Amritsar News: ਪੰਜਾਬੀਆਂ ਲਈ ਖੁਸ਼ਖਬਰੀ ਹੈ। ਹੁਣ ਅੰਮ੍ਰਿਤਸਰ ਤੋਂ ਸਿੱਧੀ ਲੰਡਨ ਦੀ ਉਡਾਣ ਭਰੀ ਜਾ ਸਕੇਗੀ। ਅੰਮ੍ਰਿਤਸਰ ਦੇ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਸੋਮਵਾਰ ਨੂੰ ਇੰਗਲੈਂਡ ਵਿਚਲੇ ਲੰਡਨ ਗੈਟਵਿਕ ਹਵਾਈ ਅੱਡੇ ਵਾਸਤੇ ਸਿੱਧੀ ਹਵਾਈ ਉਡਾਣ ਸ਼ੁਰੂ ਕੀਤੀ ਗਈ। ਇਸ ਉਡਾਣ ਨੂੰ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤਿਰਦਿਤਿਆ ਸਿੰਧੀਆ ਨੇ ਵਰਚੁਅਲ ਢੰਗ ਨਾਲ ਹਰੀ ਝੰਡੀ ਦਿਖਾਈ।
ਦਿੱਲੀ ਵਿੱਚ ਕੇਂਦਰੀ ਮੰਤਰੀ ਨਾਲ ਮੌਜੂਦ ਭਾਜਪਾ ਆਗੂ ਤਰੁਣ ਚੁੱਘ ਨੇ ਦੱਸਿਆ ਕਿ ਏਅਰ ਇੰਡੀਆ ਹਵਾਈ ਕੰਪਨੀ ਵੱਲੋਂ ਜਲਦੀ ਹੀ ਅੰਮ੍ਰਿਤਸਰ ਤੋਂ ਕੈਨੇਡਾ ਵਾਸਤੇ ਸਿੱਧੀ ਹਵਾਈ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਹਵਾਬਾਜ਼ੀ ਮੰਤਰੀ ਨੂੰ ਅਪੀਲ ਕੀਤੀ ਕਿ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਹੋਰ ਵਧੇਰੇ ਹਵਾਈ ਉਡਾਣਾਂ ਸ਼ੁਰੂ ਕਰਨ ਵਾਸਤੇ ਕੌਮਾਂਤਰੀ ਹਵਾਈ ਕੰਪਨੀਆਂ ਨਾਲ ਹੋਣ ਵਾਲੇ ਸਮਝੌਤੇ ਵਿੱਚ ਅੰਮ੍ਰਿਤਸਰ ਨੂੰ ਵੀ ਸ਼ਾਮਲ ਕੀਤਾ ਜਾਵੇ।
ਇਸ ਹਵਾਈ ਅੱਡੇ ਦੇ ਵਿਸਥਾਰ ਵਾਸਤੇ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ ਤੇ ਇਸ ਵੇਲੇ ਇੱਥੇ ਕੌਮਾਂਤਰੀ ਹਵਾਈ ਅੱਡੇ ’ਤੇ ਕੌਮਾਂਤਰੀ ਹਵਾਈ ਅੱਡਿਆਂ ਵਾਲੀਆਂ ਸਾਰੀਆਂ ਸਹੂਲਤਾਂ ਮੌਜੂਦ ਹਨ। ਇਸ ਵੇਲੇ ਇੱਥੇ 24 ਹਵਾਈ ਜਹਾਜ਼ ਖੜ੍ਹੇ ਕਰਨ ਦੀ ਸਮਰੱਥਾ ਹੈ।
ਹਾਸਲ ਜਾਣਕਾਰੀ ਮੁਤਾਬਕ ਇਹ ਹਵਾਈ ਉਡਾਣ ਪਹਿਲਾਂ ਲੰਦਨ ਦੇ ਹੀਥਰੋ ਹਵਾਈ ਅੱਡੇ ਨਾਲ ਜੁੜੀ ਹੋਈ ਸੀ, ਜਿਸ ਨੂੰ ਹੁਣ ਗੈਟਵਿਕ ਹਵਾਈ ਅੱਡੇ ਨਾਲ ਜੋੜਿਆ ਗਿਆ ਹੈ। ਹਵਾਈ ਉਡਾਣ ਸ਼ੁਰੂ ਕਰਨ ਸਮੇਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ, ਹਵਾਈ ਅੱਡੇ ਦੇ ਡਾਇਰੈਕਟਰ, ਹਵਾਈ ਕੰਪਨੀ ਦੇ ਅਧਿਕਾਰੀ ਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ: Ludhiana News: ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਨੂੰ ਰਿਹਾਅ ਕਰਨ ਲੱਗੀ ਪੁਲਿਸ, 19 ਵਿਅਕਤੀਆਂ ਨੂੰ ਛੱਡਿਆ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Jalandhar News: ਸੀਐਮ ਭਗਵੰਤ ਮਾਨ ਦੀਆਂ ਤਸਵੀਰ ’ਤੇ ਕਾਲਖ ਮਲੀ, ਸ਼ਹੀਦ ਭਗਤ ਸਿੰਘ ਦੀ ਤਸਵੀਰ ਹਟਾਉਣ ਦਾ ਵਿਰੋਧ