ਪੜਚੋਲ ਕਰੋ

Amritsar: ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਹੋਏ ਸੇਵਾ-ਮੁਕਤ

SGPC ਪ੍ਰਧਾਨ ਧਾਮੀ ਨੇ ਕਿਹਾ ਕਿ ਗਿਆਨੀ ਜਗਤਾਰ ਸਿੰਘ ਦੀਆਂ ਸੇਵਾਵਾਂ ਦੀ ਅੰਤ੍ਰਿੰਗ ਕਮੇਟੀ ਵੱਲੋਂ ਵੀ ਸ਼ਲਾਘਾ ਕੀਤੀ ਗਈ ਹੈ ਅਤੇ ਇਸ ਦੇ ਮੱਦੇਨਜ਼ਰ ਭਵਿੱਖ ਵਿਚ ਇਨ੍ਹਾਂ ਪਾਸੋਂ ਧਰਮ ਪ੍ਰਚਾਰ ਦੇ ਖੇਤਰ ਅੰਦਰ ਸੇਵਾਵਾਂ ਲਈਆਂ ਜਾਣਗੀਆਂ।

Amritsar: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾ ਮੁਕਤ ਹੋਏ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਸਨਮਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ।

ਇਸ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁਕਤ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਕਸ਼ਮੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ, ਦਲ ਬਾਬਾ ਬਿਧੀਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾਦਲ ਦੇ ਮੁਖੀ ਬਾਬਾ ਗੱਜਣ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ, ਸੰਪਰਦਾਵਾਂ ਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਹਾਜ਼ਰ ਸਨ, ਜਿਨ੍ਹਾਂ ਨੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸਨਮਾਨਿਤ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਧਾਰਮਿਕ ਅਸਥਾਨ ਹੈ, ਜਿਥੇ ਮੁੱਖ ਗ੍ਰੰਥੀ ਵਜੋਂ ਸੇਵਾ ਦਾ ਸੁਭਾਗ ਮਿਲਣਾ ਗੁਰੂ ਸਾਹਿਬ ਦੀ ਵੱਡੀ ਬਖਸ਼ਿਸ਼ ਹੈ।

ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਇਸ ਅਹਿਮ ਸੇਵਾ ਨੂੰ ਕਰੀਬ ਦਸ ਸਾਲ ਗੁਰੂ ਸਾਹਿਬ ਦੀ ਭੈਅ-ਭਾਵਨੀ ਵਿੱਚ ਰਹਿ ਕੇ ਨਿਭਾਇਆ। ਉਨ੍ਹਾਂ ਕਿਹਾ ਕਿ ਗਿਆਨੀ ਜਗਤਾਰ ਸਿੰਘ ਦੀਆਂ ਸੇਵਾਵਾਂ ਦੀ ਅੰਤ੍ਰਿੰਗ ਕਮੇਟੀ ਵੱਲੋਂ ਵੀ ਸ਼ਲਾਘਾ ਕੀਤੀ ਗਈ ਹੈ ਅਤੇ ਇਸ ਦੇ ਮੱਦੇਨਜ਼ਰ ਭਵਿੱਖ ਵਿਚ ਇਨ੍ਹਾਂ ਪਾਸੋਂ ਧਰਮ ਪ੍ਰਚਾਰ ਦੇ ਖੇਤਰ ਅੰਦਰ ਸੇਵਾਵਾਂ ਲਈਆਂ ਜਾਣਗੀਆਂ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ, ਦਲ ਬਾਬਾ ਬਿਧੀਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ ਨੇ ਵੀ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਕੀਤੀਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਬੋਧਨ ਕਰਨ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁਕਤ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਵੀ ਵਧਾਈ ਦਿੱਤੀ।

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget