GNDU ਦੇ ਵਿਦਿਆਰਥੀ ਹੋਸਟਲ ਛੱਡ ਘਰਾਂ ਨੂੰ ਹੋਏ ਰਵਾਨਾ, ਪ੍ਰੀਖਿਆਵਾਂ ਵੀ ਰੱਦ, ਇੰਨੀ ਤਰੀਕ ਤੱਕ ਬੰਦ ਰਹੇਗੀ ਯੂਨੀਵਰਸਿਟੀ
ਅੰਮ੍ਰਿਤਸਰ ਵਿੱਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਵੀ ਵਿਦਿਆਰਥੀਆਂ ਨੇ ਆਪਣੇ ਘਰਾਂ ਨੂੰ ਜਾਣਾ ਸ਼ੁਰੂ ਕਰ ਦਿੱਤਾ ਹੈ। GNDU ਦੇ ਵਿਦਿਆਰਥੀ ਹੋਸਟਲ ਛੱਡ ਕੇ ਆਪਣੇ ਘਰਾਂ ਨੂੰ ਜਾ ਰਹੇ ਹਨ।

India and Pakistan Tension: ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗ ਦਾ ਮਾਹੌਲ (India and PakistanTension) ਬਣਿਆ ਹੋਇਆ ਹੈ, ਜਿਸ ਦੌਰਾਨ ਹਰ ਜ਼ਿਲ੍ਹੇ ਵਿੱਚ ਪਾਬੰਦੀਆਂ ਲੱਗ ਗਈਆਂ ਹਨ। ਉੱਥੇ ਹੀ ਅੰਮ੍ਰਿਤਸਰ ਵਿੱਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਵੀ ਵਿਦਿਆਰਥੀਆਂ ਨੇ ਆਪਣੇ ਘਰਾਂ ਨੂੰ ਜਾਣਾ ਸ਼ੁਰੂ ਕਰ ਦਿੱਤਾ ਹੈ। GNDU ਦੇ ਵਿਦਿਆਰਥੀ ਹੋਸਟਲ ਛੱਡ ਕੇ ਆਪਣੇ ਘਰਾਂ ਨੂੰ ਜਾ ਰਹੇ ਹਨ। ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ ਫਿਲਹਾਲ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਅੰਮ੍ਰਿਤਸਰ 'ਤੇ ਹਮਲੇ ਸੰਬੰਧੀ ਚੁੱਕੇ ਗਏ ਕਦਮ
ਅੰਮ੍ਰਿਤਸਰ ਵਿੱਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ (Guru Nanak Dev University) ਵਾਹਗਾ ਸਰਹੱਦ ਤੋਂ ਸਿਰਫ਼ 30 ਕਿਲੋਮੀਟਰ ਦੂਰ ਹੈ। ਭਾਰਤ ਵੱਲੋਂ ਆਪ੍ਰੇਸ਼ਨ ਸਿੰਦੂਰ ਸ਼ੁਰੂ ਕਰਨ ਤੋਂ ਅਗਲੀ ਰਾਤ ਹੀ ਅੰਮ੍ਰਿਤਸਰ ਦੇ ਵੱਖ-ਵੱਖ ਥਾਵਾਂ 'ਤੇ ਹਮਲੇ ਕੀਤੇ ਗਏ। ਇਹ ਹਮਲੇ ਰਾਤ ਨੂੰ ਕੀਤੇ ਗਏ ਸਨ ਅਤੇ ਇਨ੍ਹਾਂ ਮਿਜ਼ਾਈਲਾਂ ਦੇ ਧਮਾਕਿਆਂ ਦੀ ਆਵਾਜ਼ ਪੂਰੀ ਯੂਨੀਵਰਸਿਟੀ ਵਿੱਚ ਸੁਣਾਈ ਦਿੱਤੀ ਸੀ। ਜਿਸ ਤੋਂ ਬਾਅਦ, ਵਿਦਿਆਰਥੀਆਂ ਨੇ ਆਪਣੇ ਘਰ ਜਾਣ ਦਾ ਫੈਸਲਾ ਲੈ ਲਿਆ।
ਕੱਲ੍ਹ ਰਾਤ ਵੀ ਪਠਾਨਕੋਟ ਸਮੇਤ ਕਈ ਸ਼ਹਿਰਾਂ ਵਿੱਚ ਹਮਲੇ ਹੋਏ। ਜਿਸ ਤੋਂ ਬਾਅਦ ਅੱਜ ਲਗਭਗ ਸਾਰੇ ਵਿਦਿਆਰਥੀ ਆਪਣੇ ਘਰਾਂ ਨੂੰ ਰਵਾਨਾ ਹੋ ਗਏ। ਵਿਦਿਆਰਥੀ ਨੇ ਕਿਹਾ ਕਿ ਉਨ੍ਹਾਂ ਨੂੰ ਇੱਥੇ ਡਰ ਲੱਗਦਾ ਹੈ, ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਚਿੰਤਤ ਹਨ, ਇਸੇ ਲਈ ਉਹ ਜਲਦੀ ਤੋਂ ਜਲਦੀ ਘਰ ਪਹੁੰਚਣਾ ਚਾਹੁੰਦੇ ਹਨ।
ਜ਼ਿਕਰਯੋਗ ਹੈ ਕਿ ਇਸ ਸਮੇਂ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਕਈ ਸਮੈਸਟਰ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਸਨ, ਜਿਨ੍ਹਾਂ ਨੂੰ ਪਹਿਲੇ ਦਿਨ ਮੁਲਤਵੀ ਨਹੀਂ ਕੀਤਾ ਗਿਆ ਸੀ, ਪਰ ਜਦੋਂ ਸਰਹੱਦੀ ਪਿੰਡਾਂ ਦੇ ਕਈ ਵਿਦਿਆਰਥੀ ਪ੍ਰੀਖਿਆ ਦੇਣ ਲਈ ਨਹੀਂ ਪਹੁੰਚ ਸਕੇ, ਤਾਂ ਵਿਦਿਆਰਥੀ ਯੂਨੀਅਨ ਦੀ ਅਪੀਲ 'ਤੇ ਦੁਬਾਰਾ ਪ੍ਰੀਖਿਆ ਲੈਣ ਦਾ ਹੁਕਮ ਦਿੱਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















