Haryana Committee: ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਬੈਠਕਾਂ 'ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਾਰੀ ਕੀਤੇ ਹਨ। ਦਰਅਸਲ 14 ਅਗਸਤ ਨੂੰ ਹਰਿਆਣਾ ਦੇ ਗੁਰਦੁਆਰਾ ਪਾਤਸ਼ਾਹੀ ਅੱਠਵੀਂ ਪੰਜੋਖੜਾ ਸਾਹਿਬ ਵਿਖੇ ਕਮੇਟੀ ਦੀ ਇਕੱਤਰਤਾ 'ਚ ਜੋ ਝਗੜਾ ਹੋਇਆ ਸੀ ਉਸ ਨੂੰ ਧਿਆਨ ਵਿੱਚ ਰੱਖਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। 



ਜਥੇਦਾਰ ਨੇ ਇੰਟਰਨੈੱਟ ਮੀਡੀਆ ਤੇ ਅਖ਼ਬਾਰਾਂ 'ਚ ਇਕ ਦੂਜੇ ਖ਼ਿਲਾਫ਼ ਬਿਆਨਬਾਜ਼ੀ ਨਾ ਕਰਨ ਦੀ ਵੀ ਹਦਾਇਤ ਦਿੱਤੀ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰਦੁਆਰੇ 'ਚ ਹੋਈ ਮਾਰਕੁੱਟ ਤੇ ਗਾਲੀ ਗਲੋਚ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਨਾਲ ਸੰਸਾਰ ਭਰ ਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ। ਉਨ੍ਹਾਂ ਕੋਲ ਸ਼ਿਕਾਇਤਾਂ ਪੁੱਜੀਆਂ ਹਨ। ਹਰਿਆਣਾ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਤੇ ਗੁਰਵਿੰਦਰ ਸਿੰਘ ਜਨਰਲ ਸਕੱਤਰ, ਹਰਪ੍ਰੀਤ ਸਿੰਘ, ਗੁਰਬਖਸ਼ ਸਿੰਘ ਆਦਿ ਮੈਂਬਰਾਂ ਨੇ ਲਿਖਤੀ ਤੇ ਹੋਰ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਕੇ ਇਸ ਸਬੰਧੀ ਦਰਖ਼ਾਸਤਾਂ ਦਿੱਤੀਆਂ ਹਨ। 


ਇਸ ਸਾਰੇ ਮਸਲੇ 'ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਹਦਾਇਤ ਕੀਤੀ ਜਾਂਦੀ ਹੈ ਕਿ ਜਦੋਂ ਤੱਕ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰ ਅਧੀਨ ਹੈ ਉਦੋਂ ਤੱਕ ਰੂਟੀਨ ਦੇ ਕੰਮਕਾਜ ਨੂੰ ਛੱਡ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪ੍ਰਬੰਧਕੀ ਇਕੱਤਰਤਾਵਾਂ ’ਤੇ ਰੋਕ ਲਾਈ ਜਾਂਦੀ ਹੈ।ਇਸ ਦੇ ਨਾਲ ਹੀ ਸਮੂਹ ਅਹੁਦੇਦਾਰ ਤੇ ਮੈਂਬਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਕੋਈ ਵੀ ਮੈਂਬਰ ਅਖ਼ਬਾਰ ਤੇ ਸ਼ੋਸ਼ਲ ਮੀਡੀਆ ਰਾਹੀਂ ਇੱਕ-ਦੂਜੇ ’ਤੇ ਦੂਸ਼ਣਬਾਜੀ ਨਾ ਕਰੇ।


ਜਥੇਦਾਰ ਨੇ ਕਿਹਾ ਕਿ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਸਬ-ਕਮੇਟੀ ਦਾ ਗਠਨ ਕੀਤਾ ਜਾ ਰਿਹਾ ਹੈ, ਜੋ ਸਾਰੇ ਮਾਮਲੇ ਦੀ ਜਾਂਚ-ਪੜਤਾਲ ਕਰ ਕੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੇਗੀ। ਇਸ ਰਿਪੋਰਟ ’ਤੇ ਸਿੰਘ ਸਾਹਿਬਾਨ ਦੀ ਇਕੱਤਰਤਾ 'ਚ ਵਿਚਾਰ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial