Punjab News: ਅੰਮ੍ਰਿਤਸਰ ਦੇ ਥਾਣਾ ਕੱਥੂਨੰਗਲ ਇਲਾਕੇ ਅਧੀਨ ਪੈਂਦੇ ਪਿੰਡ ਝੰਡੇ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਝੰਡੇ ਵਿਖੇ ਸਥਿਤ ਜੀਓ ਪੈਟਰੋਲ ਪੰਪ ਨੇੜੇ ਇੱਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਜਸਪਾਲ ਸਿੰਘ ਜੋ ਮੋਟਰਸਾਈਕਲ ਚਲਾ ਰਿਹਾ ਸੀ, ਦੀ ਮੌਕੇ 'ਤੇ ਹੀ ਮੌਤ ਹੋ ਗਈ।

Continues below advertisement

ਜਾਣਕਾਰੀ ਅਨੁਸਾਰ ਮ੍ਰਿਤਕ ਜਸਪਾਲ ਸਿੰਘ ਪੇਸ਼ੇ ਤੋਂ ਗ੍ਰੰਥੀ ਸੀ ਅਤੇ ਫਤਿਹਗੜ੍ਹ ਚੂੜੀਆਂ ਰੋਡ 'ਤੇ ਪਿੰਡ ਸੋਹੀਆ ਸਥਿਤ ਗੁਰਦੁਆਰਾ ਸਾਹਿਬ ਵਿੱਚ ਸੇਵਾ ਨਿਭਾ ਰਿਹਾ ਸੀ। ਉਹ ਹਰ ਰੋਜ਼ ਦੀ ਤਰ੍ਹਾਂ ਆਪਣੀ ਡਿਊਟੀ 'ਤੇ ਜਾ ਰਿਹਾ ਸੀ, ਪਰ ਪਿੰਡ ਝੰਡੇ  ਨੇੜੇ ਪਿੱਛੇ ਤੋਂ ਆ ਰਹੀ ਇੱਕ ਗੱਡੀ ਨੇ ਉਸਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਡਰਾਈਵਰ ਫਰਾਰ ਹੋ ਗਿਆ।

Continues below advertisement

ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਹਾਦਸੇ ਦੀ ਸੂਚਨਾ ਕਈ ਵਾਰ ਪੁਲਿਸ ਥਾਣਾ ਕੱਥੂਨੰਗਲ ਨੂੰ ਦਿੱਤੀ ਗਈ, ਪਰ ਕੋਈ ਵੀ ਪੁਲਿਸ ਵਾਲਾ ਲਗਭਗ ਦੋ ਘੰਟਿਆਂ ਤੱਕ ਮੌਕੇ 'ਤੇ ਨਹੀਂ ਪਹੁੰਚਿਆ। ਇਸ ਕਾਰਨ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰ ਅਤੇ ਸਥਾਨਕ ਲੋਕ ਸੈਂਕੜੇ ਦੀ ਗਿਣਤੀ ਵਿੱਚ ਇਕੱਠੇ ਹੋ ਗਏ ਅਤੇ ਅੰਮ੍ਰਿਤਸਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ਨੂੰ ਜਾਮ ਕਰ ਦਿੱਤਾ। ਇਸ ਕਾਰਨ ਸੜਕ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਆਵਾਜਾਈ ਵਿੱਚ ਵਿਘਨ ਪਿਆ।

ਥਾਣਾ ਕੱਥੂਨੰਗਲ ਦੇ ਏਐਸਆਈ ਅਜੀਤ ਸਿੰਘ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ। ਉਨ੍ਹਾਂ ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪੁਲਿਸ ਦੋਸ਼ੀ ਡਰਾਈਵਰ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰੇਗੀ ਅਤੇ ਸਖ਼ਤ ਕਾਰਵਾਈ ਕਰੇਗੀ। ਭਰੋਸਾ ਮਿਲਣ ਤੋਂ ਬਾਅਦ ਪਿੰਡ ਵਾਸੀਆਂ ਨੇ ਹਾਈਵੇਅ 'ਤੇ ਲੱਗਿਆ ਜਾਮ ਖੋਲ੍ਹ ਦਿੱਤਾ ਅਤੇ ਆਵਾਜਾਈ ਬਹਾਲ ਹੋ ਸਕੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।