Sri Akal Takht Sahib: ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਇਆ, ਗਿਆਨੀ ਰਘਬੀਰ ਸਿੰਘ ਥਾਪੇ ਨਵੇਂ ਜਥੇਦਾਰ
Sri Akal Takht Sahib: ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹੁਣ ਤਖਤ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਹੋਣਗੇ। ਉਹ ਇਸ ਵੇਲੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਹਨ।
ਦੱਸਣਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਸੰਭਾਲ ਰਹੇ ਸਨ ਜਦਕਿ ਉਹ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਨ। ਹੁਣ ਉਨ੍ਹਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਅਹੁਦਾ ਵਾਪਸ ਲੈ ਲਿਆ ਹੈ ਪਰ ਉਹ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਬਣੇ ਰਹਿਣਗੇ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਸਗਾਈ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਸ਼ੁਰੂ ਹੋ ਗਈ ਸੀ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਸਾਥੀ ਪੰਜਾਬ ਵਾਪਸ ਆਉਣਗੇ ਜਾਂ ਨਹੀਂ, ਹਾਈਕੋਰਟ 'ਚ ਸੁਣਵਾਈ, ਪ੍ਰਧਾਨ ਮੰਤਰੀ ਬਾਜੇਕੇ ਦਾ ਵੀ ਮਾਮਲਾ
ਇਹ ਵੀ ਪੜ੍ਹੋ : ਮੂਸੇਵਾਲਾ ਦੇ ਕਾਤਲ ਲਿਆਉਣੇ ਪੈਣਗੇ ਸਾਹਮਣੇ, ਅਦਾਲਤ ਦਾ ਸਖ਼ਤ ਹੁਕਮ, ਜੇਲ੍ਹ ਪ੍ਰਸ਼ਾਸਨ ਨੂੰ ਪੈਣਗੀਆਂ ਭਾਜੜਾਂ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ