Amritsar News: ਸ਼੍ਰੋਮਣੀ ਕਮੇਟੀ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੀ ਦੇਸ਼ਾਂ-ਵਿਦੇਸ਼ਾਂ ਦੀ ਸੰਗਤ ਨੂੰ ਸਿੱਖ ਇਤਿਹਾਸ ਤੇ ਹੋਰ ਲੋੜੀਂਦੀ ਜਾਣਕਾਰੀ ਤੋਂ ਜਾਣੂ ਕਰਵਾਉਣ ਲਈ ਪਰਿਕਰਮਾ ਵਿਚ ਪੰਜ ਗਾਈਡ ਤਾਇਨਾਤ ਕੀਤੇ ਹਨ। ਇਨ੍ਹਾਂ ਸੇਵਕਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਬਾਹਰੋਂ ਪੁੱਜਦੀ ਸੰਗਤ ਨੂੰ ਸਿੱਖ ਇਤਿਹਾਸ ਤੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਇਤਿਹਾਸਕ ਅਸਥਾਨਾਂ, ਰਿਹਾਇਸ਼ ਤੇ ਲੰਗਰ ਆਦਿ ਬਾਰੇ ਜਾਣਕਾਰੀ ਦੇਣ ਲਈ ਜ਼ਿੰਮੇਵਾਰੀ ਦਿੱਤੀ ਗਈ ਹੈ। 


ਇਹ ਵੀ ਪੜ੍ਹੋ: ਖੁਸ਼ਵੰਤ ਸਿੰਘ : ਇੱਕ ਅਜਿਹਾ ਲੇਖਕ ਜੋ ਹਮੇਸ਼ਾ ਇੱਕੋ ਜਿਹਾ ਰਿਹਾ, ਜਾਣੋ ਜੀਵਨੀ


ਇਸ ਦੇ ਨਾਲ ਹੀ ਇਹ ਸੇਵਕ ਅਦਬ-ਸਤਿਕਾਰ ਤੇ ਮਰਿਆਦਾ ਬਾਰੇ ਵੀ ਸੰਗਤ ਨੂੰ ਜਾਗਰੂਕ ਕਰਨਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਨ੍ਹਾਂ ਗਾਈਡਾਂ ਨੂੰ ਮਿਲ ਕੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਧਾਮੀ ਨੇ ਆਖਿਆ ਕਿ ਹਰ ਸ਼ਰਧਾਲੂ ਨੂੰ ਅਦਬ ਸਹਿਤ ਲੋੜੀਂਦੀ ਜਾਣਕਾਰੀ ਦਿੱਤੀ ਜਾਵੇ ਤੇ ਸਿੱਖ ਸੱਭਿਆਚਾਰ ਤੇ ਮਰਿਆਦਾ ਤੋਂ ਅਣਜਾਣ ਸ਼ਰਧਾਲੂਆਂ ਨੂੰ ਗੁਰੂ ਘਰ ਅੰਦਰ ਸ਼ਰਧਾ ਤੇ ਸਤਿਕਾਰ ਭੇਟ ਕਰਨ ਮੌਕੇ ਇਥੋਂ ਦੀਆਂ ਰਵਾਇਤਾਂ ਅਤੇ ਪ੍ਰੰਪਰਾਵਾਂ ਦਾ ਪਾਲਣ ਕਰਨ ਲਈ ਪ੍ਰੇਰਿਆ ਜਾਵੇ। 


ਇਸ ਸਬੰਧੀ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫ਼ੈਸਲੇ ਅਨੁਸਾਰ ਇਹ ਗਾਈਡ ਸ੍ਰੀ ਦਰਬਾਰ ਸਾਹਿਬ ਵਿਖੇ ਪਹਿਲਾਂ ਤੋਂ ਹੀ ਕਾਰਜਸ਼ੀਲ ਉਨ੍ਹਾਂ ਕਰਮਚਾਰੀਆਂ ਵਿੱਚੋਂ ਚੁਣੇ ਗਏ ਹਨ, ਜਿਨ੍ਹਾਂ ਦੀ ਯੋਗਤਾ ਤਸੱਲੀਬਖ਼ਸ਼ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪ੍ਰੀਤਮ ਸਿੰਘ ਮਲਸੀਆਂ, ਓਐਸਡੀ ਸਤਬੀਰ ਸਿੰਘ ਧਾਮੀ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਿਸ਼ਾਨ ਸਿੰਘ ਅਤੇ ਬਿਕਰਮਜੀਤ ਸਿੰਘ ਝੰਗੀ ਹਾਜ਼ਰ ਸਨ।


ਇਹ ਵੀ ਪੜ੍ਹੋ: Punjab News: ਪੰਜਾਬ 'ਚ 45,000 ਮਰੇ ਹੋਏ ਲੋਕ ਵੀ ਲੈ ਰਹੇ ਆਟ-ਦਾਲ ਸਕੀਮ ਦਾ ਫਾਇਦਾ, ਤੱਥ ਸਾਹਮਣੇ ਆਉਣ ਮਗਰੋਂ ਹੜਕੰਪ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।