ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ, 10-12 ਦਿਨਾਂ ਤੱਕ ਚੱਲੇਗੀ ਸੇਵਾ
Sachkhand Sri Harmandir Sahib: ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧਵਾਈ ਅਤੇ ਸਫਾਈ ਦੀ ਸੇਵਾ ਸੋਮਵਾਰ ਨੂੰ ਅਰਦਾਸ ਨਾਲ ਸ਼ੁਰੂ ਹੋਈ। ਸ਼੍ਰੋਮਣੀ ਕਮੇਟੀ ਨੇ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ, ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਨੂੰ ਸੌਂਪੀ ਹੈ।

Sachkhand Sri Harmandir Sahib: ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧਵਾਈ ਅਤੇ ਸਫਾਈ ਦੀ ਸੇਵਾ ਸੋਮਵਾਰ ਨੂੰ ਅਰਦਾਸ ਨਾਲ ਸ਼ੁਰੂ ਹੋਈ। ਸ਼੍ਰੋਮਣੀ ਕਮੇਟੀ ਨੇ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ, ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਨੂੰ ਸੌਂਪੀ ਹੈ।
ਮੀਂਹ ਅਤੇ ਪ੍ਰਦੂਸ਼ਣ ਕਾਰਨ ਸੋਨੇ ਦੀ ਚਮਕ ਘੱਟ ਜਾਂਦੀ - ਗਿਆਨੀ ਰਘਬੀਰ ਸਿੰਘ
ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਮੀਂਹ ਅਤੇ ਪ੍ਰਦੂਸ਼ਣ ਕਾਰਨ ਸੋਨੇ ਦੀ ਚਮਕ ਘੱਟ ਜਾਂਦੀ ਹੈ। ਇਸ ਲਈ ਸਮੇਂ-ਸਮੇਂ 'ਤੇ ਸਫਾਈ ਜ਼ਰੂਰੀ ਹੈ। ਇਹ ਸੇਵਾ ਜੱਥਾ ਆਪਣੀ ਇੱਛਾ ਅਨੁਸਾਰ ਕਰਦਾ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਂਦੀ ਹੈ ਅਤੇ ਸਮੇਂ-ਸਮੇਂ ਇਸ ਦੀ ਧੁਆਈ ਦਾ ਕਾਰਜ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਜਾਂਦਾ ਹੈ।
10-12 ਦਿਨ ਚੱਲੇਗੀ ਸਫਾਈ
ਜਥੇ ਦੇ ਸੇਵਕ ਭਾਈ ਗੁਰਦਿਆਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ 1995 ਤੋਂ ਜੁੜੀ ਹੋਈ ਹੈ। ਪਹਿਲਾਂ ਉਨ੍ਹਾਂ ਨੇ ਪੱਤਰਿਆਂ ਦੀ ਸੇਵਾ ਕੀਤੀ ਅਤੇ ਹੁਣ ਉਹ ਸੋਨਾ ਧੋਣ ਦੀ ਸੇਵਾ ਕਰ ਰਹੇ ਹਨ। ਇਹ ਸਫਾਈ 10-12 ਦਿਨਾਂ ਤੱਕ ਜਾਰੀ ਰਹੇਗੀ। ਸਫਾਈ ਲਈ ਪੂਰੀ ਤਰ੍ਹਾਂ ਕੁਦਰਤੀ ਤਰੀਕੇ ਅਪਣਾਏ ਜਾਣਗੇ। ਇਸ ਵਿੱਚ ਸਾਬਣ ਅਤੇ ਨਿੰਬੂ ਦੇ ਰਸ ਦਾ ਉਬਲਿਆ ਹੋਇਆ ਪਾਣੀ ਵਰਤਿਆ ਜਾਵੇਗਾ।
ਸਫਾਈ ਕਰਦੇ ਸਮੇਂ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਵੇਗੀ
ਸਫਾਈ ਕਰਦੇ ਸਮੇਂ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਪਵਿੱਤਰ ਅਸਥਾਨ ਦੇ ਬਾਹਰਲੇ ਹਿੱਸੇ 'ਤੇ ਲੱਗੇ ਸੋਨੇ ਨੂੰ ਸਾਫ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਅਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ। ਇਹ ਬਿਲਕੁਲ ਕੁਦਰਤੀ ਤਰੀਕਾ ਹੈ ਅਤੇ ਇਸ ਵਿਚ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















