Farmer Shubhkaran Singh death Row: ਕਿਸਾਨੀ ਸੰਘਰਸ਼ ਦੌਰਾਨ ਖਨੌਰੀ ਬਾਰਡਰ ਤੇ ਮਾਰੇ ਗਏ ਨੌਜਵਾਨ ਅਤੇ ਕਈਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਘਟਨਾ ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੇਹੱਦ ਦੁਖਦਾਈ ਕਰਾਰ ਦਿੱਤਾ ਹੈ।  


ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖਨੌਰੀ ਬਾਰਡਰ ਤੇ ਜੋ ਕੱਲ ਹੋਇਆ ਉਹ ਨਿੰਦਣਯੋਗ ਹੈ।  ਲੋਕਤੰਤਰ ਵਿੱਚ ਪ੍ਰਸ਼ਾਸਨ ਇਸ ਤਰ੍ਹਾਂ ਨਹੀਂ ਕਰਦਾ ਹੁੰਦਾ ਜਿਸ ਤਰ੍ਹਾਂ ਦਾ ਸਖ਼ਤ ਰਵਈਆ ਪ੍ਰਸ਼ਾਸਨ ਨੇ ਤਿਆਰ ਕੀਤਾ ਹੈ।


ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੋਵੇਂ ਧਿਰਾਂ ਨੂੰ ਸੰਜਮ ਨਾਲ ਕੰਮ ਲੈਣਾ ਚਾਹੀਦਾ ਹੈ। ਮੀਟਿੰਗਾਂ ਦਾ ਸਿਲਸਿਲਾ ਬੰਦ ਨਹੀਂ ਕਰਨਾ ਚਾਹੀਦਾ। ਕਿਸਾਨਾਂ ਦੀਆਂ ਵਾਜਬ ਮੰਗਾਂ ਵੱਲ ਵੀ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ। ਇਸ ਵੇਲ੍ਹੇ ਪੰਜਾਬ ਹੀ ਨਹੀਂ, ਪੂਰੀ ਦੁਨੀਆਂ ਦਾ ਕਿਸਾਨ ਸਖ਼ਤੇ ਵਿੱਚ ਹੈ, ਕਿਉਂਕਿ ਖੇਤੀ ਦੁਨੀਆ ਵਿੱਚ ਹੀ ਲਾਹੇਬੰਦ ਦਾ ਨਹੀਂ ਰਹਿ ਗਈ ਤੇ ਕਿਸਾਨਾਂ ਕੋਲ ਖੇਤੀ ਤੋਂ ਬਗੈਰ ਹੋਰ ਕੋਈ ਬਦਲ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਵੀ ਸਰਕਾਰਾਂ ਨੂੰ ਸਮਝਣੀ ਚਾਹੀਦੀ ਹੈ। ਨੌਜਵਾਨ ਦੀ ਮੌਤ ਉੱਤੇ ਵੀ ਜਥੇਦਾਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।


ਉੱਥੇ ਹੀ ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਘਟਨਾ ਨੂੰ ਬਹੁਤ ਹੀ ਦੁਖਦਾਈ ਕਰਾਰਦਿਆਂ ਕਿਹਾ ਕਿ ਇਹ ਕਿਸਾਨ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਹਨ, ਨਾ ਕਿ ਕਿਸੇ ਦੁਸ਼ਮਣ ਦੇਸ਼ ਦੇ ਘੁਸਪੈਠੀਏ, ਜਿਨ੍ਹਾਂ ਵੱਲ ਸਰਕਾਰ ਸਿੱਧੀਆਂ ਗੋਲੀਆਂ ਚਲਾ ਕੇ ਉਨ੍ਹਾਂ ਦੀਆਂ ਛਾਤੀਆਂ ਅਤੇ ਸਿਰ ਵਿੰਨ੍ਹ ਰਹੀ ਹੈ। ਉਨ੍ਹਾਂ ਨੂੰ ਆਪਣੇ ਜਮਹੂਰੀ ਅਧਿਕਾਰ ਤਹਿਤ ਦਿੱਲੀ ਜਾ ਕੇ ਪ੍ਰਦਰਸ਼ਨ ਕਰਨ ਤੋਂ ਰੋਕਣ ਵਾਸਤੇ ਸਰਕਾਰ ਵਲੋਂ ਵਰਤੇ ਹਥਕੰਡੇ ਕਿਸੇ ਵੀ ਤਰ੍ਹਾਂ ਜੱਲ੍ਹਿਆਂਵਾਲੇ ਬਾਗ ‘ਚ ਅੰਗਰੇਜ਼ ਹਕੂਮਤ ਵਲੋਂ ਭਾਰਤੀਆਂ ਨਾਲ ਕੀਤੇ ਜ਼ੁਲਮ ਤੋਂ ਘੱਟ ਨਹੀਂ ਹਨ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।