Gold Recover: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਤਾਇਨਾਤ ਏਅਰ ਇੰਟੈਲੀਜੈਂਸ ਵਿੰਗ ਦੀ ਟੀਮ ਨੇ  ਦੁਬਈ (Dubai) ਤੋਂ ਆ ਰਹੇ ਇਕ ਯਾਤਰੀ ਕੋਲੋਂ 1068 ਗ੍ਰਾਮ ਸੋਨਾ (Gold) ਜ਼ਬਤ ਕੀਤਾ। ਕਸਟਮ ਅਧਿਕਾਰੀਆਂ ਨੇ ਯਾਤਰੀ ਦੀ ਨਿੱਜੀ ਤਲਾਸ਼ੀ ਦੌਰਾਨ 67 ਲੱਖ ਰੁਪਏ ਤੋਂ ਵੱਧ ਦਾ ਸੋਨਾ ਜ਼ਬਤ ਕੀਤਾ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਕਿਸੇ ਨੇ ਉਸ ਨੂੰ ਦਸ ਹਜ਼ਾਰ ਰੁਪਏ ਦੇ ਬਦਲੇ ਇਹ ਸੋਨਾ ਭਾਰਤ ਭੇਜਣ ਲਈ ਕਿਹਾ ਸੀ।


ਏਅਰਪੋਰਟ ਉੱਤੇ ਤਲਾਸ਼ੀ ਦੌਰਾਨ ਹੋਇਆ ਗ੍ਰਿਫ਼ਤਾਰ


ਕਸਟਮ ਵਿਭਾਗ ਦੇ ਬੁਲਾਰੇ ਅਨੁਸਾਰ ਇਹ ਯਾਤਰੀ ਏਅਰ ਇੰਡੀਆ ਦੀ ਫਲਾਈਟ ਆਈਐਕਸ 192 ਰਾਹੀਂ ਭਾਰਤ ਪਹੁੰਚਿਆ ਸੀ, ਜੋ ਵੀਰਵਾਰ ਨੂੰ ਦੁਬਈ ਤੋਂ ਇੱਥੇ ਪਹੁੰਚੀ ਸੀ। ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਨ ਤੋਂ ਬਾਅਦ ਏਅਰ ਇੰਟੈਲੀਜੈਂਸ ਦੇ ਅਧਿਕਾਰੀਆਂ ਨੇ ਯਾਤਰੀ ਦੀ ਤਲਾਸ਼ੀ ਲੈਂਦੇ ਹੋਏ ਉਸ ਦੇ ਕਬਜ਼ੇ 'ਚੋਂ ਤਰਲ ਰੂਪ 'ਚ 1698.2 ਗ੍ਰਾਮ ਸੋਨਾ ਬਰਾਮਦ ਕੀਤਾ। ਜਾਂਚ ਦੌਰਾਨ ਉਸ ਵਿੱਚੋਂ 1068 ਗ੍ਰਾਮ 24 ਕੈਰੇਟ ਸੋਨਾ ਬਰਾਮਦ ਹੋਇਆ।


ਦਸ ਹਜ਼ਾਰ ਰੁੁਪਏ ਬਦਲੇ ਦੇਣਾ ਸੀ ਸੋਨਾ


ਦੁਬਈ ਤੋਂ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕੀਤੇ ਗਏ 24 ਕੈਰੇਟ ਸੋਨੇ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 67 ਲੱਖ 60 ਹਜ਼ਾਰ 440 ਰੁਪਏ ਦੱਸੀ ਗਈ ਹੈ। ਕਸਟਮ ਅਧਿਕਾਰੀਆਂ ਵੱਲੋਂ ਯਾਤਰੀ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੁਬਈ 'ਚ ਕਿਸੇ ਨੇ ਉਸ ਨੂੰ ਇਹ ਸੋਨਾ ਭਾਰਤ 'ਚ ਕਿਸੇ ਨੂੰ ਦੇਣ ਲਈ ਕਿਹਾ ਸੀ, ਜਿਸ ਦੇ ਬਦਲੇ ਉਸ ਵਿਅਕਤੀ ਨੇ ਦੁਬਈ 'ਚ ਉਸ ਨੂੰ ਦਸ ਹਜ਼ਾਰ ਰੁਪਏ ਦਿੱਤੇ ਸਨ। ਸੋਨਾ ਜ਼ਬਤ ਕਰਨ ਦੇ ਨਾਲ ਹੀ ਕਸਟਮ ਅਧਿਕਾਰੀਆਂ ਨੇ ਯਾਤਰੀ ਦੇ ਖਿਲਾਫ ਕਸਟਮ ਐਕਟ 1962 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।