ਪੜਚੋਲ ਕਰੋ
Advertisement
Green Crackers : ਹੁਣ ਅੰਮ੍ਰਿਤਸਰ 'ਚ ਗਰੀਨ ਪਟਾਕੇ ਹੀ ਵੇਚੇ ਜਾਣਗੇ , ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਪਟਾਕੇ ਵੇਚਣ ਵਾਲਿਆਂ ਦੇ ਕੱਢੇ ਗਏ ਡਰਾਅ
Green Crackers : ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵਧੀਕ ਕਮਿਸ਼ਨਰ ਜਨਰਲ ਸੁਰਿੰਦਰ ਸਿੰਘ ਅੰਮ੍ਰਿਤਸਰ ਦੀ ਹਾਜ਼ਰੀ ਵਿੱਚ ਪਟਾਕੇ ਵੇਚਣ ਵਾਲਿਆਂ ਦੇ ਡਰਾਅ ਪਾਰਦਰਸ਼ੀ ਢੰਗ ਨਾਲ ਕੱਢੇ ਗਏ।
Green Crackers : ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵਧੀਕ ਕਮਿਸ਼ਨਰ ਜਨਰਲ ਸੁਰਿੰਦਰ ਸਿੰਘ ਅੰਮ੍ਰਿਤਸਰ ਦੀ ਹਾਜ਼ਰੀ ਵਿੱਚ ਪਟਾਕੇ ਵੇਚਣ ਵਾਲਿਆਂ ਦੇ ਡਰਾਅ ਪਾਰਦਰਸ਼ੀ ਢੰਗ ਨਾਲ ਕੱਢੇ ਗਏ। ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀਮਤੀ ਹਰਨੂਰ ਕੌਰ, ਸਹਾਇਕ ਕਮਿਸ਼ਨਰ ਸ਼ਿਕਾਇਤਾ ਸਚਿਨ ਪਾਠਕ, ਏ:ਡੀ:ਸੀ:ਪੀ ਸ੍ਰੀ ਅਜੈ ਗਾਂਧੀ, ਏ:ਸੀ:ਪੀ ਸਰਬਜੀਤ ਸਿੰਘ ਬਾਜਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਟਾਕਾ ਵਪਾਰੀ ਹਾਜ਼ਰ ਸਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੁਰਿੰਦਰ ਸਿੰਘ ਨੇ ਦੱਸਿਆ ਕਿ ਪਟਾਕਾ ਵਪਾਰੀਆਂ ਵੱਲੋਂ 2063 ਬਿਨੈਪੱਤਰ ਪ੍ਰਾਪਤ ਹੋਏ ਸਨ, ਜਿੰਨਾਂ ਵਿਚੋਂ 10 ਡਰਾਅ ਕੱਢੇ ਗਏ ਹਨ। ਉਨਾਂ ਕਿਹਾ ਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਸਿਰਫ 10 ਡਰਾਅ ਕੱਢੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਕੇਵਲ ਗਰੀਨ ਪਟਾਕੇ ਜੋ ਕਿ ਸੀ:ਐਸ:ਆਈ:ਆਰ-ਨੀਰੀ ਤੋਂ ਪ੍ਰਵਾਨਿਤ ਹੋਣਗੇ ਉਹੀ ਵੇਚੇ ਜਾਣਗੇ।
ਉਨ੍ਹਾਂ ਕਿਹਾ ਕਿ ਅਸਥਾਈ ਲਾਇਸੈਂਸਾਂ ਲਈ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਸਿਵਲ ਰਿਟ ਪਟੀਸ਼ਨ ਨੰਸਰ 23548 ਆਫ 2017 ਦੀਆਂ ਹਦਾਇਤਾਂ ਮੁਤਾਬਿਕ ਅਸਥਾਈ ਲਾਇਸੈਂਸਾਂ ਦੇ ਡਰਾਅ ਕੱਢੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੇਰੇ 10 ਵਜੇ ਤੋਂ ਸ਼ਾਮ 7:30 ਵਜੇ ਤੱਕ ਪਟਾਕੇ ਵੇਚਣ ਦੀ ਹੀ ਇਜਾਜ਼ਤ ਹੋਵੇਗੀ ਅਤੇ ਜਿੰਨਾਂ ਵਿਅਕਤੀਆਂ ਦੇ ਡਰਾਅ ਨਿਕਲੇ ਹਨ, ਉਹੀ ਵਪਾਰੀ ਪਟਾਕੇ ਵੇਚ ਸਕਣਗੇ।
ਇਹ ਵੀ ਪੜ੍ਹੋ : ਇਕ ਜੋੜੇ ਨੇ ਤਾਂਤਰਿਕ ਨਾਲ ਮਿਲ ਕੇ 2 ਔਰਤਾਂ ਦੀ ਦਿੱਤੀ ਬਲੀ , 56 ਟੁੱਕੜੇ ਕਰਕੇ ਪਾਧਾ ਇਨਸਾਨੀ ਮਾਸ
ਸਹਾਇਕ ਕਮਿਸ਼ਨਰ ਹਰਨੂਰ ਕੌਰ ਨੇ ਪਟਾਕਾ ਵਪਾਰੀਆਂ ਨੂੰ ਕਿਹਾ ਕਿ ਉਹ ਪਟਾਕੇ ਵੇਚਣ ਵਾਲੀ ਜਗਾਂ 'ਤੇ ਪੂਰੀ ਸਾਵਧਾਨੀ ਵਰਤਣ ਅਤੇ ਸਕਰਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨ। ਇਸ ਮੌਕੇ ਅਜੈ ਗਾਂਧੀ ਏ:ਡੀ:ਸੀ:ਪੀ ਨੇ ਦੱਸਿਆ ਕਿ ਪਟਾਕੇ ਵੇਚਣ ਵਾਲੀ ਜਗ੍ਹਾ 'ਤੇ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਉਨਾਂ ਦੱਸਿਆ ਕਿ ਕੇਵਲ ਲਾਇਸੰਸ ਧਾਰਕਾਂ ਨੂੰ ਹੀ ਪਟਾਕੇ ਵੇਚਣ ਦੀ ਆਗਿਆ ਹੋਵੇਗੀ ਅਤੇ ਬਗੈਰ ਲਾਇਸੰਸ ਤੋਂ ਪਟਾਕੇ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸਹਾਇਕ ਕਮਿਸ਼ਨਰ ਹਰਨੂਰ ਕੌਰ ਨੇ ਪਟਾਕਾ ਵਪਾਰੀਆਂ ਨੂੰ ਕਿਹਾ ਕਿ ਉਹ ਪਟਾਕੇ ਵੇਚਣ ਵਾਲੀ ਜਗਾਂ 'ਤੇ ਪੂਰੀ ਸਾਵਧਾਨੀ ਵਰਤਣ ਅਤੇ ਸਕਰਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨ। ਇਸ ਮੌਕੇ ਅਜੈ ਗਾਂਧੀ ਏ:ਡੀ:ਸੀ:ਪੀ ਨੇ ਦੱਸਿਆ ਕਿ ਪਟਾਕੇ ਵੇਚਣ ਵਾਲੀ ਜਗ੍ਹਾ 'ਤੇ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਉਨਾਂ ਦੱਸਿਆ ਕਿ ਕੇਵਲ ਲਾਇਸੰਸ ਧਾਰਕਾਂ ਨੂੰ ਹੀ ਪਟਾਕੇ ਵੇਚਣ ਦੀ ਆਗਿਆ ਹੋਵੇਗੀ ਅਤੇ ਬਗੈਰ ਲਾਇਸੰਸ ਤੋਂ ਪਟਾਕੇ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅਹਿਮ ਐਲਾਨ ਕੀਤਾ ਗਿਆ ਹੈ ,ਜਿਸ ਮੁਤਾਬਕ ਦੀਵਾਲੀ ਤੇ ਗੁਰਪੁਰਬ ਮੌਕੇ 2 ਘੰਟੇ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਇਹ ਫੈਸਲਾ ਸੂਬੇ ਵਿਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਮੱਦੇਨਜ਼ਰ ਲਿਆ ਗਿਆ ਹੈ। ਜਾਰੀ ਕੀਤੇ ਗਏ ਹੁਕਮ ਮੁਤਾਬਕ ਦੀਵਾਲੀ ਮੌਕੇ 24 ਅਕਤੂਬਰ ਨੂੰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਗਈ ਹੈ। ਉਥੇ ਹੀ ਗੁਰਪੁਰਬ ਵਾਲੇ ਦਿਨ 8 ਨਵੰਬਰ ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਇਕ ਘੰਟਾ ਅਤੇ ਰਾਤ 9 ਤੋਂ 10 ਵਜੇ ਤੱਕ ਇਕ ਘੰਟਾ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਕ੍ਰਿਸਮਿਸ ਮੌਕੇ 25 ਦਸੰਬਰ ਨੂੰ ਰਾਤ 11.55 ਤੋਂ 12.30 ਵਜੇ ਤੱਕ ਅਤੇ ਨਵੇਂ ਸਾਲ ਦੀ ਸ਼ਾਮਲ 31 ਦਸੰਬਰ ਨੂੰ ਰਾਤ 11.55 ਤੋਂ 12.30 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਦੇਸ਼
ਪੰਜਾਬ
ਬਾਲੀਵੁੱਡ
Advertisement