ਪੜਚੋਲ ਕਰੋ

ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਮਾਗਮ ਸਬੰਧੀ ਸਰਕਾਰ ਨੇ ਖਿੱਚੀ ਤਿਆਰੀ, ਸੰਗਤਾਂ ਨੂੰ ਦਿੱਤੀਆਂ ਜਾਣਗੀਆਂ ਆਹ ਸਹੂਲਤਾਂ

Guru Nanak Dev wedding anniversary:

Guru Nanak Dev wedding anniversary: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਦਾਸਪੁਰ  ਉਮਾ ਸ਼ੰਕਰ ਗੁਪਤਾ ਨੇ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ।  

 
ਡਿਪਟੀ ਕਮਿਸ਼ਨਰ ਨੇ ਕਿਹਾ ਕਿ 10 ਸਤੰਬਰ ਨੂੰ ਵਿਆਹ ਪੁਰਬ ਸਮਾਗਮ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ 9 ਸਤੰਬਰ ਨੂੰ ਗੁਰਦੁਆਰਾ ਸ੍ਰੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਵਿਖੇ ਪਹੁੰਚ ਰਹੇ ਨਗਰ ਕੀਰਤਨ ਦੇ ਸਬੰਧ ਵਿੱਚ ਸਬੰਧਤ ਵਿਭਾਗਾਂ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਵਿੱਚ ਕੋਈ ਢਿੱਲਮੱਠ ਨਾ ਵਰਤੀ ਜਾਵੇ।

 

ਸੰਗਤਾਂ ਲਈ ਸਹੂਲਤ

ਉਨਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਗਤਾਂ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਤ ਕੀਤੇ ਜਾਣਗੇ। ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਾਈਨ ਬੋਰਡ ਲਗਾਏ ਜਾਣਗੇ, ਤਾਂ ਜੋ ਬਾਹਰੋਂ ਆਉਣ ਵਾਲੀ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। 

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੰਟੀਅਰ ਵੀ ਸੰਗਤਾਂ ਦੀ ਸਹਲੂਤ ਲਈ ਲਗਾਏ ਜਾਣਗੇ, ਜਿਸ ਲਈ ਉਨਾਂ ਮੀਟਿੰਗ ਵਿੱਚ ਹਾਜਰ ਕਮੇਟੀ ਮੈਂਬਰਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨਾਂ ਦੱਸਿਆ ਕਿ ਸ਼ਹਿਰ ਵਿੱਚ ਆਵਾਜਾਈ ਸੁਖਾਲੀ ਰੱਖਣ ਦੇ ਮੰਤਵ ਨਾਲ ਰੂਟ ਪਲਾਨ ਤਿਆਰ ਕੀਤਾ ਜਾਵੇਗਾ ਤਾਂ ਜੋ ਕਿਸੇ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। 

ਉਨਾਂ ਨਗਰ ਨਿਗਮ ਤੇ ਪੁਲਿਸ ਵਿਭਾਗ ਦੀ ਟੀਮ ਨੂੰ ਕਿਹਾ ਕਿ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿੱਚੋਂ ਅਤੇ ਖਾਸਕਰਕੇ ਨਗਰ ਕੀਰਤਨ ਦੇ ਸਮੁੱਚੇ ਰੂਟ ’ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਏ ਜਾਣ।

ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਅੰਦਰ ਸਾਫ-ਸਫ਼ਾਈ ਤੇ ਕੂੜੇ ਦੇ ਢੇਰਾਂ ਨੂੰ ਨਾਲ-ਨਾਲੋ ਚੁੱਕਣ ਦੀ ਹਦਾਇਤ ਕੀਤੀ। ਉੁਨਾਂ ਸੀਵਰੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਸ਼ਹਿਰ ਅੰਦਰ, ਸਾਰੇ ਸੀਵਰੇਜ਼ ਲਗਾਤਾਰ ਰੋਜਾਨਾਂ ਚੈੱਕ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ ਕੋਈ ਵੀ ਸੀਵਰੇਜ਼ ਬਿਨਾਂ ਢੱਕਣ ਤੋਂ ਨਹੀਂ ਹੋਣਾ ਚਾਹੀਦਾ।

ਪਾਵਰਕਾਮ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿਸੇ ਵੀ ਥਾਂ ਤੇ ਬਿਜਲੀ ਤਾਰਾਂ ਨੰਗੀਆਂ ਜਾਂ ਢਿੱਲੀਆਂ ਨਹੀਂ ਹੋਣੀਆਂ ਚਾਹੀਦੀਆਂ। 

ਪੀ.ਡਬਲਿਊ.ਡੀ ਦੇ ਅਧਿਕਾਰੀਆਂ ਨੂੰ ਸ਼ਹਿਰ ਵਿਚਲੀਆਂ ਸੜਕਾਂ ਦੀ ਮੁਰੰਮਤ ਕਰਨ ਦੀ ਹਦਾਇਤ ਕਰਦਿਆਂ ਉਨਾਂ ਕਿਹਾ ਕਿ ਦੇਸ-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਇਸ ਨੂੰ ਯਕੀਨੀ ਬਣਾਇਆ ਜਾਵੇ।

 ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸੰਗਤਾਂ ਦੀ ਸਹੂਲਤ ਲਈ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਦਿਸ਼ਾ-ਨਿਰਦੇਸ਼ ਦਿੱਤੇ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਮੀਟਿੰਗ ਦੌਰਾਨ ਉਨਾਂ ਸਿਹਤ, ਨੈਸਨਲ ਹਾਈਵੇ, ਮੰਡੀ ਬੋਰਡ, ਕਾਰਪੋਰੇਸ਼ਨ, ਜੰਗਲਾਤ, ਫਾਇਰ ਬਿ੍ਰਗੇਡ, ਵਾਟਰ ਸਪਲਾਈ ਤੇ ਸੈਨੀਟੇਸ਼ਨ, ਮਾਰਕਿਟ ਕਮੇਟੀ ਸਮੇਤ ਵੱਖ-ਵੱਖ ਵਿਭਾਗਾਂ ਨੂੰ ਕਿਹਾ ਕਿ ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਨੂੰ ਮੁਕੰਮਲ ਕਰ ਲੈਣ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

ਟਾਪ ਹੈਡਲਾਈਨ

 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
Amritsar 'ਚ ਭਰਾ ਬਣਿਆ ਹੈਵਾਨ ! ਭੈਣ 'ਤੇ ਲੋਹੇ ਦੀ ਰਾਡ ਨਾਲ ਜਾਨਲੇਵਾ ਹਮਲਾ , CCTV 'ਚ ਕੈਦ ਹੋਈ ਵਾਰਦਾਤ
Amritsar 'ਚ ਭਰਾ ਬਣਿਆ ਹੈਵਾਨ ! ਭੈਣ 'ਤੇ ਲੋਹੇ ਦੀ ਰਾਡ ਨਾਲ ਜਾਨਲੇਵਾ ਹਮਲਾ , CCTV 'ਚ ਕੈਦ ਹੋਈ ਵਾਰਦਾਤ
Punjab News: ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget