ਪੜਚੋਲ ਕਰੋ

Guru Granth Sahib in Qatar: ਦੋਹਾ 'ਚ ਪੁਲਿਸ ਕੋਲ ਪਾਵਨ ਸਰੂਪਾਂ ਬਾਰੇ ਭਾਰਤ ਸਰਕਾਰ ਸਿੱਖ ਜਗਤ ਨੂੰ ਅਸਲ ਸਥਿਤੀ ਕਰੇ ਸਪੱਸ਼ਟ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਰਤ ਸਰਕਾਰ ਸਿੱਖ ਭਾਵਨਾਵਾਂ ਨਾਲ ਦਿਲੋਂ ਜੁੜੇ ਇਸ ਮਾਮਲੇ ਵਿੱਚ ਅਸਪਸ਼ਟ ਬਿਆਨਬਾਜੀ ਨਾ ਕਰੇ ਸਗੋਂ ਸੰਜੀਦਾ ਯਤਨ ਕਰਕੇ ਪਾਵਨ ਸਰੂਪ ਸਤਿਕਾਰ ਸਹਿਤ ਵਾਪਸ ਕਰਵਾਏ।

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਸ੍ਰੀ ਐੱਸ. ਜੈਸ਼ੰਕਰ ਅਤੇ ਕਤਰ ਵਿਖੇ ਭਾਰਤ ਦੇ ਅੰਬੈਸਡਰ ਵਿਪੁਲ ਨੂੰ ਮੁੜ ਆਖਿਆ ਹੈ ਕਿ ਦੋਹਾ, ਕਤਰ ਵਿੱਚ ਪੁਲਿਸ ਪਾਸ ਰੱਖੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਬਾਰੇ ਮੁਕੰਮਲ ਜਾਣਕਾਰੀ ਪ੍ਰਾਪਤ ਕਰਕੇ ਸਿੱਖ ਜਗਤ ਨੂੰ ਅਸਲ ਸਥਿਤੀ ਬਾਰੇ ਸਪਸ਼ਟ ਕਰਨ। 
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਤੇ ਦਿਨ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ  ਰਣਧੀਰ ਜੈਸਵਾਲ ਵੱਲੋਂ ਇੱਕ ਬਿਆਨ ਰਾਹੀਂ ਦੱਸਿਆ ਗਿਆ ਸੀ ਕਿ ਦੋਹਾ ਪੁਲਿਸ ਕੋਲ ਮੌਜੂਦ ਇੱਕ ਪਾਵਨ ਸਰੂਪ ਵਾਪਸ ਪ੍ਰਾਪਤ ਕਰ ਲਿਆ ਗਿਆ ਹੈ, ਜਦਕਿ ਦੂਸਰੇ ਬਾਰੇ ਕਾਰਵਾਈ ਜਾਰੀ ਹੈ। ਪਰੰਤੂ ਸ਼੍ਰੋਮਣੀ ਕਮੇਟੀ ਨੂੰ ਇਸ ਬਾਰੇ ਪੁਖਤਾ ਜਾਣਕਾਰੀ ਹਾਸਲ ਹੋਈ ਹੈ ਕਿ ਦੋਵੇਂ ਹੀ ਪਾਵਨ ਸਰੂਪ ਅਜੇ ਤੱਕ ਦੋਹਾ ਪੁਲਿਸ ਕੋਲ ਹੀ ਹਨ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਰਤ ਸਰਕਾਰ ਸਿੱਖ ਭਾਵਨਾਵਾਂ ਨਾਲ ਦਿਲੋਂ ਜੁੜੇ ਇਸ ਮਾਮਲੇ ਵਿੱਚ ਅਸਪਸ਼ਟ ਬਿਆਨਬਾਜੀ ਨਾ ਕਰੇ ਸਗੋਂ ਸੰਜੀਦਾ ਯਤਨ ਕਰਕੇ ਪਾਵਨ ਸਰੂਪ ਸਤਿਕਾਰ ਸਹਿਤ ਵਾਪਸ ਕਰਵਾਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਦੇਸ਼ ਮੰਤਰਾਲੇ ਦਾ ਇਸ ਗੱਲੋਂ ਸਤਿਕਾਰ ਕਰਦੀ ਹੈ ਕਿ ਉਨ੍ਹਾਂ ਨੇ ਇਸ ’ਤੇ ਯਤਨ ਅਰੰਭੇ ਹਨ, ਪਰੰਤੂ ਸਿੱਖ ਸੰਗਤ ਅੰਦਰ ਦੁਬਿਧਾ ਪੈਦਾ ਕਰਨੀ ਵੀ ਠੀਕ ਨਹੀਂ ਹੈ।

ਐਡਵੋਕੇਟ ਧਾਮੀ ਨੇ ਸਾਫ ਤੌਰ ’ਤੇ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਦੋਹਾ ਵਿਖੇ ਦੋ ਧਿਰਾਂ ਪਾਸੋਂ ਤਿੰਨ ਪਾਵਨ ਸਰੂਪ ਪੁਲਿਸ ਨੇ ਆਪਣੇ ਪਾਸ ਲਏ ਸਨ, ਜਿਨ੍ਹਾਂ ਵਿੱਚੋਂ ਦੋ ਅਜੇ ਵੀ ਪੁਲਿਸ ਪਾਸ ਹੀ ਹਨ। ਉਨ੍ਹਾਂ ਆਖਿਆ ਕਿ ਸਰਕਾਰ ਦਾ ਨੁਮਾਇੰਦਾ ਜਿਸ ਇੱਕ ਪਾਵਨ ਸਰੂਪ ਦੇ ਵਾਪਸ ਕੀਤੇ ਜਾਣ ਦੀ ਗੱਲ ਕਰ ਰਿਹਾ ਹੈ ਉਹ ਤਾਂ ਕਈ ਮਹੀਨੇ ਪਹਿਲਾਂ ਹੀ ਉੱਥੋਂ ਦੇ ਸਬੰਧਤ ਸਿੱਖਾਂ ਨੇ ਪ੍ਰਾਪਤ ਕਰ ਲਿਆ ਸੀ। ਜਦਕਿ ਦੋ ਹੋਰ ਪਾਵਨ ਸਰੂਪ ਅਜੇ ਵੀ ਦੋਹਾ ਪੁਲਿਸ ਪਾਸ ਹਨ, ਜਿਨ੍ਹਾਂ ਵਿੱਚੋਂ ਕੋਈ ਵੀ ਵਾਪਸ ਨਹੀਂ ਦਿੱਤਾ ਗਿਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਇਸ ਮਾਮਲੇ ਬਾਰੇ ਮੁਕੰਮਲ ਜਾਣਕਾਰੀ ਹਾਸਲ ਕਰਨ ਉਪਰੰਤ ਪੂਰੀ ਪਾਰਦਰਸ਼ਤਾ ਨਾਲ ਸੰਗਤ ਸਾਹਮਣੇ ਰੱਖਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸਰਕਾਰ ਦੇ ਵਿਦੇਸ਼ ਮੰਤਰਾਲੇ ਦੀ ਇਹ ਜਿੰਮੇਵਾਰੀ ਹੈ ਕਿ ਉਹ ਇਸ ਗੰਭੀਰ ਮਾਮਲੇ ਪ੍ਰਤੀ ਡੂੰਘਾਈ ਨਾਲ ਜਾਂਚ ਕਰਵਾਏ ਅਤੇ ਸਿੱਖ ਜਗਤ ਨੂੰ ਅਸਲ ਸਥਿਤੀ ਸਪਸ਼ਟ ਕਰੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget