Sri Akal Takhat Sahib:  ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਗਿਆਨੀ ਰਘਬੀਰ ਸਿੰਘ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬਣ ਗਏ ਹਨ। ਗਿਆਨੀ ਰਘਬੀਰ ਸਿੰਘ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ ਪਰ ਹੁਣ ਗਿਆਨੀ ਸੁਲਤਾਨ ਸਿੰਘ ਨੂੰ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ(ਤਲੰਵਡੀ ਸਾਬੋ) ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾਉਣਗੇ। 


ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਤੋਂ ਲਾਂਭੇ ਹੋਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕਰਕੇ ਲਿਖਿਆ, ਕੋਟਿ ਕੋਟਿ ਸ਼ੁਕਰ, ਅਕਾਲ ਪੁਰਖ ਜੀ ਅਤੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹ ਜੀ ਦਾ। ਪਾਤਸ਼ਾਹ ਜੀ! ਅਪਣੀ ਮਿਹਰ ਰੱਖਣਾ ਤੇ ਪਤਿ ਬਖਸ਼ਣਾ।


Amritsar News: ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਇਆ ਜਾਂ ਖੁਦ ਹੀ ਛੱਡਿਆ ਅਹੁਦਾ, ਸ਼੍ਰੋਮਣੀ ਕਮੇਟੀ ਦੇ ਦਾਅਵੇ ਮਗਰੋਂ ਛਿੜੀ ਬਹਿਸ


ਇਸ ਬਾਬਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਾਅਵਾ ਕੀਤਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਵੈਇੱਛਾ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀਆਂ ਸੇਵਾਵਾਂ ਨੂੰ ਛੱਡਿਆ ਹੈ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਆਸਟਰੇਲੀਆ ਦੌਰੇ ’ਤੇ ਹਨ ਤੇ ਅੱਜ-ਕੱਲ੍ਹ ਵਿੱਚ ਵਾਪਸੀ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸ ਸਬੰਧ ਵਿੱਚ ਗਿਆਨੀ ਹਰਪ੍ਰੀਤ ਸਿੰਘ ਨਾਲ ਨਾਲ ਗੱਲਬਾਤ ਹੋ ਚੁੱਕੀ ਹੈ।


ਇਹ ਵੀ ਪੜ੍ਹੋ: 


ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾਵਾਂ ਛੱਡਣ ਦੀ ਇੱਛਾ ਪ੍ਰਗਟਾਈ ਗਈ ਸੀ, ਜਿਸ ਤੋਂ ਬਾਅਦ ਅੰਤ੍ਰਿੰਗ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖਤ ਦੇ ਜਥੇਦਾਰ ਵਜੋਂ ਨਿਯੁਕਤ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਬਣੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।