰਘ ਗਈ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੋਟਰਸਾਈਕਲ 'ਤੇ ਫ਼ਰਾਰ ਹੋ ਗਿਆ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਅਤੇ ਆਸਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ। ਭਾਜਪਾ ਆਗੂ ਨੂੰ ਪਹਿਲਾਂ ਨੇੜਲੇ ਹਸਪਤਾਲ ਅਤੇ ਉਥੋਂ ਅੰਮ੍ਰਿਤਸਰ ਦੇ ਇੱਕ ਹੋਰ ਨਿੱਜੀ ਹਸਪਤਾਲ ਲਿਜਾਇਆ ਗਿਆ। ਪੁਲਿਸ ਘਟਨਾ ਸਥਾਨ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰਨ ਵਿੱਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ: Weird Rules And Laws: ਦਫਤਰ ਵਿੱਚ ਮੁਸਕਰਾਓ… ਨਹੀਂ ਤਾਂ ਲੱਗੇਗਾ ਜੁਰਮਾਨਾ! ਇੱਥੇ ਦੇ ਸਰਕਾਰੀ ਕਰਮਚਾਰੀਆਂ ਨੂੰ ਆਦੇਸ਼
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Honey: ਇਸ ਤਰੀਕੇ ਨਾਲ ਖਾਧਾ ਸ਼ਹਿਦ ਤਾਂ ਬਣ ਜਾਵੇਗਾ Slow Poison, ਜਾਣੋ ਸ਼ਹਿਦ ਖਾਣ ਦਾ ਸਹੀ ਸਮਾਂ