Amritsar News: ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ 'ਤੇ ਰੋਕ, ਬਗੈਰ ਆਗਿਆ ਸਟੇਸ਼ਨ ਤੋਂ ਬਾਹਰ ਨਹੀਂ ਜਾ ਸਕਣਗੇ
ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਛੁੱਟੀ ਉਪਰ ਰੋਕ ਲਗਾ ਦਿੱਤੀ ਗਈ ਹੈ। ਇਹ ਰੋਕ ਜੀ-20 ਸੰਮੇਲਨ ਨੂੰ ਲੈ ਕੇ ਲਾਈ ਗਈ ਹੈ। ਅੰਮ੍ਰਿਤਸਰ ਵਿੱਚ ਜੀ-20 ਸੰਮੇਲਨ 15, 16 ਤੇ 17 ਮਾਰਚ ਨੂੰ ਹੋ ਰਿਹਾ ਹੈ।
Amritsar News: ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਛੁੱਟੀ ਉਪਰ ਰੋਕ ਲਗਾ ਦਿੱਤੀ ਗਈ ਹੈ। ਇਹ ਰੋਕ ਜੀ-20 ਸੰਮੇਲਨ ਨੂੰ ਲੈ ਕੇ ਲਾਈ ਗਈ ਹੈ। ਅੰਮ੍ਰਿਤਸਰ ਵਿੱਚ ਜੀ-20 ਸੰਮੇਲਨ 15, 16 ਤੇ 17 ਮਾਰਚ ਨੂੰ ਹੋ ਰਿਹਾ ਹੈ। ਇਸ ਕਰਕੇ ਹੀ ਅੰਮ੍ਰਿਤਸਰ ਵਿੱਚ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਉੱਪਰ ਰੋਕ ਲਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਛੁੱਟੀ ਦੇਣ ਤੋਂ ਰੋਕ ਦਿੱਤਾ ਹੈ।
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੇ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਹੋਣ ਵਾਲੇ ਕੌਮਾਂਤਰੀ ਸੰਮੇਲਨ ਦੀ ਮਹੱਤਤਾ ਦੇ ਮੱਦੇਨਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਲਗਾਈ ਜਾ ਚੁੱਕੀ ਹੈ, ਪਰ ਫਿਰ ਵੀ ਲੋੜ ਪੈਣ ਤੇ ਵਾਧੂ ਮੁਲਾਜ਼ਮਾਂ ਦੀ ਜ਼ਰੂਰਤ ਪੈ ਸਕਦੀ ਹੈ। ਉਨ੍ਹਾਂ ਸਾਰੇ ਵਿਭਾਗਾਂ ਦੇ ਜ਼ਿਲ੍ਹਾ ਮੁਖੀਆਂ ਨੂੰ ਹਦਾਇਤ ਕੀਤੀ ਕਿ ਬਿਨਾਂ ਕਿਸੇ ਵੱਡੀ ਲੋੜ ਦੇ ਆਪਣੇ ਮੁਲਾਜ਼ਮਾਂ ਨੂੰ ਛੁੱਟੀ ਨਾ ਦੇਣ ਤੇ ਨਾ ਹੀ ਖੁਦ ਬਗੈਰ ਆਗਿਆ ਸਟੇਸ਼ਨ ਤੋਂ ਬਾਹਰ ਜਾਣ।
ਅੰਮ੍ਰਿਤਸਰ ਵਿੱਚ ਜੀ-20 ਸੰਮੇਲਨ 15, 16 ਤੇ 17 ਮਾਰਚ ਨੂੰ ਹੋਣ ਜਾ ਰਿਹਾ ਹੈ, ਜਿਸ ਵਿੱਚ ਜੀ-20 ਨਾਲ ਸਬੰਧਤ ਮੁਲਕਾਂ ਦੇ ਨੁੰਮਾਇੰਦੇ ਸ਼ਾਮਲ ਹੋਣ ਲਈ ਆ ਰਹੇ ਹਨ। ਜੀ-20 ਸੰਮੇਲਨ ਨੂੰ ਲੈ ਕੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਪੁਲਿਸ ਪੂਰੀ ਤਰ੍ਹਾਂ ਅਲਰਟ ਹੈ। ਸੁਰੱਖਿਆ ਏਜੰਸੀਆਂ ਦੀ ਚੱਪੇ-ਚੱਪੇ 'ਤੇ ਨਜ਼ਰ ਹੈ।
ਪੁਲਿਸ ਵੱਲੋਂ ਫਲੈਗ ਮਾਰਚ
ਇਸ ਬਾਰੇ ਪੁਲਿਸ ਦੇ ਏਸੀਪੀ ਉੱਤਰੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਅਗਲੇ ਦਿਨਾਂ ਵਿੱਚ ਹੋਣ ਵਾਲੇ ਜੀ-20 ਸੰਮੇਲਨ ਨੂੰ ਮੁੱਖ ਰੱਖਦੇ ਹੋਏ ਇੱਥੇ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਦੇ ਮੰਤਵ ਨਾਲ ਫਲੈਗ ਮਾਰਚ ਕੀਤਾ ਗਿਆ ਹੈ ਜਿਸ ਵਿੱਚ ਵੱਖ-ਵੱਖ ਥਾਣਿਆਂ ਦੀ ਪੁਲਿਸ ਤੇ ਪੁਲਿਸ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
ਉਨ੍ਹਾਂ ਦੱਸਿਆ ਕਿ ਇਸ ਫਲੈਗ ਮਾਰਚ ਵਿਚ ਥਾਣਾ ਰਣਜੀਤ ਐਵੇਨਿਊ, ਸਿਵਲ ਲਾਈਨ, ਸਦਰ ਤੇ ਏਅਰ ਪੋਰਟ ਦੀ ਪੁਲਿਸ ਤੋਂ ਇਲਾਵਾ ਨੀਮ ਫ਼ੌਜੀ ਬਲ ਦੇ ਜਵਾਨ ਸ਼ਾਮਲ ਸਨ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ






















